04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਐਸ.ਐਚ.ਐਫ਼. ਦੇ ਸੇਵਾਦਾਰਾਂ ਨੇ ਲੋੜਵੰਦਾਂ ਨੂੰ ਮਹੀਨਾਵਾਰ ਰਾਸ਼ਨ ਵੰਡਿਆ

ਅਜੀਤ ਡੈਸਕ 28-12-2025
ਫ਼ਰੀਦਕੋਟ, 27 ਦਸੰਬਰ (ਹਰਮਿੰਦਰ ਸਿੰਘ ਮਿੰਦਾ)-ਐਸ.ਐਚ.ਐਫ. (ਰਜਿ:) ਦੇ ਸੇਵਾਦਾਰਾਂ ਵਲੋਂ ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹੁੰਦਿਆਂ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਦੀ ਵੰਡ ਲਈ ਇਕ ਸਾਦਾ ਸਮਾਰੋਹ ਸੇਵ ਹਿਊਮੈਨਿਟੀ ਕੰਪਿਊਟਰ ਸੈਂਟਰ, ਕੋਟਕਪੂਰਾ ਰੋਡ ਫ਼ਰੀਦਕੋਟ ਵਿਖੇ ਕਰਵਾਇਆ ਗਿਆ | ਸੇਵਾਦਾਰ ਭਾਈ ਸ਼ਿਵਜੀਤ ਸਿੰਘ ਸੰਘਾ ਅਤੇ ਵਿੱਕੀ ਗਰੋਵਰ ਨੇ ਦੱਸਿਆ ਕਿ ਗੁਰੂ ਆਸਰਾ ਕਲੱਬ ਅਤੇ ਐਸ.ਐਚ.ਐਫ. ਦੇ ਸਹਿਯੋਗੀ ਵੀਰ ਭੈਣਾਂ ਦੇ ਸਹਿਯੋਗ ਨਾਲ ਫ਼ਰੀਦਕੋਟ ਦੇ ਲੋੜਵੰਦ ਪਰਿਵਾਰਾਂ ਨੂੰ ਹਰ ਮਹੀਨੇ ਰਾਸ਼ਨ ਦੀ ਸੇਵਾ ਕੀਤੀ ਜਾ ਰਹੀ ਹੈ | ਇਨ੍ਹਾਂ ਪਰਿਵਾਰਾਂ ਵਿਚ ਬੇਸਹਾਰਾ ਬਜ਼ੁਰਗ, ਅੰਗਹੀਣ ਅਤੇ ਵਿਧਵਾਵਾਂ ਸ਼ਾਮਿਲ ਹਨ | ਇਸ ਮੌਕੇ ਹਰਪ੍ਰੀਤ ਸਿੰਘ ਭਿੰਡਰ, ਜਸਪ੍ਰੀਤ ਸਿੰਘ, ਸਵਰਨ ਕੌਰ ਕੰਪਿਊਟਰ ਇੰਸਟਰਕਟਰ, ਹਰਪ੍ਰੀਤ ਸਿੰਘ ਅਤੇ ਇਸ਼ਵਿੰਦਰ ਸਿੰਘ ਆਦਿ ਹਾਜ਼ਰ ਸਨ¢
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱੱਖ-ਵੱਖ ਸਥਾਨਾ 'ਤੇ ਲੰਗਰ ਲਾਏ ਅਗਲੀ ਖ਼ਬਰ ਕਿ੍ਸ਼ਨਾਵੰਤੀ ਸੇਵਾ ਸੁਸਾਇਟੀ ਨੇ ਟਰੈਫ਼ਿਕ ਨਿਯਮਾਂ ਸੰਬੰਧੀ ਜਾਗਰੂਕ ਕਰਨ ਲਈ ਫ਼ਲੈਕਸ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।