04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸ਼ਿਵਾਲਿਕ ਪਬਲਿਕ ਸਕੂਲ ਜੈਤੋ 'ਚ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਅਜੀਤ ਡੈਸਕ 28-12-2025
ਜੈਤੋ, 27 ਦਸੰਬਰ (ਗੁਰਮੀਤਪਾਲ ਰੋੜੀਕਪੂਰਾ)-ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਰੋਡ ਜੈਤੋ, ਵਿਖੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਸ਼ਹੀਦੀ ਦੇ ਦਿਹਾੜੇ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਵਿਦਿਆਰਥੀ ਤੇ ਅਧਿਆਪਕਾਂ ਵਲੋਂ ਬੜੇ ਹੀ ਸ਼ਰਧਾ ਨਾਲ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ | ਵਿਦਿਆਰਥੀਆਂ ਦੁਆਰਾ ਚਾਰ ਸਾਹਿਬਜ਼ਾਦਿਆਂ ਨਾਲ ਸਬੰਧਿਤ ਸ਼ਬਦਾਂ ਅਤੇ ਕਵਿਤਾਵਾਂ ਦਾ ਉਚਾਰਨ ਕੀਤਾ ਗਿਆ | ਅਨੰਦ ਸਾਹਿਬ ਜੀ ਦੇ ਪਾਠ ਉਪਰੰਤ ਅਰਦਾਸ ਕਰਕੇ ਪੰਚਮ ਕੜਾਹ ਪ੍ਰਸ਼ਾਦ ਵਰਤਾਇਆ ਗਿਆ | ਇਸ ਤੋਂ ਇਲਾਵਾ ਪੰਜਵੀਂ ਤੋਂ ਲੈ ਕੇ ਦਸਵੀਂ ਤੱਕ ਦੇ ਵਿਦਿਆਰਥੀਆਂ ਨੂੰ ਚਾਰ ਸਾਹਿਬਜ਼ਾਦਿਆਂ ਦੀ ਫ਼ਿਲਮ ਵੀ ਦਿਖਾਈ ਗਈ | ਸਕੂਲ ਦੇ ਪਿ੍ੰਸੀਪਲ ਸੁਖਵੀਰ ਕੌਰ ਬਰਾੜ ਨੇ ਕਿਹਾ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁਜਰੀ ਜੀ ਵਲੋਂ ਦਿੱਤੀ ਗਈ ਲਾਸਾਨੀ ਸ਼ਹਾਦਤ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ | ਸਿੱਖ ਕੌਮ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਿਲ ਕੰਬਾ ਦੇਣ ਵਾਲੀ ਹੈ, ਗੁਰੂ ਸਾਹਿਬ ਦੇ ਪਰਿਵਾਰ ਨੇ ਵਤਨ ਦੀ ਸ਼ਾਨ ਨੂੰ ਵਧਾਇਆ ਸ਼ਹੀਦਾਂ ਦੇ ਸ਼ਹਾਦਤ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ |
ਪਿਛਲੀ ਖ਼ਬਰ ਮੌਜੂਦਾ ਸਰਪੰਚ ਨੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਬਾਦਲ 'ਚ ਕੀਤੀ ਘਰ ਵਾਪਸੀ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱੱਖ-ਵੱਖ ਸਥਾਨਾ 'ਤੇ ਲੰਗਰ ਲਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।