06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਮੌਕੇ ਰਿਸ਼ੀ ਸਕੂਲ 'ਚ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 28-12-2025
ਕੋਟਕਪੂਰਾ, 27 ਦਸੰਬਰ (ਮੇਘਰਾਜ)-ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਸਾਹਿਬਜ਼ਾਦਿਆਂ ਦੀ ਅਮਰ ਸ਼ਹੀਦੀ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਬੜੀ ਸ਼ਰਧਾ ਨਾਲ ਪਾਏ ਗਏ¢ ਸਮਾਗਮ 'ਚ ਸਕੂਲ ਪ੍ਰਬੰਧਕਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਇਲਾਕੇ ਦੀ ਸੰਗਤ ਨੇ ਭਾਵਪੂਰਵਕ ਹਾਜ਼ਰੀ ਭਰੀ¢ ਇਸ ਧਾਰਮਿਕ ਸਮਾਗਮ ਦੀ ਅਗਵਾਈ ਸਕੂਲ ਦੇ ਪਿ੍ੰਸੀਪਲ ਗੁਰਜਿੰਦਰ ਸਿੰਘ ਸੇਖੋਂ ਵਲੋਂ ਕੀਤੀ ਗਈ¢ ਇਸ ਮੌਕੇ ਸਕੂਲ ਡਾਇਰੈਕਟਰ ਵਿਜੇ ਭਾਰਦਵਾਜ, ਚੇਅਰਮੈਨ ਵਿਜੇ ਕੁਮਾਰ ਭਾਰਦਵਾਜ ਅਤੇ ਵਾਈਸ ਪਿ੍ੰਸੀਪਲ ਗੁਰਵਿੰਦਰ ਸਿੰਘ ਬਰਾੜ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸਾਹਿਬਜ਼ਾਦਿਆਂ ਦੀ ਅਦੁੱਤੀ ਕੁਰਬਾਨੀ ਨੂੰ ਯਾਦ ਕਰਦਿਆਂ ਪਿ੍ੰਸੀਪਲ ਗੁਰਜਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਿੱਖ ਇਤਿਹਾਸ ਦਾ ਅਮਰ ਅਧਿਆਇ ਹੈ, ਜੋ ਸਾਨੂੰ ਧਰਮ, ਸੱਚਾਈ ਅਤੇ ਇਨਸਾਫ਼ ਲਈ ਹਰ ਕੁਰਬਾਨੀ ਦੇਣ ਦੀ ਪ੍ਰੇਰਣਾ ਦਿੰਦਾ ਹੈ¢ ਇਸ ਮੌਕੇ ਚੇਅਰਮੈਨ ਵਿਜੇ ਕੁਮਾਰ ਭਾਰਦਵਾਜ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਆਪਣੀ ਧਾਰਮਿਕ ਅਤੇ ਸੰਸਕ੍ਰਿਤਿਕ ਵਿਰਾਸਤ ਨਾਲ ਜੋੜਨਾ ਬਹੁਤ ਜ਼ਰੂਰੀ ਹੈ¢ ਡਾਇਰੈਕਟਰ ਵਿਜੇ ਕੁਮਾਰੀ ਭਾਰਦਵਾਜ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਕੂਲ ਵਲੋਂ ਸਮੇਂ-ਸਮੇਂ 'ਤੇ ਇਸ ਤਰ੍ਹਾਂ ਦੇ ਸਮਾਗਮ ਕਰਵਾਉਣਾ ਵਿਦਿਆਰਥੀਆਂ 'ਚ ਨੈਤਿਕ ਮੁੱਲ ਅਤੇ ਸੇਵਾ ਭਾਵਨਾ ਪੈਦਾ ਕਰਦਾ ਹੈ¢ ਧਾਰਮਿਕ ਸਮਾਗਮ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |
ਪਿਛਲੀ ਖ਼ਬਰ ਸੇਵਾ ਭਾਰਤੀ ਨੇ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ ਅਗਲੀ ਖ਼ਬਰ ਸਪੀਕਰ ਸੰਧਵਾਂ ਨੇ ਸ਼ਹੀਦ ਮੁਕੇਸ਼ ਕੁਮਾਰ ਕੋਹਲੀ ਪਾਰਕ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।