07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਬਿਜਲੀ ਮੀਟਰਾਂ ਦੇ ਬਕਸਿਆਂ ਦੀ ਹਾਲਤ ਖ਼ਸਤਾ, ਲੋਕ ਪ੍ਰੇਸ਼ਾਨ

ਅਜੀਤ ਡੈਸਕ 28-12-2025
ਰੁਪਾਣਾ, 27 ਦਸੰਬਰ (ਜਗਜੀਤ ਸਿੰਘ)-ਪਿੰਡ ਰੁਪਾਣਾ ਵਿਚ ਪਾਵਰਕਾਮ ਮਹਿਕਮੇ ਵਲੋਂ ਮੁਹੱਲਿਆਂ ਵਿਚ ਲਗਾਏ ਗਏ ਮੀਟਰ ਬਕਸਿਆਂ ਦੀ ਸਾਂਭ-ਸੰਭਾਲ ਨਾ ਹੋਣ ਕਰਕੇ ਇਨ੍ਹਾਂ ਦੀ ਹਾਲਤ ਪਿਛਲੇ ਲੰਮੇ ਸਮੇਂ ਤੋਂ ਖ਼ਸਤਾ ਹੋ ਚੁੱਕੀ ਹੈ | ਬਾਰਿਸ਼ਾਂ ਦੇ ਦਿਨਾਂ ਵਿਚ ਮੀਟਰਾਂ 'ਚ ਪਾਣੀ ਪੈ ਜਾਣ ਕਰਕੇ ਮੀਟਰ ਸੜ ਰਹੇ ਹਨ, ਜਿਸ ਕਰਕੇ ਲੋਕਾਂ ਦਾ ਨੁਕਸਾਨ ਹੋ ਰਿਹਾ ਹੈ ਅਤੇ ਨਾਲ-ਨਾਲ ਉਨ੍ਹਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ | ਇਸ ਸੰਬੰਧੀ ਰੁਪਾਣਾ ਦੇ ਵਾਸੀ ਨਵਦੀਪ ਸਿੰਘ ਬਰਾੜ, ਭੰਵਰਜੋਤ ਸਿੰਘ, ਮਾ. ਓਮ ਪ੍ਰਕਾਸ਼, ਗੋਗਾ ਥਲੋੜ, ਮਲਕੀਤ ਸਿੰਘ ਆਦਿ ਨੇ ਦੱਸਿਆ ਕਿ ਇਸ ਸੰਬੰਧੀ ਪਾਵਰਕਾਮ ਦੇ ਮੁਲਾਜ਼ਮਾਂ ਨੂੰ ਜਾਣਕਾਰੀ ਦਿੱਤੀ ਜਾ ਚੁੱਕੀ ਹੈ, ਪਰ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ | ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਬਕਸਿਆਂ ਕੋਲੋਂ ਰੋਜ਼ਾਨਾ ਸਕੂਲੀ ਵਿਦਿਆਰਥੀਆਂ, ਛੋਟੇ-ਛੋਟੇ ਬੱਚੇ, ਪਿੰਡ ਵਾਸੀ ਲੰਘਦੇ ਹੋਣ ਕਰਕੇ ਅਣਸੁਖਾਵੀਂ ਘਟਨਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ | ਇਸ ਕਰਕੇ ਉਨ੍ਹਾਂ ਪਾਵਰਕਾਮ ਦੇ ਉਚ ਅਧਿਕਾਰੀਆ ਪਾਸੋਂ ਮੰਗ ਕੀਤੀ ਕਿ ਤੁਰੰਤ ਬਣਦੀ ਕਾਰਵਾਈ ਕਰਕੇ ਮੌਕਾ ਦੇਖ ਕੇ ਇਨ੍ਹਾਂ ਬਕਸਿਆਂ ਦੀ ਬਦਲੀ ਕੀਤੀ ਜਾਵੇ, ਤਾਂ ਜੋ ਕਿਸੇ ਦਾ ਜਾਨੀ-ਮਾਲੀ ਨੁਕਸਾਨ ਨਾ ਹੋ ਸਕੇ |
ਪਿਛਲੀ ਖ਼ਬਰ ਭਾਜਪਾ ਵਲੋਂ ਅਟਲ ਬਿਹਾਰੀ ਵਾਜਪਾਈ ਦੀ ਜੈਅੰਤੀ ਮਨਾਈ ਅਗਲੀ ਖ਼ਬਰ ਅੰਗਰੇਜ਼ ਸਿੰਘ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।