05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਪਿੰਡ ਫੂਲੇਵਾਲਾ ਵਿਖੇ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 28-12-2025
ਰੁਪਾਣਾ, 27 ਦਸੰਬਰ (ਜਗਜੀਤ ਸਿੰਘ)-ਪਿੰਡ ਫੂਲੇਵਾਲਾ ਦੀ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਇਸ ਵਾਰ ਵੀ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦ ਸਿੰਘਾਂ, ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ, ਗੁਰੂ ਸਾਹਿਬ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਵਿਚ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਤੋਂ ਹੋਈ ਅਤੇ ਪਿੰਡ ਦੇ ਵੱਖ-ਵੱਖ ਮੁਹੱਲਿਆਂ ਵਿਚ ਹੁੰਦਾ ਹੋਇਆ ਸਮਾਪਤੀ ਗੁਰਦੁਆਰਾ ਵਿਚ ਹੋਈ | ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਨੂੰ ਫ਼ੁੱਲਾਂ ਨਾਲ ਸਜਾਇਆ ਗਿਆ | ਇਸ ਮੌਕੇ ਪਹੁੰਚੇ ਰਾਗੀ ਤੇ ਢਾਡੀ ਜਥਿਆਂ ਵਲੋਂ ਨਗਰ ਕੀਰਤਨ ਨਾਲ ਜਾ ਰਹੀਆਂ ਸੰਗਤਾਂ ਨੂੰ ਗੁਰੂਆਂ ਦੀ ਬਾਣੀ ਸੁਣਾ ਕੇ ਗੁਰੂ ਚਰਨਾਂ ਨਾਲ ਜੋੜੀ ਰੱਖਿਆ | ਪਿੰਡ ਵਾਸੀਆਂ ਵਲੋਂ ਸੰਗਤਾਂ ਲਈ ਚਾਹ, ਪਕੌੜੇ, ਦੁੱਧ ਆਦਿ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਕਮੇਟੀ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਇਨਕਲਾਬੀ ਕੇਂਦਰ ਪੰਜਾਬ ਅਤੇ ਲੋਕ ਮੋਰਚਾ ਪੰਜਾਬ ਵਲੋਂ ਕਨਵੈਨਸ਼ਨ ਤੇ ਮੁਜ਼ਾਹਰਾ ਅਗਲੀ ਖ਼ਬਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ 'ਤੇ ਦੁੱਧ ਦਾ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।