06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਭਾਜਪਾ ਵਰਕਰਾਂ ਵਲੋਂ ਸ਼ਹੀਦੀ ਦਿਹਾੜੇ ਮੌਕੇ ਦੁੱਧ ਦਾ ਲੰਗਰ ਲਗਾਇਆ

ਅਜੀਤ ਡੈਸਕ 28-12-2025
ਮਲੋਟ, 27 ਦਸੰਬਰ (ਪਾਟਿਲ)-ਸਰਬੰਸਦਾਨੀ, ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਮਾਤਾ ਗੁਜਰ ਕੌਰ ਜੀ ਅਤੇ ਉਨ੍ਹਾਂ ਦੇ ਚਾਰੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜੋਰਾਵਰ ਸਿੰਘ ਜੀ ਤੇ ਬਾਬਾ ਫਤਹਿ ਸਿੰਘ ਜੀ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਮਨਾਏ ਜਾ ਰਹੇ ਵੀਰ ਬਾਲ ਦਿਵਸ ਤਹਿਤ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਦੀ ਅਗਵਾਈ ਵਿਚ ਭਾਜਪਾ ਵਰਕਰਾਂ ਵਲੋਂ ਮਲੋਟ ਦੇ ਜੀ.ਟੀ. 'ਤੇ ਦੁੱਧ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਸਮਾਜ ਸੇਵੀ ਸੰਸਥਾਵਾਂ ਵਲੋਂ ਕੱਢੇ ਗਏ ਨਗਰ ਕੀਰਤਨ ਦਾ ਸਵਾਗਤ ਵੀ ਕੀਤਾ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਪੰਜ ਪਿਆਰਿਆਂ ਨੂੰ ਸਿਰੋਪਾਓ ਪਾ ਕੇ ਪ੍ਰਧਾਨ ਅਸੀਜਾ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਸਨਮਾਨਿਤ ਕੀਤਾ ਗਿਆ ਅਤੇ ਦੁੱਧ ਦਾ ਲੰਗਰ ਛਕਾਇਆ | ਇਸ ਤੋਂ ਇਲਾਵਾ ਸੰਗਤ ਨੂੰ ਵੀ ਦੁੱਧ ਦਾ ਲੰਗਰ ਛਕਾਇਆ ਗਿਆ |
ਪਿਛਲੀ ਖ਼ਬਰ ਤਾਜ਼ਾ ਪ੍ਰਸਤਾਵਿਤ ਵਾਰਡਬੰਦੀ ਕਾਰਨ ਸ਼ਹਿਰ ਦੇ ਹਰ ਵਰਗ 'ਚ ਭਾਰੀ ਨਾਰਾਜ਼ਗੀ- ਅਰਸ਼ ਸੱਚਰ ਅਗਲੀ ਖ਼ਬਰ ਇਨਕਲਾਬੀ ਕੇਂਦਰ ਪੰਜਾਬ ਅਤੇ ਲੋਕ ਮੋਰਚਾ ਪੰਜਾਬ ਵਲੋਂ ਕਨਵੈਨਸ਼ਨ ਤੇ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।