19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫ਼ਸਰਾਂ ਨੂੰ ਦਿੱਤੀ ਸਿਖਲਾਈ

ਅਜੀਤ ਡੈਸਕ 17-06-2025

ਸ੍ਰੀ ਮੁਕਤਸਰ ਸਾਹਿਬ, 16 ਜੂਨ (ਹਰਮਹਿੰਦਰਪਾਲ)-ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫ਼ਸਰਾਂ ਨੂੰ ਗਰਭਵਤੀ ਅÏਰਤਾਂ ਦੀ ਦੇਖਭਾਲ ਅਤੇ ਪਰਿਵਾਰ ਨਿਯੋਜਨ ਸਬੰਧੀ ਸਿਖਲਾਈ ਦਿੱਤੀ ਗਈ, ਜਿਸ ਵਿਚ ਸੁਰਿੰਦਰ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ | ਸੁਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਜੱਚਾ ਬੱਚਾ ਮੌਤ ਦਰ ਨੂੰ ਘਟਾਉਣ ਦੇ ਮੰਤਵ ਤਹਿਤ ਸੂਬੇ ਭਰ ਵਿਚ ਵੱਖ-ਵੱਖ ਸਿਹਤ ਸਰਗਰਮੀਆਂ, ਮੀਟਿੰਗਾਂ ਅਤੇ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਏ ਜਾ ਰਹੇ ਹਨ | ਇਸ ਲੜੀ ਤਹਿਤ ਆਮ ਆਦਮੀ ਕਲੀਨਿਕਾਂ ਵਿਖੇ ਸੇਵਾਵਾਂ ਦੇ ਰਹੇ ਸਮੂਹ ਮੈਡੀਕਲ ਅਫਸਰਾਂ ਨੂੰ ਸਿਹਤ ਵਿਭਾਗ ਵਲੋਂ ਗਰਭਵਤੀ ਅÏਰਤਾਂ ਦੀ ਦੇਖਭਾਲ ਅਤੇ ਪਰਿਵਾਰ ਨਿਯੋਜਨ ਸਬੰਧੀ ਵਿਸ਼ੇਸ਼ ਇਕ ਰੋਜਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਜਰੀਏ ਦੂਰ ਦੁਰਾਡੇ ਪਿੰਡਾਂ ਅਤੇ ਕਸਬਿਆਂ ਦੇ ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਹੁਣ ਇਨ੍ਹਾਂ ਸੇਵਾਂਵਾਂ ਵਿਚ ਵਾਧਾ ਕਰਦੇ ਹੋਏ ਪਰਿਵਾਰ ਨਿਯੋਜਨ ਅਤੇ ਗਰਭਵਤੀ ਅÏਰਤਾਂ ਦੀ ਦੇਖਭਾਲ ਸਬੰਧੀ ਸੇਵਾਵਾਂ ਵੀ ਸ਼ੁਰੂ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਡਾ. ਕੁਲਤਾਰ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਸਮੂਹ ਮੈਡੀਕਲ ਅਫ਼ਸਰਾਂ ਨੂੰ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਖੇ ਜੱਚਾ-ਬੱਚਾ ਸਿਹਤ ਸੇਵਾਵਾਂ ਸ਼ੁਰੂ ਕੀਤੀਆਂ ਜਾਣ ਅਤੇ ਫ਼ੀਲਡ ਸਟਾਫ ਜਿਵੇਂ ਕਿ ਆਂਗਣਵਾੜੀ ਵਰਕਰ, ਆਸ਼ਾ ਵਰਕਰ, ਏ.ਐਨ.ਐਮ. ਅਤੇ ਸੀ.ਐਚ.ਓ. ਨਾਲ ਤਾਲਮੇਲ ਕਰਕੇ ਗਰਭਵਤੀ ਅÏਰਤਾਂ ਦੀ ਰਜਿਸਟਰੇਸ਼ਨ, ਸਿਹਤ ਜਾਂਚ, ਸੰਪੂਰਨ ਟੀਕਾਕਰਨ, ਸੰਤੁਲਿਤ ਖੁਰਾਕ ਤੋਂ ਲੈ ਕੇ ਸੁਰੱਖਿਅਤ ਜਣੇਪਾ ਕਰਵਾਉਣ ਤੱਕ ਸ਼ਾਨਦਾਰ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ | ਇਸ ਮੌਕੇ ਡਾ. ਸਿਮਰਦੀਪ ਕੌਰ ਅÏਰਤ ਰੋਗਾਂ ਦੇ ਮਾਹਿਰ ਨੇ ਕਿਹਾ ਕਿ ਗਰਭਵਤੀ ਅÏਰਤ ਦੇ ਗਰਭ ਦੌਰਾਨ ਸਮੇ ਸਮੇਂ ਸਿਰ ਜਾਂਚ ਕੀਤੀ ਜਾਵੇ ਤਾਂ ਉਸ ਦਾ ਜਣੇਪਾ ਸੁਰੱਖਿਅਤ ਅਤੇ ਸੌਖਾ ਹੋ ਜਾਂਦਾ ਹੈ | ਇਸ ਮੌਕੇ ਡਾ. ਦੁਪਿੰਦਰ ਕੁਮਾਰ ਜ਼ਿਲ੍ਹਾ ਸਿਹਤ ਅਫਸਰ, ਡਾ. ਸਿਮਰਦੀਪ ਕੌਰ ਮੈਡੀਕਲ ਅਫਸਰ, ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫਸਰ, ਸੁਨੀਲ ਕੁਮਾਰ ਡੀ.ਐਸ.ਏ. ਅਤੇ ਜ਼ਿਲ੍ਹੇ ਦੇ ਸਮੂਹ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫ਼ਸਰ ਹਾਜ਼ਰ ਸਨ |

ਪਿਛਲੀ ਖ਼ਬਰ ਅੱਗ ਲੱਗਣ ਨਾਲ ਦੁਕਾਨ ਦਾ ਸਾਮਾਨ ਸੜਿਆ, ਇਕ ਜ਼ਖ਼ਮੀ ਅਗਲੀ ਖ਼ਬਰ ਬੇਕਰੀ ਵਾਲੀ ਦੁਕਾਨ 'ਚ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।