19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਅਜੀਤ ਡੈਸਕ 17-06-2025
ਕੋਟਕਪੂਰਾ, 16 ਜੂਨ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਨਗਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪੁਲ਼ ਸੂਆ ਨੇੜੇ ਰੱਬ ਵਾਲਾ ਖੂਹ, ਜੈਤੋ ਰੋਡ ਕੋਟਕਪੂਰਾ ਮੌਜੂਦ ਸੀ ਤਾਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜਿਸ ਨੇ ਆਪਣੀ ਪਹਿਨੀ ਹੋਈ ਲੋਅਰ ਦੀ ਜੇਬ 'ਚੋਂ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਜ਼ਮੀਨ 'ਤੇ ਸੁੱਟ ਦਿੱਤਾ ਅਤੇ ਤੇਜ਼ ਕਦਮੀਂ ਤੁਰਨ ਲੱਗਾ | ਜਿਸ ਨੂੰ ਪੁਲਿਸ ਪਾਰਟੀ ਨੇ ਕਾਬੂ ਕਰਕੇ ਮੋਮੀ ਲਿਫ਼ਾਫ਼ੇ ਦੀ ਤਲਾਸ਼ੀ ਕੀਤੀ ਤਾਂ ਉਸ ਵਿਚੋਂ 6 ਗਰਾਮ ਹੈਰੋਇਨ ਬਰਾਮਦ ਹੋਈ | ਇਸ ਸਬੰਧ 'ਚ ਪੁਲਿਸ ਨੇ ਨਵਦੀਪ ਕੁਮਾਰ ਵਾਸੀ ਕੋਟਕਪੂਰਾ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |
ਪਿਛਲੀ ਖ਼ਬਰ ਮੋਟਰਸਾਈਕਲ ਹਾਦਸੇ 'ਚ ਔਰਤ ਦੀ ਮੌਤ, ਇਕ ਜ਼ਖ਼ਮੀ ਅਗਲੀ ਖ਼ਬਰ ਅੱਗ ਲੱਗਣ ਨਾਲ ਦੁਕਾਨ ਦਾ ਸਾਮਾਨ ਸੜਿਆ, ਇਕ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।