19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਮੋਟਰਸਾਈਕਲ ਹਾਦਸੇ 'ਚ ਔਰਤ ਦੀ ਮੌਤ, ਇਕ ਜ਼ਖ਼ਮੀ

ਅਜੀਤ ਡੈਸਕ 17-06-2025
ਕੋਟਕਪੂਰਾ, 16 ਜੂਨ (ਮੋਹਰ ਸਿੰਘ ਗਿੱਲ)-ਕੋਟਕਪੂਰਾ-ਸ੍ਰੀ ਮੁਕਤਸਰ ਸਾਹਿਬ ਮੁੱਖ ਮਾਰਗ 'ਤੇ ਪਿੰਡ ਵਾੜਾਦਰਾਕਾ ਵਿਖੇ ਦੋ ਮੋਟਰਸਾਈਕਲਾਂ ਦਰਮਿਆਨ ਹੋਏ ਹਾਦਸੇ 'ਚ ਇਕ ਔਰਤ ਦੀ ਮੌਤ ਹੋ ਗਈ, ਜਦ ਕਿ ਉਸ ਦਾ ਪਤੀ ਜ਼ਖ਼ਮੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਵਾਂਦਰ ਜਟਾਣਾ ਦਾ ਵਸਨੀਕ ਸੁਖਦੀਪ ਸਿੰਘ ਆਪਣੀ ਪਤਨੀ ਸਵਰਨਜੀਤ ਕੌਰ ਸਮੇਤ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਕੋਟਕਪੂਰਾ ਤੋਂ ਵਾਪਸ ਆਪਣੇ ਪਿੰਡ ਜਾ ਰਿਹਾ ਸੀ ਕਿ ਵਾੜਾਦਰਾਕਾ ਵਿਖੇ ਪਿੱਛੋਂ ਕੋਟਕਪੂਰਾ ਵਾਲੇ ਪਾਸਿਓਾ ਆ ਰਹੇ ਤੇਜ਼ ਰਫ਼ਤਾਰ ਮੋਟਰਸਾਈਕਲ ਦਰਮਿਆਨ ਅਚਾਨਕ ਹਾਦਸਾ ਵਾਪਰ ਗਿਆ | ਹਾਦਸੇ 'ਚ ਉਕਤ ਦੋਵੇਂ ਪਤੀ-ਪਤਨੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਇਸ ਦੌਰਾਨ ਜ਼ਖ਼ਮਾਂ ਦੀ ਤਾਬ ਨਾ ਝਲਦਿਆਂ ਸਵਰਨਜੀਤ ਕੌਰ ਦੀ ਮੌਤ ਹੋ ਗਈ, ਜਦ ਕਿ ਉਸ ਦੇ ਪਤੀ ਨੂੰ ਇਲਾਜ਼ ਲਈ ਬਠਿੰਡਾ ਦੇ ਇਕ ਨਿੱਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ | ਇਸ ਸੰਬੰਧ 'ਚ ਮਿ੍ਤਕਾ ਦੇ ਦਿਉਰ ਭੁਪਿੰਦਰ ਸਿੰਘ ਦੇ ਬਿਆਨ 'ਤੇ ਕਾਰਵਾਈ ਕਰਦਿਆਂ ਥਾਣਾ ਸਦਰ ਕੋਟਕਪੂਰਾ ਦੀ ਪੁਲਿਸ ਨਾਮਾਲੂਮ ਮੋਟਰਸਾਈਕਲ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਪੜਤਾਲ ਆਰੰਭ ਕਰ ਦਿੱਤੀ ਹੈ |
ਪਿਛਲੀ ਖ਼ਬਰ ਅਰੋੜਾ ਬਰਾਦਰੀ ਦੇ ਹੁਸ਼ਿਆਰ ਬੱਚਿਆਂ ਦਾ ਸਨਮਾਨ 22 ਨੂੰ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।