ਕੋਟਕਪੂਰਾ, 16 ਜੂਨ (ਮੋਹਰ ਸਿੰਘ ਗਿੱਲ)-ਅਰੋੜਬੰਸ ਸਭਾ ਕੋਟਕਪੂਰਾ ਵਲੋਂ ਅਰੋੜਬੰਸ ਧਰਮਸ਼ਾਲਾ ਜੈਤੋ ਰੋਲ ਕੋਟਕਪੂਰਾ ਵਿਖੇ 22 ਜੂਨ ਦਿਨ ਐਤਵਾਰ ਨੂੰ ਸਵੇਰੇ 9:30 ਵਜੇ ਕਰਵਾਏ ਜਾ ਰਹੇ ਹੁਸ਼ਿਆਰ ਵਿਦਿਆਰਥੀਆਂ ਦੇ ਸਨਮਾਨ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਜ਼ਰੂਰੀ ਮੀਟਿੰਗ 17 ਜੂਨ ਦਿਨ ਮੰਗਲਵਾਰ ਨੂੰ ਕੰਨਿਆ ਕੰਪਿਊਟਰ ਸੈਂਟਰ, ਪੁਰਾਣੀ ਦਾਣਾ ਮੰਡੀ ਕੋਟਕਪੂਰਾ ਹੋਵੇਗੀ | ਸਭਾ ਦੇ ਪ੍ਰਧਾਨ ਮਨਿੰਦਰ ਸਿੰਘ ਮਿੰਕੂ ਮੱਕੜ ਅਤੇ ਜਨਰਲ ਸਕੱਤਰ ਮਾਸਟਰ ਕਰਨੈਲ ਸਿੰਘ ਨੇ ਦੱਸਿਆ ਕਿ ਮੀਟਿੰਗ ਵਿਚ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ 90 ਫ਼ੀਸਦੀ ਤੋਂ ਵਧੇਰੇ ਅੰਕ ਪ੍ਰਾਪਤ ਕਰਨ ਵਾਲੇ ਅਰੋੜਾ ਬਰਾਦਰੀ ਦੇ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਸਮਾਰੋਹ ਸਬੰਧੀ ਚਰਚਾ ਕੀਤੀ ਜਾਵੇਗੀ | ਸਨਮਾਨ ਸਮਾਰੋਹ ਦੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਮੁੱਖ ਮਹਿਮਾਨ ਹੋਣਗੇ |