19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਡੀ.ਐਲ.ਐਡ. ਭਾਗ ਪਹਿਲਾ ਦਾ ਨਤੀਜਾ 100 ਫ਼ੀਸਦੀ ਰਿਹਾ

ਅਜੀਤ ਡੈਸਕ 17-06-2025
ਫ਼ਰੀਦਕੋਟ, 16 ਜੂਨ (ਜਸਵੰਤ ਸਿੰਘ ਪੁਰਬਾ)-ਬਾਬਾ ਬੰਦਾ ਬਹਾਦਰ ਕਾਲਜ ਆਫ਼ ਐਜੂਕੇਸ਼ਨ ਦੇ ਡੀ.ਐਲ.ਐੱਡ ਭਾਗ ਪਹਿਲਾ ਸੈਸ਼ਨ 2023-25 ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਸਾਰੇ ਹੀ ਵਿਦਿਆਰਥੀ 70 ਪ੍ਰਤੀਸ਼ਤ ਤੋਂ ਵਧੇਰੇ ਅੰਕਾਂ ਨਾਲ ਪਾਸ ਹੋਏ ਹਨ | ਜ਼ਿਕਰਯੋਗ ਹੈ ਕਿ ਕਾਲਜ ਦੀ ਹੋਣਹਾਰ ਵਿਦਿਆਰਥਣ ਡੌਲੀ ਨੇ (992/1150) 86.2 ਪ੍ਰਤੀਸ਼ਤ ਅੰਕਾਂ ਨਾਲ ਕਾਲਜ ਵਿਚੋਂ ਪਹਿਲਾ, ਨਿਰਮਲ ਸਿੰਘ ਨੇ (985/1150) 85.6 ਪ੍ਰਤੀਸ਼ਤ ਨਾਲ ਦੂਸਰਾ ਅਤੇ ਹਰਪ੍ਰੀਤ ਸਿੰਘ ਨੇ (981/1150) 85.3 ਪ੍ਰਤੀਸ਼ਤ ਨਾਲ ਤੀਸਰਾ ਸਥਾਨ ਹਾਸਿਲ ਕੀਤਾ | ਕਾਲਜ ਚੇਅਰਮੈਨ ਪੁਨੀਤ ਇੰਦਰ ਬਾਵਾ ਨੇ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ ਅਤੇ ਚੰਗੇ ਨੰਬਰਾਂ ਨਾਲ ਕਾਲਜ ਦਾ ਨਾਂਅ ਰੌਸ਼ਨ ਕਰਨ 'ਤੇ ਪ੍ਰਸੰਸਾ ਕੀਤੀ | ਉਨ੍ਹਾਂ ਬਾਕੀ ਵਿਦਿਆਰਥੀਆਂ ਨੂੰ ਵੀ ਪਾਸ ਹੋਣ 'ਤੇ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਹੋਰ ਮਿਹਨਤ ਕਰਦੇ ਰਹਿਣ ਦੀ ਪ੍ਰੇਰਨਾ ਦਿੱਤੀ | ਇਸ ਉਪਰੰਤ ਕਾਲਜ ਡਾਇਰੈਕਟਰ ਸ਼ਾਲਿਨੀ ਬਾਵਾ ਨੇ ਵੀ ਵਿਦਿਆਰਥੀਆਂ ਦੇ ਸਿੱਖਿਆ ਖੇਤਰ ਵਿਚ ਚੰਗੇ ਪ੍ਰਦਰਸ਼ਨ ਨੂੰ ਸਰਾਹਿਆ ਅਤੇ ਉਜਵਲ ਭਵਿੱਖ ਦੀ ਕਾਮਨਾ ਕੀਤੀ |
ਪਿਛਲੀ ਖ਼ਬਰ ਮੈਡੀਕਲ ਸਟੋਰ ਤੋਂ ਚੋਰਾਂ ਨੇ ਇਨਵਰਟਰ ਤੇ ਬੈਟਰਾ ਕੀਤਾ ਚੋਰੀ ਅਗਲੀ ਖ਼ਬਰ ਗਿਆਨ ਅੰਜਨੁ ਸਮਰ ਕੈਂਪ ਧਾਰਮਿਕ ਯਾਤਰਾ ਨਾਲ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।