19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਕਾਬੂ

ਅਜੀਤ ਡੈਸਕ 17-06-2025
ਫ਼ਰੀਦਕੋਟ, 16 ਜੂਨ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਸ਼ੱਕ ਦੇ ਆਧਾਰ 'ਤੇ ਪਿੰਡ ਅਰਾਈਆਂਵਾਲਾ ਤੋਂ ਇਕ ਵਿਅਕਤੀ ਨੂੰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾਰ ਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡ ਅਰਾਈਆਂਵਾਲਾ ਤੋਂ ਗੋਲੇਵਾਲਾ ਨੂੰ ਜਾ ਰਹੇ ਸਨ ਤਾਂ ਪਿੰਡ ਅਰਾਈਆਂਵਾਲਾ ਨੂੰ ਗੋਲੇਵਾਲਾ ਤੋਂ ਆਉਂਦੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਗੋਪੀ ਸਿੰਘ ਪੁੱਤਰ ਸ਼ੂਕਾ ਸਿੰਘ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 40 ਖੱੁਲ੍ਹੀਆਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਤੋਂ ਬਰਾਮਦ ਗੋਲੀਆਂ ਸੰਬੰਧੀ ਕੋਈ ਪੁਖਤਾ ਦਸਤਾਵੇਜ ਨਾ ਦਿਖਾਏ ਜਾਣ 'ਤੇ ਉਸ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਬਲਾਕ ਪ੍ਰਧਾਨ ਚਮਕੌਰ ਸਿੰਘ ਸਾਹੋਕੇ ਦੀ ਅਗਵਾਈ ਹੇਠ ਲਾਏ ਬੂਟੇ ਅਗਲੀ ਖ਼ਬਰ ਸੀ.ਪੀ.ਆਈ. ਦੇ ਆਲ ਇੰਡੀਆ ਮਹਾਂਸੰਮੇਲਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।