19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਉਪ ਚੋਣ ਜਿੱਤ ਕੇ ਅਕਾਲੀ ਦਲ ਇਤਿਹਾਸ ਸਿਰਜੇਗਾ-ਮਾਹਲਾ, ਗਿੱਲ, ਗਗੜਾ, ਸੀਰਾ

ਅਜੀਤ ਡੈਸਕ 17-06-2025
ਕੋਟ ਈਸੇ ਖਾਂ, 16 ਜੂਨ (ਗੁਰਮੀਤ ਸਿੰਘ ਖ਼ਾਲਸਾ)-ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਲਈ ਉਪ ਚੋਣ ਵਿਚ ਅਕਾਲੀ ਦਲ ਦੇ ਸੂਝਵਾਨ ਤੇ ਪੜ੍ਹੇ ਲਿਖੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੇ ਹੱਕ 'ਚ ਵਿਚ ਲੋਕ ਮਨ ਬਣਾਈ ਬੈਠੇ ਹਨ ਤੇ ਆਉਣ ਵਾਲੀ 19 ਜੂਨ ਨੂੰ ਅਕਾਲੀ ਉਮੀਦਵਾਰ ਦੇ ਹੱਕ ਵਿਚ ਵੱਡੀ ਗਿਣਤੀ ਨਾਲ ਭੁਗਤਣਗੇ | ਇਹ ਪ੍ਰਗਟਾਵਾ ਜਥੇਦਾਰ ਤੀਰਥ ਸਿੰਘ ਮਾਹਲਾ ਹਲਕਾ ਇੰਚਾਰਜ ਬਾਘਾ ਪੁਰਾਣਾ, ਸੰਜੀਤ ਸਿੰਘ ਸਨੀ ਗਿੱਲ ਹਲਕਾ ਇੰਚਾਰਜ ਮੋਗਾ, ਅਕਾਲੀ ਦਲ ਟਰਾਂਸਪੋਰਟ ਸੈਲ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਗੁਰਮੀਤ ਸਿੰਘ ਗਗੜਾ, ਪੀ.ਏ.ਸੀ ਮੈਂਬਰ ਜਸਵੀਰ ਸਿੰਘ ਸੀਰਾ ਖੋਸਾ, ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਨੇ ਆਪਣੇ ਸਾਥੀਆਂ ਸਮੇਤ ਲੁਧਿਆਣਾ ਵਿਖੇ ਅਕਾਲੀ ਉਮੀਦਵਾਰ ਘੁੰਮਣ ਦੇ ਹੱਕ 'ਚ ਚੋਣ ਪ੍ਰਚਾਰ ਉਪਰੰਤ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਪ ਸਰਕਾਰ ਦੇ ਝੂਠੇ ਬਦਲਾਅ ਤੋਂ ਲੋਕ ਪਹਿਲਾਂ ਹੀ ਅੱਕੇ ਹੋਏ ਹਨ ਤੇ ਦੂਜੇ ਪਾਸੇ ਅਕਾਲੀ ਉਮੀਦਵਾਰ ਘੁੰਮਣ ਦੀ ਵੱਧ ਰਹੀ ਲੋਕਪਿ੍ਅਤਾ ਤੋਂ ਬੌਖਲਾਏ ਵਿਰੋਧੀ ਬਿਆਨਬਾਜ਼ੀਆਂ ਜੋ ਮਰਜ਼ੀ ਕਰਨ ਪਰ ਅੰਦਰੋਂ ਹਾਰ ਦੀ ਚਿੰਤਾ ਵਿਰੋਧੀਆਂ ਨੂੰ ਸਤਾ ਰਹੀ ਹੈ | ਆਗੂਆਂ ਕਿਹਾ ਕਿ ਅਕਾਲੀ ਸਰਕਾਰਾਂ ਸਮੇਂ ਹੋਏ ਅਥਾਹ ਵਿਕਾਸ ਕਾਰਜਾਂ ਤੇ ਭਲਾਈ ਯੋਜਨਾਵਾਂ ਨੂੰ ਲੋਕ ਅੱਜ ਵੀ ਚੇਤੇ ਕਰਦੇ ਹਨ ਤੇ ਇਸ ਉਪ ਚੋਣ ਵਿੱਚ ਕਾਂਗਰਸ, ਆਪ ਤੇ ਭਾਜਪਾ ਵਰਗੀਆਂ ਪਾਰਟੀਆਂ ਦੇ ਝਾਂਸੇ ਵਿਚ ਨਹੀਂ ਆਉਣਗੇ | ਆਗੂਆਂ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਲੋਕਾਂ ਦਾ ਜੋ ਪਿਆਰ ਮਿਲ ਰਿਹਾ ਸੀ, ਉਸ ਤੋਂ ਸਾਫ਼ ਜ਼ਾਹਿਰ ਹੈ ਕਿ ਅਕਾਲੀ ਦਲ ਵੱਡੇ ਫ਼ਰਕ ਨਾਲ ਸੀਟ ਜਿੱਤ ਕੇ ਇਤਿਹਾਸ ਰਚੇਗਾ |
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਨਾਲ ਸ਼ਹਿਰ ਦੀ ਟਰੈਫ਼ਿਕ ਸਮੱਸਿਆ ਸੰਬੰਧੀ ਵਿਚਾਰ-ਵਟਾਂਦਰਾ ਅਗਲੀ ਖ਼ਬਰ ਬਲਾਕ ਪ੍ਰਧਾਨ ਚਮਕੌਰ ਸਿੰਘ ਸਾਹੋਕੇ ਦੀ ਅਗਵਾਈ ਹੇਠ ਲਾਏ ਬੂਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।