ਸ੍ਰੀ ਮੁਕਤਸਰ ਸਾਹਿਬ, 16 ਮਈ (ਅਜੀਤ ਬਿਊਰੋ)-ਸ੍ਰੀ ਮੁਕਤਸਰ ਸਾਹਿਬ ਤੋਂ ਅਦਾਰਾ 'ਅਜੀਤ' ਦੇ ਪੱਤਰਕਾਰ ਸੁਖਪਾਲ ਸਿੰਘ ਢਿੱਲੋਂ, ਜੋ ਲੰਘੇ ਦਿਨ ਇਕ ਸੜਕ ਹਾਦਸੇ ਵਿਚ ਸਦੀਵੀ ਵਿਛੋੜਾ ਦੇ ਗਏ ਸਨ | ਅੱਜ ਉਨ੍ਹਾਂ ਦਾ ਪਿੰਡ ਭਾਗਸਰ ਵਿਖੇ ਸ਼ਾਮ ਮੌਕੇ ਅੰਤਿਮ ਸਸਕਾਰ ਕੀਤਾ ਗਿਆ | ਇਸ ਮੌਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਸਕੇ ਸਬੰਧੀਆਂ, ਪੱਤਰਕਾਰ ਭਾਈਚਾਰੇ, ਪਿੰਡ ਅਤੇ ਇਲਾਕਾ ਵਾਸੀਆਂ ਨੇ ਉਨ੍ਹਾਂ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ | ਇਸ ਮੌਕੇ ਮਿ੍ਤਕ ਦੀ ਚਿਖਾ ਨੂੰ ਅਗਨੀ ਸਪੁੱਤਰ ਨਵਕਰਨ ਸਿੰਘ ਵਲੋਂ ਦਿੱਤੀ ਗਈ | ਇਸ ਮੌਕੇ 'ਅਜੀਤ' ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਵਲੋਂ ਜਸਵੰਤ ਸਿੰਘ ਪੁਰਬਾ ਇੰਚਾਰਜ ਉਪ-ਦਫ਼ਤਰ ਫ਼ਰੀਦਕੋਟ ਨੇ ਦੁੱਖ ਪ੍ਰਗਟ ਕੀਤਾ ਅਤੇ ਸ਼ਰਧਾਂਜਲੀ ਦਿੱਤੀ | ਇਸ ਤੋਂ ਪਹਿਲਾਂ 'ਅਜੀਤ' ਪ੍ਰਕਾਸ਼ਨ ਸਮੂਹ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਰਣਜੀਤ ਸਿੰਘ ਢਿੱਲੋਂ ਸਟਾਫ਼ ਰਿਪੋਰਟਰ ਸ੍ਰੀ ਮੁਕਤਸਰ ਸਾਹਿਬ, ਪੱਤਰਕਾਰ ਹਰਮਿੰਦਰਪਾਲ ਸਿੰਘ ਬੇਦੀ, ਮਿਲਖ ਰਾਜ ਮੰਡੀ ਲੱਖੇਵਾਲੀ, ਸ਼ਿਵਰਾਜ ਸਿੰਘ ਬਰਾੜ, ਪਰਮਜੀਤ ਸਿੰਘ ਥੇੜ੍ਹੀ ਗਿੱਦੜਬਾਹਾ, ਜਗਜੀਤ ਸਿੰਘ ਰੁਪਾਣਾ, ਰਵੀਪਾਲ ਦੋਦਾ ਵਲੋਂ ਸੁਖਪਾਲ ਸਿੰਘ ਢਿੱਲੋਂ ਦੀ ਮਿ੍ਤਕ ਦੇਹ 'ਤੇ ਲੋਈ ਭੇਟ ਕਰਕੇ ਸ਼ਰਧਾਂਜਲੀ ਦਿੱਤੀ ਗਈ | ਇਸ ਤੋਂ ਇਲਾਵਾ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਵਲੋਂ ਭੁਪਿੰਦਰ ਸਿੰਘ ਬਰਾੜ ਡੀ.ਪੀ.ਆਰ.ਓ. ਅਤੇ ਪ੍ਰੈੱਸ ਕਲੱਬ ਵਲੋਂ ਦੀਪਕਪਾਲ ਸ਼ਰਮਾ, ਕਾਲਾ ਸਿੰਘ ਬੇਦੀ, ਪਵਨ ਤਨੇਜਾ, ਕੁਲਦੀਪ ਸਿੰਘ ਰਿਣੀ ਤੇ ਹੋਰ ਅਹੁਦੇਦਾਰਾਂ ਵਲੋਂ ਮਿ੍ਤਕ ਦੇਹ 'ਤੇ ਲੋਈ ਭੇਟ ਕਰਕੇ ਸ਼ਰਧਾਂਜਲੀ ਦਿੱਤੀ ਗਈ | ਉਨ੍ਹਾਂ ਦਾ ਅੰਗੀਠਾ ਸੰਭਾਲਣ ਦੀ ਰਸਮ 17 ਜੂਨ ਦਿਨ ਮੰਗਲਵਾਰ ਨੂੰ ਸਵੇਰੇ 9:30 ਵਜੇ ਪਿੰਡ ਭਾਗਸਰ ਵਿਖੇ ਹੋਵੇਗੀ | ਸੁਖਪਾਲ ਸਿੰਘ ਢਿੱਲੋਂ ਆਪਣੇ ਪਿੱਛੇ ਪਤਨੀ ਅਮਨਪ੍ਰੀਤ ਕੌਰ, ਬੇਟੀਆਂ ਨਵਦੀਪ ਕੌਰ, ਕਿਰਨਦੀਪ ਕੌਰ ਅਤੇ ਪੁੱਤਰ ਨਵਕਰਨ ਸਿੰਘ ਛੱਡ ਗਏ ਹਨ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਹਰਚਰਨ ਸਿੰਘ ਬਰਾੜ, ਬਲਾਕ ਕਾਂਗਰਸ ਕਮੇਟੀ ਦਿਹਾਤੀ ਮਲੋਟ ਦੇ ਪ੍ਰਧਾਨ ਜਗਤਪਾਲ ਸਿੰਘ ਬਰਾੜ, ਅਕਾਲੀ ਆਗੂ ਗੁਰਮੇਲ ਸਿੰਘ ਲੱਖੇਵਾਲੀ, ਪੱਤਰਕਾਰ ਹਰਮਿੰਦਰ ਸਿੰਘ ਮਿੰਦਾ ਫ਼ਰੀਦਕੋਟ, ਮੇਵਾ ਸਿੰਘ ਲੰਬੀ, ਗੁਰਚਰਨ ਸਿੰਘ ਗਾਬੜੀਆ ਜੈਤੋ, ਜਗਦੀਪ ਸਿੰਘ ਗਿੱਲ ਬਾਜਾਖਾਨਾ, ਜਸਵੀਰ ਸਿੰਘ ਭੁੱਲਰ, ਰੁਪਿੰਦਰ ਸਿੰਘ ਸੇਖੋਂ, ਗੁਰਸ਼ਵਿੰਦਰ ਸਿੰਘ ਕੰਗ ਤੋਂ ਇਲਾਵਾ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ, ਵੱਖ ਵੱਖ ਅਖਬਾਰਾਂ ਅਤੇ ਚੈਨਲਾਂ ਦੇ ਦੇ ਪੱਤਰਕਾਰ, ਵੱਖ ਵੱਖ ਵਿਭਾਗਾਂ ਦੇ ਕਰਮਚਾਰੀ, ਸਰਪੰਚ ਪੰਚ, ਅਧਿਆਪਕ ਵਰਗ, ਬੁੱਧੀਜੀਵੀ ਵਰਗ, ਵੱਖ-ਵੱਖ ਜਥੇਬੰਦੀਆਂ ਨਾਲ ਸਬੰਧਿਤ ਨੁਮਾਇੰਦੇ ਅਤੇ ਇਲਾਕਾ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ |