ਸ੍ਰੀ ਮੁਕਤਸਰ ਸਾਹਿਬ, 16 ਜੂਨ (ਹਰਮਹਿੰਦਰਪਾਲ)-ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਦੇ ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਨੇ ਦੱਸਿਆ ਕਿ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ | ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪ ਦੌਰਾਨ ਗਰੋ ਇੰਡੀਗੋ ਪ੍ਰਾਈਵੇਟ ਲਿਮੀ., ਕੋਨੈਕਟ ਬਰਾਡਬੈਂਡ ਅਤੇ ਈ.ਕਾਰਟ (ਫਲਿੱਪ ਕਾਰਟ) ਵਲੋਂ ਵੱਖ-ਵੱਖ ਅਸਾਮੀਆਂ ਲਈ ਇੰਟਰਵਿਊ ਲਈ ਗਈ | ਪਲੇਸਮੈਂਟ ਕੈਂਪ ਦੌਰਾਨ 36 ਪ੍ਰਾਰਥੀਆਂ ਵਲੋਂ ਭਾਗ ਲਿਆ ਗਿਆ ਅਤੇ ਇੰਟਰਵਿਊ ਉਪਰੰਤ 19 ਪ੍ਰਾਰਥੀਆਂ ਨੂੰ ਰੁਜ਼ਗਾਰ ਮਿਲਿਆ |