19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਚਿੱਟੇ ਦੇ ਨਸ਼ੇ ਵਾਲਾ ਪੁਲਿਸ ਦੇ ਅੜਿੱਕੇ ਚੜਿ੍ਹਆ

ਅਜੀਤ ਡੈਸਕ 17-06-2025
ਕੋਟਕਪੂਰਾ, 16 ਜੂਨ (ਮੋਹਰ ਸਿੰਘ ਗਿੱਲ)- ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਪਿੰਡ ਵਾੜਾਦਰਾਕਾ ਤੋਂ ਖਾਰਾ ਜਾ ਰਹੇ ਸਨ ਤਾਂ ਸਾਹਮਣੇ ਸੜਕ ਦੇ ਸੱਜੇ ਹੱਥ ਇਕ ਮੋਨਾ ਨੌਜਵਾਨ ਨਸ਼ੇ ਦੀ ਹਾਲਤ ਵਿਚ ਡਿੱਕ-ਡੋਲੇ ਖਾਂਦਾ ਆਉਂਦਾ ਦਿਖਾਈ ਦਿੱਤਾ, ਜਿਸ ਦੇੇ ਹਾਵ-ਭਾਵ ਦੇਖਣ ਤੋਂ ਕੋਈ ਨਸ਼ੀਲੀ ਚੀਜ ਖਾਧੀ-ਪੀਤੀ ਜਾਪਦੀ ਹੋਣ ਕਰਕੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਗੱਡੀ ਰੁਕਵਾ ਕੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਕਤ ਨੌਜਵਾਨ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ | ਜਿਸ ਨੇ ਆਪਣਾ ਨਾਮ ਮਨਪ੍ਰੀਤ ਸਿੰਘ ਵਾਸੀ ਪਿੰਡ ਵਾੜਾਦਰਾਕਾ ਦੱਸਿਆ ਅਤੇ ਕਿਹਾ ਕਿ ਮੈਂ ਚਿੱਟੇ ਦਾ ਨਸ਼ਾ ਕੀਤਾ ਹੋਇਆ ਹੈ | ਇਸ ਸਬੰਧ 'ਚ ਪੁਲਿਸ ਨੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਵਿਰੁੱਧ ਥਾਣਾ ਸਦਰ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |
ਪਿਛਲੀ ਖ਼ਬਰ 6 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਪਲੇਸਮੈਂਟ ਕੈਂਪ ਦੌਰਾਨ 19 ਪ੍ਰਾਰਥੀਆਂ ਨੂੰ ਮਿਲਿਆ ਰੁਜ਼ਗਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।