ਸ੍ਰੀ ਮੁਕਤਸਰ ਸਾਹਿਬ, 16 ਜੂਨ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 6 ਗ੍ਰਾਮ ਹੈਰੋਇਨ ਬਰਾਮਦ ਕਰਦੇ ਹੋਏ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਰਨੈਲ ਸਿੰਘ ਨੇ ਦੱਸਿਆ ਕਿ ਜਦ ਉਹ ਸਾਥੀ ਕਰਮਚਾਰੀਆਂ ਸਣੇ ਪਿੰਡ ਸੰਗੂਧੌਣ ਤੋਂ ਥਾਂਦੇਵਾਲਾ ਨੂੰ ਜਾ ਰਹੇ ਸੀ ਤਾਂ ਜਦ ਉਹ ਪਿੰਡ ਸੰਗੂਧੌਣ ਦੇ ਸੂਏ ਦੇ ਪੁਲ ਕੋਲ ਪਹੁੰਚੇ ਤਾਂ ਇਕ ਨੌਜਵਾਨ ਖੜ੍ਹਾ ਦਿਖਾਈ ਦਿੱਤਾ, ਜੋ ਪੁਲਿਸ ਨੂੰ ਦੇਖ ਕੇ ਖਿਸਕਣ ਲੱਗਾ ਅਤੇ ਆਪਣੀ ਲੋਅਰ ਦੀ ਜੇਬ ਵਿਚੋਂ ਲਿਫ਼ਾਫ਼ਾ ਕੱਢ ਕੇ ਝਾੜੀਆਂ ਵਿਚ ਸੁੱਟ ਦਿੱਤਾ, ਜਿਸ ਨੂੰ ਪੁਲਿਸ ਨੇ ਕਾਬੂ ਕਰਕੇ ਉਸ ਵਲੋਂ ਸੁੱਟੇ ਲਿਫ਼ਾਫ਼ੇ ਨੂੰ ਚੈੱਕ ਕੀਤਾ ਤਾਂ ਉਸ ਵਿਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ | ਦੋਸ਼ੀ ਜੱਸਾ ਸਿੰਘ ਵਾਸੀ ਚੱਕ ਬੀੜ ਸਰਕਾਰ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ |