19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਪਿੰਡ ਸਰਾਵਾਂ ਬੋਦਲਾ ਵਿਖੇ ਗਿਆਨ ਅੰਜਨੁ ਸਮਰ ਕੈਂਪ ਦੀ ਸ਼ੁਰੂਆਤ

ਅਜੀਤ ਡੈਸਕ 17-06-2025
ਮਲੋਟ, 16 ਜੂਨ (ਪਾਟਿਲ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਪਿੰਡ ਸਰਾਵਾਂ ਬੋਦਲਾ ਵਲੋਂ ਗਿਆਨ ਅੰਜਨ ਸਮਰ ਕੈਂਪ ਦੀ ਆਰੰਭਤਾ ਅੱਜ ਹੋਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਰਨੈਲ ਸਿੰਘ ਅਮਰੀਕਾ ਵਾਲੇ ਅਤੇ ਭਾਈ ਭੁਪਿੰਦਰ ਸਿੰਘ (ਗੁਰਦੁਆਰਾ ਬਾਬਾ ਸਰਦਾਰੀ ਰਾਮ ਜੀ), ਭਾਈ ਚਰਨਜੀਤ ਸਿੰਘ (ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼) ਨੇ ਦੱਸਿਆ ਕਿ ਦੂਜਾ ਗਿਆਨ ਅੰਜਨ ਸਮਰ ਕੈਂਪ ਸਰਾਵਾਂ ਬੋਦਲਾਂ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਵਿਖੇ 20 ਜੂਨ ਤੱਕ ਅੰਮਿ੍ਤ ਵੇਲੇ 6 ਵਜੇ ਤੋਂ 8 ਵਜੇ ਤੱਕ ਲਗਾਇਆ ਜਾ ਰਿਹਾ ਹੈ | ਇਸ ਕੈਂਪ ਦੌਰਾਨ ਬੱਚਿਆਂ ਦੀ ਸਰੋਪੱਖੀ ਸ਼ਖ਼ਸੀਅਤ ਉਸਾਰੀ ਲਈ ਉੱਤਮ ਜੀਵਨ ਜਾਂਚ ਬਾਰੇ ਜਾਣਕਾਰੀ ਦੇਣ ਲਈ ਲੈਕਚਰ, ਸਲਾਈਡ ਸ਼ੋਅ, ਗਰੁੱਪ ਡਿਸਕਸ਼ਨ ਕੀਤੇ ਜਾਣਗੇ | ਇਸ ਤੋਂ ਇਲਾਵਾ ਬੱਚਿਆਂ ਦੇ ਹੁਨਰ ਨਿਖਾਰਨ ਲਈ ਸੁੰਦਰ ਲਿਖਾਈ ਸਿਖਲਾਈ, ਦਸਤਾਰ ਸਿਖਲਾਈ, ਵਿਰਾਸਤੀ ਜਾਣਕਾਰੀ ਅਤੇ ਵਿਰਾਸਤੀ ਖੇਡਾਂ ਬਾਰੇ ਵੀ ਸਿਖਲਾਈ ਦਿੱਤੀ ਜਾਵੇਗੀ | ਬੱਚਿਆਂ ਨੂੰ ਗੁਰਮੁਖੀ ਭਾਸ਼ਾ, ਸਾਖੀਆਂ ਸੁਣਾਉਣ ਅਤੇ ਕੁਇਜ਼ ਮੁਕਾਬਲੇ ਕਰਵਾਏ ਜਾਣਗੇ | ਜੇਤੂ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ | ਕੈਂਪ ਦੌਰਾਨ ਬੱਚਿਆਂ ਨੂੰ ਰੋਜ਼ਾਨਾ ਰਿਫ਼ਰੈਸ਼ਮੈਂਟ ਵੀ ਦਿੱਤੀ ਜਾਵੇਗੀ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਾਵਾਂ ਬੋਦਲਾ, ਹੋਰ ਨੌਜਵਾਨਾਂ ਅਤੇ ਬੱਚਿਆਂ ਦੇ ਮਾਪਿਆਂ ਨੇ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ |
ਪਿਛਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਅਗਲੀ ਖ਼ਬਰ ਓਪਨ ਪੰਜਾਬ ਬੈਡਮਿੰਟਨ ਟੂਰਨਾਮੈਂਟ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।