19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਕੇਂਦਰੀ ਜੇਲ੍ਹ 'ਚੋਂ ਦੋ ਮੋਬਾਈਲ ਫ਼ੋਨ ਬਰਾਮਦ

ਅਜੀਤ ਡੈਸਕ 17-06-2025
ਫ਼ਰੀਦਕੋਟ, 16 ਜੂਨ (ਸਰਬਜੀਤ ਸਿੰਘ)-ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ 'ਚ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਬੈਰਕਾਂ ਦੀ ਤਲਾਸ਼ੀ ਦੌਰਾਨ ਦੋ ਮੋਬਾਈਲ ਫ਼ੋਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਦੋ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸੁਖਮੰਦਰ ਸਿੰਘ ਸਹਾਇਕ ਸਪੁਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਦੇ ਬਲਾਕ 1 ਦੀ ਬੈਰਕ ਨੰਬਰ 1 ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਹਵਾਲਾਤੀ ਗੁਲਾਬ ਸਿੰਘ ਪੁੱਤਰ ਨਰੈਣ ਸਿੰਘ ਪਾਸੋਂ ਇਕ ਮੋਬਾਈਲ ਫੋਨ ਬਰਾਮਦ ਹੋਇਆ ਹੈ | ਇਸੇ ਤਰ੍ਹਾਂ ਹੀ ਬਲਾਕ ਤਿੰਨ ਦੀ ਬੈਰਕ ਨੰਬਰ ਪੰਜ ਦੀ ਜੇਲ੍ਹ ਗਾਰਦ ਵਲੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਹਵਾਲਾਤੀ ਝਿਰਮਲ ਸਿੰਘ ਪੁੱਤਰ ਸਵਰਨ ਸਿੰਘ ਵਾਸੋਂ ਵੀ ਇਕ ਮੋਬਾਈਲ ਫ਼ੋਨ ਬਰਾਮਦ ਹੋਇਆ | ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਹਵਾਲਾਤੀ ਖ਼ਿਲਾਫ਼ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਜਾਰੀ ਹੈ |
ਪਿਛਲੀ ਖ਼ਬਰ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅਗਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।