27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਪੱਤਰਕਾਰ ਸੁਖਪਾਲ ਸਿੰਘ ਢਿੱਲੋਂ ਦਾ ਅੰਗੀਠਾ ਸੰਭਾਲਿਆ <br/>

ਅਜੀਤ ਡੈਸਕ 18-06-2025
ਸ੍ਰੀ ਮੁਕਤਸਰ ਸਾਹਿਬ, 17 ਜੂਨ (ਅਜੀਤ ਬਿਊਰੋ)-ਸ੍ਰੀ ਮੁਕਤਸਰ ਸਾਹਿਬ ਤੋਂ ਅਦਾਰਾ 'ਅਜੀਤ' ਦੇ ਪੱਤਰਕਾਰ ਸੁਖਪਾਲ ਸਿੰਘ ਢਿੱਲੋਂ ਜੋ ਪਿਛਲੇ ਦਿਨੀਂ ਸਦੀਵੀ ਵਿਛੋੜਾ ਗਏ ਗਏ ਸਨ | ਅੱਜ ਪਿੰਡ ਭਾਗਸਰ ਦੇ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦਾ ਅੰਗੀਠਾ ਸੰਭਾਲਣ ਦੀ ਰਸਮ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਸਕੇ ਸੰਬੰਧੀਆਂ ਵਲੋਂ ਬੇਹੱਦ ਗਮਗੀਨ ਮਾਹੌਲ 'ਚ ਨਿਭਾਈ ਗਈ | ਇਸ ਮੌਕੇ ਉਨ੍ਹਾਂ ਦੇ ਸਪੁੱਤਰ ਨਵਕਰਨ ਸਿੰਘ, ਬੇਟੀਆਂ ਨਵਦੀਪ ਕੌਰ, ਕਿਰਨਦੀਪ ਕੌਰ, ਹੋਰ ਪਰਿਵਾਰਿਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਤੋਂ ਇਲਾਵਾ ਰਣਜੀਤ ਸਿੰਘ ਢਿੱਲੋਂ ਸਟਾਫ਼ ਰਿਪੋਰਟਰ ਸ੍ਰੀ ਮੁਕਤਸਰ ਸਾਹਿਬ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐੱਸ.ਡੀ.ਓ. ਰਮਿੰਦਰਜੀਤ ਸਿੰਘ ਬੇਦੀ, ਮੁੱਖ ਅਧਿਆਪਕ ਹਰਮੀਤ ਸਿੰਘ ਬੇਦੀ, ਅਮਰਗੁਰਪ੍ਰੀਤ ਸਿੰਘ ਰਾਣਾ ਬੇਦੀ, ਜਥੇ. ਬਲਕਾਰ ਸਿੰਘ, ਸੁਖਪਾਲ ਸਿੰਘ ਗਿੱਲ, ਅਕਾਲੀ ਆਗੂ ਗੁਰਜੰਟ ਸਿੰਘ ਬਰਾੜ, ਸੇਵਾ ਮੁਕਤ ਬਲਾਕ ਸਿੱਖਿਆ ਅਫ਼ਸਰ ਦਰਸ਼ਨ ਸਿੰਘ ਮਹਿਲ, ਨਰਿੰਦਰ ਸਿੰਘ ਬਰਾੜ, ਹਰਮੰਦਰ ਸਿੰਘ ਬਰਾੜ, ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਮਨਿੰਦਰ ਸਿੰਘ, ਬਲਕਰਨ ਸਿੰਘ ਬਰਾੜ, ਸਰਬਜੀਤ ਸਿੰਘ ਧਾਲੀਵਾਲ, ਜਸਵੀਰ ਸਿੰਘ ਭੁੱਲਰ, ਕੁਲਵੰਤ ਸਿੰਘ, ਰਾਜਵੀਰ ਸਿੰਘ ਸਾਬਕਾ ਮੈਂਬਰ, ਤਲਵਿੰਦਰ ਸਿੰਘ, ਸ਼ਿਵਰਾਜ ਸਿੰਘ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ | ਉਨ੍ਹਾਂ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ 22 ਜੂਨ ਦਿਨ ਐਤਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਨਵਾਂ ਗੁਰਦੁਆਰਾ ਸਾਹਿਬ ਪਿੰਡ ਭਾਗਸਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ |


ਪਿਛਲੀ ਖ਼ਬਰ ਨੌਜਵਾਨ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ ਅਗਲੀ ਖ਼ਬਰ ਐੱਸ.ਐੱਮ.ਓ. ਨੇ ਸਿਵਲ ਹਸਤਪਾਲ ਨੂੰ ਸਾਫ਼ ਕਰਨ ਲਈ ਚਲਾਈ ਮੁਹਿੰਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।