27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਸਿਹਤ ਵਿਭਾਗ ਵਲੋਂ ਕੇਅਰ ਕੰਪੇਨੀਅਨ ਪ੍ਰੋਗਰਾਮ ਸੰਬੰਧੀ ਵਰਕਸ਼ਾਪ <br/>

ਅਜੀਤ ਡੈਸਕ 18-06-2025
ਸ੍ਰੀ ਮੁਕਤਸਰ ਸਾਹਿਬ, 17 ਜੂਨ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਡਾ. ਜਗਦੀਪ ਚਾਵਲਾ ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਕੇਅਰ ਕੰਪੇਨੀਅਨ ਪ੍ਰੋਗਰਾਮ ਅਧੀਨ ਵਰਕਸ਼ਾਪ ਲਗਾਈ ਗਈ, ਜਿਸ ਵਿਚ ਜ਼ਿਲ੍ਹੇ ਦੇ ਸਮੂਹ ਸਿਹਤ ਸੰਸਥਾਵਾਂ ਦੇ ਬਲਾਕ ਐਕਸਟੈਂਸ਼ਨ ਐਜੂਕੇਟਰ ਅਤੇ ਐੱਨ.ਸੀ.ਡੀ. ਪ੍ਰੋਗਰਾਮ ਅਧੀਨ ਕੰਮ ਕਰ ਰਹੀਆਂ ਸਟਾਫ਼ ਨਰਸਾਂ ਨੇ ਭਾਗ ਲਿਆ | ਇਸ ਮੌਕੇ ਡਾ. ਜਗਦੀਪ ਚਾਵਲਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਇਸ ਤਹਿਤ ਪੰਜਾਬ ਸਰਕਾਰ ਵਲੋਂ ਕੇਅਰ ਕੰਪੇਨੀਅਨ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਅਧੀਨ ਸਿਹਤ ਸੰਸਥਾਵਾਂ ਵਿਚ ਆਉਣ ਵਾਲੀਆਂ ਗਰਭਵਤੀ ਔਰਤਾਂ ਨੂੰ ਆਪਣੀ ਸਿਹਤ ਦੀ ਸੰਭਾਲ, ਖਾਣ-ਪੀਣ, ਡਾਕਟਰੀ ਚੈੱਕਅਪ, ਜਣੇਪਾ ਕਰਵਾਉਣ ਅਤੇ ਬੱਚੇ ਨੂੰ ਦੁੱਧ ਪਿਲਾਉਣ ਸੰਬੰਧੀ ਕਾਊਾਸਲਿੰਗ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਆਪਣੇ ਗਰਭ ਅਵਸਥਾ ਤੇ ਜਣੇਪੇ ਦੌਰਾਨ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਇਸ ਮੌਕੇ ਡਾ. ਕੁਲਤਾਰ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਕਿਹਾ ਕਿ ਹਰ ਵਿਅਕਤੀ ਨੂੰ 30 ਸਾਲ ਦੀ ਉਮਰ ਤੋਂ ਬਾਅਦ ਹਰ ਸਾਲ ਆਪਣਾ ਸ਼ੂਗਰ ਤੇ ਬੀ.ਪੀ. ਦੀ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਹਰ ਪੰਜ ਸਾਲ ਬਾਅਦ ਕੈਂਸਰ ਦੀ ਜਾਂਚ ਵੀ ਕਰਵਾਉਣੀ ਚਾਹੀਦੀ ਹੈ | ਉਨ੍ਹਾਂ ਸਟਾਫ਼ ਨੂੰ ਕਿਹਾ ਕਿ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਲੋਕਾਂ ਨੂੰ ਇਸ ਸੰਬੰਧੀ ਜਾਗਰੂਕ ਕੀਤਾ ਜਾਵੇ ਤਾਂ ਜੋ ਸਮਾਜ ਨੂੰ ਤੰਦਰੁਸਤ ਰੱਖਿਆ ਜਾ ਸਕੇ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਤੇ ਸਿਹਤ ਸੰਸਥਾਵਾਂ ਵਿਚ ਬਲੱਡ ਪ੍ਰੈਸ਼ਰ ਦੀ ਜਾਂਚ ਅਤੇ ਇਸ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ | ਇਸ ਮੌਕੇ ਡਾ. ਜਸਮੀਨ ਕੌਰ ਟ੍ਰੇਨਿੰਗ ਅਫ਼ਸਰ ਕੇਅਰ ਕੰਪੇਨੀਅਨ ਪ੍ਰੋਗਰਾਮ ਨੇ ਕਿਹਾ ਕਿ ਹਾਈ ਬਲੱਡ ਪ੍ਰੈਸ਼ਰ ਦੀ ਬਿਮਾਰੀ ਤੋਂ ਬਚਣ ਲਈ ਸਾਨੂੰ ਰੋਜ਼ਾਨਾ ਸੈਰ ਜਾਂ ਕਸਰਤ ਕਰਨੀ ਚਾਹੀਦਾ ਹੈ, ਯੋਗਾ ਤੇ ਧਿਆਨ ਕਰਕੇ ਮਾਨਸਿਕ ਤਣਾਅ ਨੂੰ ਘੱਟ ਕਰਨਾ ਚਾਹੀਦਾ ਹੈ, ਹਰੀਆਂ ਸਬਜ਼ੀਆਂ, ਫ਼ਲਾਂ ਤੇ ਸਲਾਦ ਦਾ ਸੇਵਨ ਜ਼ਿਆਦਾ ਕਰਨਾ ਚਾਹੀਦਾ ਹੈ | ਇਸ ਮੌਕੇ ਡਾ. ਕੁਲਤਾਰ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਜਸਮੀਨ ਕੌਰ ਪ੍ਰੌਗਰਾਮ ਅਫ਼ਸਰ ਨੂਰਾ ਹੈਲਥ, ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਭਗਵਾਨ ਦਾਸ, ਲਾਲ ਚੰਦ ਜ਼ਿਲ੍ਹਾ ਹੈਲਥ ਇੰਸਪੈਕਟਰ, ਭੁਪਿੰਦਰ ਸਿੰਘ ਸਟੈਨੋ, ਸਮੂਹ ਸਿਹਤ ਸੰਸਥਾਵਾਂ ਦੇ ਬੀ.ਈ.ਈ. ਅਤੇ

ਪਿਛਲੀ ਖ਼ਬਰ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਤੇ ਲੋਕਾਂ ਨੂੰ ਬੂਟੇ ਵੰਡੇ <br/> ਅਗਲੀ ਖ਼ਬਰ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਨੇ ਸਿਵਲ ਸਰਜਨ ਨੂੰ ਦਿੱਤਾ ਮੰਗ-ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।