26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਕੇਂਦਰੀ ਜੇਲ੍ਹ 'ਚੋਂ ਦੋ ਮੋਬਾਈਲ ਫ਼ੋਨ ਬਰਾਮਦ <br/>

ਅਜੀਤ ਡੈਸਕ 18-06-2025
ਫ਼ਰੀਦਕੋਟ, 17 ਜੂਨ (ਸਰਬਜੀਤ ਸਿੰਘ)-ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਦੀਆਂ ਬੈਰਕਾਂ ਦੀ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਗਾਰਦ ਦੀ ਮਦਦ ਨਾਲ ਕੀਤੀ ਗਈ ਅਚਾਨਕ ਚੈਕਿੰਗ ਦੌਰਾਨ ਦੋ ਮੋਬਾਈਲ ਫ਼ੋਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਗੁਲਾਬ ਸਿੰਘ ਸਹਾਇਕ ਸਪੁਰਡੈਂਟ, ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਦੇ ਬਲਾਕ 4 ਦੀ ਬੈਰਕ ਨੰਬਰ 6 ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਹਵਾਲਾਤੀ ਜਸ਼ਨਪ੍ਰੀਤ ਸਿੰਘ ਪੁੱਤਰ ਸਵਰਨ ਸਿੰਘ ਅਤੇ ਹਵਾਲਾਤੀ ਜਸਪਾਲ ਸਿੰਘ ਪੁੱਤਰ ਸੁਖਵਿੰਦਰ ਸਿੰਘ ਪਾਸੋਂ ਦੋ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ | ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਦੋਵਾਂ ਹਵਾਲਾਤੀਆਂ ਖ਼ਿਲਾਫ਼ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਜਾਰੀ ਹੈ |

ਪਿਛਲੀ ਖ਼ਬਰ ਇਕ ਕਿੱਲੋ ਹੈਰੋਇਨ ਤੇ 20,000 ਰੁਪਏ ਡਰੱਗ ਮਨੀ ਸਮੇਤ ਨਸ਼ਾ ਤਸਕਰ ਕਾਬੂ <br/> ਅਗਲੀ ਖ਼ਬਰ ਗੁਦਾਮਾਂ 'ਚੋਂ ਚੌਲ ਚੋਰੀ ਕਰਨ ਦੇ ਦੋਸ਼ਾਂ ਤਹਿਤ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।