26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਇਕ ਕਿੱਲੋ ਹੈਰੋਇਨ ਤੇ 20,000 ਰੁਪਏ ਡਰੱਗ ਮਨੀ ਸਮੇਤ ਨਸ਼ਾ ਤਸਕਰ ਕਾਬੂ <br/>

ਅਜੀਤ ਡੈਸਕ 18-06-2025
ਫ਼ਰੀਦਕੋਟ, 17 ਜੂਨ (ਜਸਵੰਤ ਸਿੰਘ ਪੁਰਬਾ)-ਸੀ.ਆਈ.ਏ ਸਟਾਫ਼ ਫ਼ਰੀਦਕੋਟ ਨੇ ਨਸ਼ਾ ਤਸਕਰੀ ਗੈਂਗ ਦਾ ਪਰਦਾਫ਼ਾਸ਼ ਕਰਦਿਆਂ 3 ਨਸ਼ਾ ਤਸਕਰਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਕੋਲੋਂ 1 ਕਿੱਲੋ 30 ਗ੍ਰਾਮ ਹੈਰੋਇਨ ਅਤੇ 20 ਹਜ਼ਾਰ ਰੁਪਏ ਨਕਦੀ ਡਰੱਗ ਮਨੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਇਹ ਜਾਣਕਾਰੀ ਦਿੰਦਿਆਂ ਤਰਲੋਚਨ ਸਿੰਘ ਡੀ.ਐਸ.ਪੀ (ਸਬ-ਡਵੀਜਨ) ਫ਼ਰੀਦਕੋਟ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਗਿ੍ਫਤਾਰ ਕੀਤੇ ਗਏ ਦੋਸ਼ੀਆਂ ਦੀ ਪਹਿਚਾਣ ਰੋਹਿਤ ਕੁਮਾਰ ਉਰਫ਼ ਧੋਬੀ ਵਾਸੀ ਮੁਹੱਲਾ ਜਾਨੀਆ (ਫ਼ਰੀਦਕੋਟ), ਜਦਕਿ ਬਾਕੀ 2 ਦੋਸ਼ੀ ਅਮੀਰ ਸਿੰਘ ਉਰਫ਼ ਰੋਹਿਤ ਅਤੇ ਬਲਰਾਜ ਸਿੰਘ ਵਾਸੀ ਡਾ. ਅੰਬੇਦਕਰ ਨਗਰ ਫ਼ਰੀਦਕੋਟ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਸੀ.ਆਈ.ਏ ਸਟਾਫ ਫ਼ਰੀਦਕੋਟ ਦੀ ਟੀਮ ਵਲੋਂ ਵੀਰੇਵਾਲਾ ਰੋਡ ਨੇੜੇ ਸਰਕਾਰੀ ਗੁਦਾਮ 'ਤੇ ਨਾਕਾਬੰਦੀ ਕਰਕੇ ਆਉਣ ਜਾਣ ਵਾਲੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਇਕ ਮੋਟਰਸਾਈਕਲ ਪਿੰਡ ਵੀਰੇਵਾਲਾ ਦੀ ਤਰਫ਼ੋਂ ਮੁੜ ਕੇ ਆਉਂਦਾ ਦਿਖਾਈ ਦਿੱਤਾ ਜਿਸ ਪਰ ਤਿੰਨ ਦੋਸ਼ੀ ਰੋਹਿਤ ਕੁਮਾਰ ਉਰਫ਼ ਧੋਬੀ, ਅਮੀਰ ਸਿੰਗ ਉਰਫ਼ ਰੋਹਿਤ ਅਤੇ ਬਲਰਾਜ ਸਿਘ ਸਵਾਰ ਸਨ, ਜਦੋਂ ਪੁਲਿਸ ਪਾਰਟੀ ਨੇ ਇਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਦੋਸ਼ੀਆਂ ਨੇ ਮੋਟਰਸਾਈਕਲ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ 'ਤੇ ਪੁਲਿਸ ਪਾਰਟੀ ਨੇ ਸ਼ੱਕ ਦੀ ਬਿਨਾਅ 'ਤੇ ਕਾਬੂ ਕੀਤਾ | ਜਿਨ੍ਹਾਂ ਦੀ ਤਲਾਸ਼ੀ ਲਈ ਤਾਂ ਰੋਹਿਤ ਕੁਮਾਰ ਉਰਫ਼ ਧੋਬੀ ਪਾਸੋਂ 430 ਗ੍ਰਾਮ ਹੋਰੋਇਨ, ਇਕ ਕੰਪਿਊਟਰ ਕੰਡਾ, 20,000/-ਰੁਪਏ ਡਰੱਗ ਮਨੀ ਅਤੇ ਇਕ ਮੋਬਾਈਲ ਬਰਾਮਦ ਹੋਇਆ | ਅਮੀਰ ਸਿੰਘ ਉਰਫ਼ ਰੋਹਿਤ ਪਾਸੋਂ 300 ਗ੍ਰਾਮ ਹੈਰੋਇਨ ਅਤੇ ਮੋਬਾਈਲ ਫੋਨ ਅਤੇ ਬਲਰਾਜ ਸਿੰਘ ਪਾਸੋਂ 300 ਗ੍ਰਾਮ ਹੈਰੋਇਨ ਅਤੇ ਮੋਬਾਇਲ ਫੋਨ ਬਰਾਮਦ ਹੋਇਆ | ਮੁੱਢਲੀ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਸ ਨਸ਼ਾ ਤਸਕਰੀ ਗੈਂਗ ਦਾ ਮਾਸਟਰਮਾਈਾਡ ਰੋਹਿਤ ਕੁਮਾਰ ਧੋਬੀ ਹੈ, ਜੋ ਕਿ ਸਰਹੱਦੀ ਏਰੀਆ ਤੋਂ ਨਸ਼ੇ ਦੀ ਖੇਪ ਦੀ ਡਿਲਵਰੀ ਲੈ ਕੇ ਆਉਂਦਾ ਸੀ ਅਤੇ ਉਸ ਵਲੋਂ ਆਪਣੇ ਦੋਹਾਂ ਸਾਥੀਆਂ ਨਾਲ ਮਿਲ ਕੇ ਹੈਰੋਇਨ ਨੂੰ ਅੱਗੇ ਸਪਲਾਈ ਕੀਤਾ ਜਾਣਾ ਸੀ | ਇਨ੍ਹਾਂ ਦੋਸ਼ੀਆਂ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਦੀਆਂ ਧਰਾਵਾ 21(ਸੀ)/61/85 ਤਹਿਤ ਥਾਣਾ ਸਿਟੀ ਫ਼ਰੀਦਕੋਟ ਵਿਖੇ ਮੁਕੱਦਮਾ ਨੰਬਰ 263 ਮਿਤੀ 16.06.2025 ਦਰਜ ਕੀਤਾ ਗਿਆ ਹੈ |

ਪਿਛਲੀ ਖ਼ਬਰ ਰੋਡਵੇਜ਼ ਮੁਲਾਜ਼ਮਾਂ ਵਲੋਂ ਤਨਖਾਹਾਂ ਨਾ ਦਿੱਤੇ ਜਾਣ ਖ਼ਿਲਾਫ਼ ਚੱਕਾ ਜਾਮ <br/> ਅਗਲੀ ਖ਼ਬਰ ਕੇਂਦਰੀ ਜੇਲ੍ਹ 'ਚੋਂ ਦੋ ਮੋਬਾਈਲ ਫ਼ੋਨ ਬਰਾਮਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।