25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਰੋਡਵੇਜ਼ ਮੁਲਾਜ਼ਮਾਂ ਵਲੋਂ ਤਨਖਾਹਾਂ ਨਾ ਦਿੱਤੇ ਜਾਣ ਖ਼ਿਲਾਫ਼ ਚੱਕਾ ਜਾਮ <br/>

ਅਜੀਤ ਡੈਸਕ 18-06-2025
ਫ਼ਰੀਦਕੋਟ, 17 ਜੂਨ (ਸਰਬਜੀਤ ਸਿੰਘ)-ਪੰਜਾਬ ਰੋਡਵੇਜ਼, ਪਨਬਸ, ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੋ ਸੱਦੇ 'ਤੇ ਅੱਜ ਜ਼ਿਲ੍ਹਾ ਫ਼ਰੀਦਕੋਟ ਦੇ ਟਰਾਂਸਪੋਰਟ ਮੁਲਾਜ਼ਮਾਂ ਵਲੋਂਾ ਦੋ ਮਹੀਨਿਆਂ ਤੋਂ ਤਨਖਾਹਾਂ ਨਾ ਦਿੱਤੇ ਜਾਣ ਦੇ ਖ਼ਿਲਾਫ਼ ਫ਼ਰੀਦਕੋਟ ਡਿਪੂ ਦੇ ਗੇਟ ਅੱਗੇ ਦੋ ਘੰਟੇ ਲਈ ਰੋਸ ਧਰਨਾ ਦਿੱਤਾ ਗਿਆ ਅਤੇ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ | ਇਸ ਦੌਰਾਨ ਸਵਾਰੀਆਂ ਨੂੰ ਕਾਫੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ | ਧਰਨੇ ਦੌਰਾਨ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਪੰਜਾਬ ਅਤੇ ਮੈਨੇਜਮੈਂਟ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਉਨ੍ਹਾਂ ਦੀਆਂ ਤਨਖਾਹਾਂ ਸਮੇਂ ਸਿਰ ਦਿੱਤੀਆਂ ਜਾਣ ਅਤੇ ਹੋਰ ਮੰਗਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ | ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸੋਢੀ ਨੇ ਕਿਹਾ ਕਿ ਉਨ੍ਹਾਂ ਨੂੰ ਦੋ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ ਜਿਸ ਕਰਕੇ ਉਨ੍ਹਾਂ ਆਰਥਿਕ ਅਤੇ ਮਾਨਸਿਕ ਤੌਰ 'ਤੇ ਕਈ ਸਮੱਸਿਆਵਾਂ ਦਾ ਸਾਹਮਣਾ ਕਰਨ ਪਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਮੇਂ ਸਮੇਂ ਤੇ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਵਲੋਂ ਸੰਘਰਸ਼ ਕਰਕੇ ਆਪਣੀਆਂ ਮੰਗਾਂ ਪ੍ਰਤੀ ਸਰਕਾਰ ਨੂੰ ਦੱਸਿਆ ਜਾਂਦਾ ਰਿਹਾ ਹੈ, ਪ੍ਰੰਤੂ ਸਰਕਾਰ ਤੇ ਅਫਸਰਸ਼ਾਹੀ ਵਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ ਜਾਂ ਫੇਰ ਟਾਲਮਟੋਲ ਕੀਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਚੋਣਾਂ ਆਉਂਦੀਆਂ ਹਨ ਸਰਕਾਰ ਝੂਠੇ ਵਾਅਦੇ ਅਤੇ ਦਾਅਵੇ ਕਰਨੇ ਸ਼ੁਰੂ ਕਰ ਦਿੰਦੀ ਹੈ, ਜਦੋਂ ਕਿ ਸਾਢੇ ਤਿੰਨ ਸਾਲ ਬੀਤ ਜਾਣ 'ਤੇ ਸਰਕਾਰ ਵਲੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਅਤੇ ਝੂਠੇ ਦਾਅਵਿਆਂ ਦਾ ਕਰੋੜਾਂ ਰੁਪਏ ਫੂਕ ਕੇ ਪ੍ਰਚਾਰ ਕੀਤਾ ਜਾ ਰਿਹਾ ਹੈ | ਸਕੱਤਰ ਹਰਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਿਛਲੇ ਸਮੇਂ ਵਿਚ ਮੁੱਖ ਮੰਤਰੀ ਪੰਜਾਬ ਵਲੋਂ ਕਮੇਟੀ ਬਣਾ ਕੇ ਇਕ ਮਹੀਨੇ ਵਿਚ ਮੰਗਾਂ ਦੇ ਹੱਲ ਕਰਨ ਲਈ ਟਰਾਂਸਪੋਰਟ ਵਿਭਾਗ ਦੀ ਵੱਖਰੀ ਪਾਲਸੀ ਬਣਾਉਣ ਬਾਰੇ ਕਿਹਾ ਸੀ, ਪ੍ਰੰਤੂ ਸਾਲ ਤੋਂ ਵੀ ਜ਼ਿਆਦਾ ਬੀਤ ਜਾਣ 'ਤੇ ਵੀ ਹੁਣ ਤੱਕ ਉਨ੍ਹਾਂ ਦਾ ਕੋਈ ਹੱਲ ਨਹੀਂ ਕੱਢਿਆ ਗਿਆ | ਉਲਟਾ ਠੇਕੇਦਾਰਾਂ, ਸਕਿਓਰਿਟੀਆਂ ਗਰੁੱਪ, ਇਨਸ਼ੌਰੈਂਸ ਆਦਿ ਦੇ ਲਾਭ ਦੇਣ ਦੀ ਬਜਾਏ 11-12 ਕਰੋੜ ਰੁਪਏ ਮੁਲਾਜ਼ਮਾਂ ਦੀ ਲੁੱਟ ਕੀਤੀ ਗਈ | ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਕਿਲੋਮੀਟਰ ਸਕੀਮ ਰਾਹੀਂ ਬੱਸਾਂ ਬੰਦ ਕਰ ਕੇ ਸਰਕਾਰ ਬੱਸਾਂ ਵਧਾਉਣ ਦਾ ਵਾਅਦਾ ਕਰ ਕੇ ਸੱਤਾ 'ਚ ਆਈ ਸੀ ਪ੍ਰੰਤੂ ਇਕ ਵੀ ਮੰਗ ਪੂਰੀ ਨਹੀਂ ਕੀਤੀ ਗਈ | ਉਨ੍ਹਾਂ ਕਿਹਾ ਕਿ ਉਹ ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਦਾ ਵਿਰੋਧ ਕਰਦੇ ਹਨ ਅਤੇ ਸਰਕਾਰੀ ਬੱਸਾਂ ਪਾਉਣ ਲਈ ਸਰਕਾਰ ਨੂੰ ਵਾਰ ਵਰ ਮੰਗ ਕਰਦੇ ਹਨ | ਇਸ ਮੌਕੇ ਧਰਵਿੰਦਰ ਸਿੰਘ, ਹਰਚਰਨ ਸਿੰਘ, ਸੁਖਦੀਪ ਸਿੰਘ, ਜਸਵਿੰਦਰ ਸਿੰਘ, ਹਰਪਾਲ ਸਿੰਘ, ਕੁਲਬੀਰ ਸਿੰਘ, ਸਤਨਾਮ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ |

ਪਿਛਲੀ ਖ਼ਬਰ ਪੁਲਿਸ ਮੁਲਾਜ਼ਮਾਂ ਵਲੋਂ ਕੇਂਦਰੀ ਮਾਡਰਨ ਜੇਲ੍ਹ ਦੀ ਅਚਨਚੇਤ ਚੈਂਕਿੰਗ <br/> ਅਗਲੀ ਖ਼ਬਰ ਇਕ ਕਿੱਲੋ ਹੈਰੋਇਨ ਤੇ 20,000 ਰੁਪਏ ਡਰੱਗ ਮਨੀ ਸਮੇਤ ਨਸ਼ਾ ਤਸਕਰ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।