ਫ਼ਰੀਦਕੋਟ, 17 ਜੂਨ (ਜਸਵੰਤ ਸਿੰਘ ਪੁਰਬਾ)-ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫ਼ਰੀਦਕੋਟ ਦੀ ਅਗਵਾਈ ਹੇਠ ਫ਼ਰੀਦਕੋਟ ਪੁਲਿਸ ਵਲੋਂ ਜੇਲ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੇਂਦਰੀ ਮਾਡਰਨ ਜੇਲ੍ਹ ਫ਼ਰੀਦਕੋਟ 'ਚ ਅਚਾਨਕ ਅਤੇ ਵਿਸਤਿ੍ਤ ਚੈਂਕਿੰਗ ਮੁਹਿੰਮ ਚਲਾਈ ਗਈ | ਇਹ ਚੈਂਕਿੰਗ ਸਵੇਰੇ ਲਗਪਗ 150 ਪੁਲਿਸ ਮੁਲਾਜ਼ਮਾਂ ਦੀਆਂ 05 ਟੀਮਾਂ ਬਣਾ ਕੇ ਤਕਰੀਬਨ 3 ਘੰਟਿਆਂ ਤੱਕ ਚਲਾਈ ਗਈ | ਇਹ ਮੁਹਿੰਮ ਐਸ.ਪੀ (ਸਥਾਨਕ) ਫ਼ਰੀਦਕੋਟ ਮਨਵਿੰਦਰ ਬੀਰ ਸਿੰਘ ਦੀ ਨਿਗਰਾਨੀ ਹੇਠ ਚਲਾਈ ਗਈ, ਜਿਸ ਦੌਰਾਨ ਡੀ.ਐਸ.ਪੀ (ਡੀ) ਅਰੁਣ ਮੁੰਡਨ ਵੀ ਮੌਜੂਦ ਸਨ | ਪੁਲਿਸ ਦੀਆਂ 5 ਵੱਖ-ਵੱਖ ਟੀਮਾਂ ਵਲੋਂ ਜੇਲ੍ਹ ਦੇ ਹਰ ਹਿੱਸੇ ਦੀ ਜਾਂਚ ਕੀਤੀ ਗਈ, ਜਿਸ ਵਿਚ ਕੈਦੀਆਂ ਦੇ ਬੈਰਕ, ਕੰਟੀਨ, ਬਾਥਰੂਮ, ਚਾਰਦੀਵਾਰੀ, ਨਿਗਰਾਨੀ ਕੈਮਰੇ ਅਤੇ ਹੋਰ ਸੁਰੱਖਿਆ ਪ੍ਰਣਾਲੀਆਂ ਦੀ ਗਹਿਰੀ ਜਾਂਚ ਕੀਤੀ ਗਈ | ਮਨਵਿੰਦਰ ਬੀਰ ਸਿੰਘ ਐਸ.ਪੀ (ਸਥਾਨਿਕ) ਫ਼ਰੀਦਕੋਟ ਨੇ ਦੱਸਿਆ ਕਿ ਪੁਲਿਸ ਦੀਆਂ 05 ਟੀਮਾਂ ਵਲੋਂ ਇਹ ਚੈਂਕਿੰਗ ਕਿਸੇ ਵੀ ਗੈਰਕਾਨੂੰਨੀ ਚੀਜ਼ ਜਾਂ ਨਸ਼ੀਲੇ ਪਦਾਰਥ ਦੀ ਚੈਂਕਿੰਗ ਅਤੇ ਜੇਲ੍ਹ ਦੇ ਅੰਦਰ ਸੁਰੱਖਿਆ ਪ੍ਰਬੰਧਾਂ ਦੀ ਚੈਕਿੰਗ ਲਈ ਕੀਤੀ ਗਈ | ਇਹ ਮੁਹਿੰਮ ਗੁਪਤ ਰੱਖੀ ਗਈ ਤਾਂ ਜੋ ਕੋਈ ਸ਼ਰਾਰਤੀ ਤੱਤ ਇਸ ਦੀ ਜਾਣਕਾਰੀ ਲੈ ਕੇ ਬਚ ਨਾ ਸਕਣ | ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਅÏਰਤਾਂ ਦੀ ਗੋਪਨੀਯਤਾ ਅਤੇ ਪ੍ਰੋਟੋਕੋਲ ਨੂੰ ਧਿਆਨ ਵਿਚ ਰੱਖਦਿਆਂ, ਮਹਿਲਾ ਪੁਲਿਸ ਮੁਲਾਜ਼ਮਾਂ ਵਲੋਂ ਵੱਖਰੇ ਤੌਰ 'ਤੇ ਅÏਰਤਾਂ ਵਾਲੀਆਂ ਬੈਰਕਾਂ ਦੀ ਜਾਂਚ ਕੀਤੀ ਗਈ | ਉਨ੍ਹਾਂ ਕੈਦੀਆਂ ਨੂੰ ਅਪੀਲ ਕੀਤੀ ਕਿ ਉਹ ਗੈਰਕਾਨੂੰਨੀ ਗਤੀਵਿਧੀਆਂ ਤੋਂ ਦੂਰ ਰਹਿਣ ਅਤੇ ਆਪਣੀ ਨਿੱਜੀ ਸੁਧਾਰ ਵੱਲ ਧਿਆਨ ਦੇਣ ਤਾਂ ਜੋ ਸਜ਼ਾ ਮੁਕੰਮਲ ਹੋਣ 'ਤੇ ਵਧੀਆਂ ਜੀਵਨ ਬਤੀਤ ਕਰ ਸਕਣ | ਇਸ ਸਬੰਧੀ ਐਸ.ਐਸ.ਪੀ ਫ਼ਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਜੇਲ੍ਹ ਦੇ ਹਰ ਹਿੱਸੇ ਦੀ ਵਧੀਆ ਤਰੀਕੇ ਨਾਲ ਜਾਂਚ ਕੀਤੀ, ਜਿਸ ਵਿੱਚ ਬੈਰਕਾਂ, ਕੰਟੀਨ, ਬਾਥਰੂਮ, ਚਾਰਦੀਵਾਰੀ ਅਤੇ ਨਿਗਰਾਨੀ ਕੈਮਰਿਆਂ ਦੀ ਜਾਂਚ ਵੀ ਸ਼ਾਮਿਲ ਸੀ | ਇਸ ਦੇ ਨਾਲ ਹੀ ਉਨ੍ਹਾਂ ਥਾਣਾ ਇੰਚਾਰਜ ਅਤੇ ਹੋਰ ਸਬੰਧਿਤ ਪੁਲਿਸ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਜੇਲ੍ਹ ਦੇ ਆਲੇ ਦੁਆਲੇ ਰਹਿਣ ਵਾਲੇ ਨਿਵਾਸੀਆਂ ਦਾ ਰਿਕਾਰਡ ਰੱਖਣ ਤਾਂ ਜੋ ਉਹ ਕੈਦੀਆਂ ਜਾਂ ਉਨ੍ਹਾਂ ਦੇ ਸਾਥੀਆਂ ਨਾਲ ਮਿਲ ਕੇ ਜੇਲ੍ਹ ਵਿਚ ਨਸ਼ਾ ਜਾਂ ਹੋਰ ਗੈਰਕਾਨੂੰਨੀ ਚੀਜ਼ਾਂ ਅੰਦਰ ਸੁੱਟਣ ਵਿੱਚ ਸ਼ਾਮਿਲ ਨਾ ਹੋਣ | ਉਨ੍ਹਾਂ ਸਥਾਨਕ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜੇ ਉਹ ਕਿਸੇ ਨੂੰ ਘਰ ਕਿਰਾਏ 'ਤੇ ਦੇਣ, ਤਾਂ ਪੁਲਿਸ ਨੂੰ ਸੂਚਨਾ ਦੇਣ ਕਿਉਂਕਿ ਕੋਈ ਅਪਰਾਧੀ ਤੱਤ ਅਜਿਹੀ ਗਤੀਵਿਧੀ ਵਿਚ ਸ਼ਾਮਿਲ ਹੋ ਸਕਦੇ ਹਨ |