25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਨਸ਼ਿਆਂ ਖਿਲਾਫ਼ ਵੱਖ-ਵੱਖ ਥਾਵਾਂ 'ਤੇ ਸਰਚ ਆਪ੍ਰੇਸ਼ਨ ਰਾਹੀਂ ਕੀਤੀ ਤਲਾਸ਼ੀ <br/>

ਸਰਚ ਆਪ੍ਰੇਸ਼ਨ ਦੌਰਾਨ ਇਕ ਘਰ ਦੀ ਤਲਾਸ਼ੀ ਲੈਂਦੀ ਹੋਈ ਪੁਲਿਸ ਟੀਮ | <br/> 18-06-2025
ਫ਼ਰੀਦਕੋਟ, 17 ਜੂਨ (ਜਸਵੰਤ ਸਿੰਘ ਪੁਰਬਾ)-ਡਾ. ਪ੍ਰਗਿਆ ਜੈਨ ਐਸ.ਐਸ.ਪੀ ਫ਼ਰੀਦਕੋਟ ਦੀ ਅਗਵਾਈ ਵਿਚ ਫ਼ਰੀਦਕੋਟ ਪੁਲਿਸ ਵਲੋਂ ਜ਼ਿਲ੍ਹੇ ਵਿਚ ਵੱਡੇ ਪੱਧਰ 'ਤੇ 'ਕਾਰਡਨ ਐਂਡ ਸਰਚ ਓਪਰੇਸ਼ਨ' ਚਲਾਇਆ ਗਿਆ | ਜਿਸ ਦੌਰਾਨ 3 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ | 2 ਘੰਟੇ ਤੱਕ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 25 ਗ੍ਰਾਮ ਹੈਰੋਇਨ, 15,000/-ਰੁਪਏ ਡਰੱਗ ਮਨੀ ਅਤੇ 1 ਕੰਪਿਊਟਰ ਕੰਡਾ ਵੀ ਬਰਾਮਦ ਕੀਤਾ ਗਿਆ | ਇਹ ਸਰਚ ਆਪ੍ਰੇਸ਼ਨ ਮਨਵਿੰਦਰਬੀਰ ਸਿੰਘ ਐਸ.ਪੀ (ਸਥਾਨਕ) ਦੀ ਸੁਪਰਵੀਜਨ ਵਿਚ ਸਵੇਰੇ ਸੁਭਾ 6:00 ਵਜੇ ਤੋਂ 8:00 ਵਜੇ ਤੱਕ ਚਲਾਇਆ ਗਿਆ | ਜਿਸ ਦੌਰਾਨ ਗਜਟਿਡ ਅਫ਼ਸਰਾਂ ਦੀ ਅਗਵਾਈ ਹੇਠ ਪੁਲਿਸ ਕਰਮਚਾਰੀਆਂ ਦੀਆਂ 8 ਵਿਸ਼ੇਸ਼ ਟੀਮਾਂ ਗਠਿਤ ਕਰਕੇ ਵੱਖ-ਵੱਖ ਨਸ਼ਾ ਤਸਕਰਾਂ ਦੇ ਠਿਕਾਣਿਆ 'ਤੇ ਚੈਕਿੰਗ ਕੀਤੀ ਗਈ | ਇਸ ਦੌਰਾਨ ਜਿਨ੍ਹਾਂ ਵਿਅਕਤੀਆਂ 'ਤੇ ਪਹਿਲਾਂ ਐਨ.ਡੀ.ਪੀ.ਐਸ ਦੇ ਮੁਕੱਦਮੇ ਦਰਜ ਹਨ ਅਤੇ ਜਿਨ੍ਹਾਂ ਦੇ ਕਿ੍ਮੀਨਲ ਰਿਕਾਰਡ ਹਨ | ਉਨ੍ਹਾਂ ਉੱਪਰ ਪੁਲਿਸ ਪਾਰਟੀਆਂ ਵਲੋਂ ਰੇਡ ਕਰਕੇ ਸਰਚ ਕੀਤਾ ਗਿਆ ਹੈ | ਇਸ ਦੌਰਾਨ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ ਅਤੇ ਵਹੀਕਲਾਂ ਦੀ ਸ਼ੱਕ ਦੇ ਅਧਾਰ 'ਤੇ ਜਾਂਚ ਕੀਤੀ ਗਈ | ਇਸ ਸਰਚ ਆਪ੍ਰੇਸ਼ਨ ਦੌਰਾਨ ਏਰੀਏ ਨੂੰ ਨਾਕਾ ਬੰਦੀ ਕਰ ਬਾਹਰ ਅਤੇ ਅੰਦਰ ਆਉਣ ਵਾਲੇ ਰਸਤਿਆਂ ਨੂੰ ਸੀਲ ਕੀਤਾ ਗਿਆ ਅਤੇ ਸ਼ੱਕੀ ਵਿਅਕਤੀਆਂ ਨੂੰ ਪਾਇਸ ਐਪ ਰਾਹੀਂ ਚੈੱਕ ਕੀਤਾ ਗਿਆ | ਉਨ੍ਹਾਂ ਕਿਹਾ ਕਿ ਡਰੋਨ ਕੈਮਰਿਆਂ ਰਾਹੀਂ ਸ਼ੱਕੀ ਵਿਅਕਤੀਆਂ ਸ਼ੱਕੀ ਥਾਵਾਂ 'ਤੇ ਨਿਗ੍ਹਾ ਰੱਖੀ ਗਈ | ਡਾ. ਪ੍ਰਗਿਆ ਜੈਨ ਐਸ.ਐਸ.ਪੀ ਫ਼ਰੀਦਕੋਟ ਨੇ ਦੱਸਿਆ ਕਿ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਇਸ ਦੇ ਨਾਲ ਹੀ ਨਸ਼ਾ ਪੀੜਤਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਕੇ ਨਸ਼ਾ ਛੁਡਾਊ ਕੇਂਦਰਾਂ ਵਿਚ ਵੀ ਭਰਤੀ ਕਰਵਾਇਆ ਜਾ ਰਿਹਾ ਹੈ | ਪੁਲਿਸ ਅਧਿਕਾਰੀਆਂ ਨੂੰ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਸਾਰੇ ਕੇਸਾਂ ਦੀ ਬੈਕਵਰਡ ਅਤੇ ਫ਼ਾਰਵਰਡ ਲਿੰਕਾਂ ਦੀ ਜਾਂਚ ਕਰਨ ਅਤੇ ਜੋ ਵੀ ਨਸ਼ਾ ਤਸਕਰੀ ਵਿਚ ਸ਼ਾਮਿਲ ਹੋਣ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ 5 ਗਜਟਿਡ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ 8 ਤੋਂ ਵੱਧ ਪੁਲਿਸ ਟੀਮਾਂ, ਜਿਨ੍ਹਾਂ ਵਿਚ 200 ਤੋਂ ਵੱਧ ਪੁਲਿਸ ਕਰਮਚਾਰੀ ਸ਼ਾਮਿਲ ਸਨ, ਜਿਨ੍ਹਾਂ ਨੇ ਡਰੱਗ ਹੋਟਸਪਾਟ ਵਾਲੇ ਇਲਾਕਿਆਂ ਦੀ ਘੇਰਾਬੰਦੀ ਕਰਕੇ ਛਾਪੇਮਾਰੀ ਕੀਤੀ ਗਈ | ਇਸ ਸਰਚ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 68 ਤੋਂ ਵੱਧ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਅਤੇ 8 ਵਿਅਕਤੀਆਂ ਨੂੰ ਰਾਊਡ ਅੱਪ ਵੀ ਕੀਤਾ ਗਿਆ | ਇਸ ਤੋ ਇਲਾਵਾ ਪੁਲਿਸ ਟੀਮਾਂ ਵਲੋਂ ਸ਼ੱਕੀ ਵਹੀਕਲਾਂ ਦੀ ਚੈਕਿੰਗ ਵੀ ਕੀਤੀ ਗਈ, ਜਿਸ ਦੌਰਾਨ 8 ਮੋਟਰਸਾਈਕਲਾਂ ਨੂੰ ਇਮਪਾਊਡ ਕੀਤਾ ਗਿਆ |

ਪਿਛਲੀ ਖ਼ਬਰ ਬਾਬੂ ਸਿੰਘ ਬਰਾੜ ਦਾ ਨਾਵਲ 'ਆਤਮਹੱਤਿਆ' ਲੋਕ ਅਰਪਣ ਪ੍ਰੋਗਰਾਮ 21 ਅਗਲੀ ਖ਼ਬਰ ਪੁਲਿਸ ਮੁਲਾਜ਼ਮਾਂ ਵਲੋਂ ਕੇਂਦਰੀ ਮਾਡਰਨ ਜੇਲ੍ਹ ਦੀ ਅਚਨਚੇਤ ਚੈਂਕਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।