25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਸਪੀਕਰ ਸੰਧਵਾਂ ਨੇ ਸੁਣੀਆਂ ਜਨਤਕ ਸਮੱਸਿਆਵਾਂ <br/>

ਅਜੀਤ ਡੈਸਕ 18-06-2025
ਕੋਟਕਪੂਰਾ, 17 ਜੂਨ (ਮੋਹਰ ਸਿੰਘ ਗਿੱਲ)-ਆਪਣੇ ਨਿਵਾਸ ਸਥਾਨ ਪਿੰਡ ਸੰਧਵਾਂ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਨਤਕ ਸਮੱਸਿਆਵਾਂ ਸੁਣੀਆਂ | ਕੁਝ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਸੀਨੀਅਰ ਅਧਿਕਾਰੀਆਂ ਨਾਲ ਤਾਲ-ਮੇਲ ਕੀਤਾ | ਇਸੇ ਤਰ੍ਹਾਂ ਕਈ ਸਮੱਸਿਆਵਾਂ ਉਨ੍ਹਾਂ ਜਲਦੀ ਹੱਲ ਕਰਨ ਦਾ ਲੋਕਾਂ ਨੂੰ ਭਰੋਸਾ ਦਿੱਤਾ | ਸੰਧਵਾਂ ਨੇ ਦੱਸਿਆ ਕਿ ਹਲਕੇ ਦੇ ਲੋਕਾਂ ਦੀ ਬਦੌਲਤ ਹੀ ਉਹ ਅੱਜ ਇਸ ਮੁਕਾਮ 'ਤੇ ਪੁਹੰਚੇ ਹਨ | ਉਨ੍ਹਾਂ ਦੀ ਸਦਾ ਕੋਸ਼ਿਸ਼ ਰਹੇਗੀ ਕਿ ਵੱਧ ਤੋਂ ਵੱਧ ਜਨਤਕ ਸਮੱਸਿਆਵਾਂ ਹੱਲ ਕੀਤੀਆਂ ਜਾਣ | ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਪੰਜਾਬ ਸਰਕਾਰ ਵਲੋਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ |

ਪਿਛਲੀ ਖ਼ਬਰ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨਾਲ ਜ਼ਮੀਨੀ ਪੱਧਰ 'ਤੇ ਜੁੜ ਰਹੇ- ਅਗਰਵਾਲ <br/> ਅਗਲੀ ਖ਼ਬਰ ਬਾਬੂ ਸਿੰਘ ਬਰਾੜ ਦਾ ਨਾਵਲ 'ਆਤਮਹੱਤਿਆ' ਲੋਕ ਅਰਪਣ ਪ੍ਰੋਗਰਾਮ 21

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।