ਜੈਤੋ, 17 ਜੂਨ (ਗੁਰਮੀਤਪਾਲ ਰੋੜੀਕਪੂਰਾ)-ਅੱਜ ਵਿਧਾਨ ਸਭਾ ਹਲਕਾ ਜੈਤੋ (ਰਾਖਵਾਂ) ਦੇ ਕੋਆਰਡੀਨੇਟਰ ਕੇਵਲ ਕ੍ਰਿਸ਼ਨ ਅਗਰਵਾਲ (ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ) ਵਲੋਂ ਵਿਧਾਨ ਸਭਾ ਹਲਕਾ ਜੈਤੋ ਦੇ ਬਲਾਕ ਪ੍ਰਧਾਨਾਂ ਤੇ ਮੈਂਬਰਾਂਦੀ ਚੌਧਰੀ ਚਿਰੰਜੀ ਲਾਲ ਦੀ ਧਰਮਸ਼ਾਲਾ ਵਿਖੇ ਮੀਟਿੰਗ ਕੀਤੀ ਗਈ | ਜਿਸ 'ਚ ਨਵਦੀਪ ਸਿੰਘ ਬੱਬੂ ਬਰਾੜ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਕੋਆਰਡੀਨੇਟਰ ਕੇਵਲ ਕਿ੍ਸ਼ਨ ਅਗਰਵਾਲ ਨੇ ਕਿਹਾ ਕਿ ਪੰਜਾਬ 'ਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਹਲਕੇ 'ਚ ਬਲਾਕ ਪੱਧਰੀ ਕਮੇਟੀਆਂ ਦੇ ਅਹੁਦੇਦਾਰਾਂ ਨੂੰ ਪਾਰਟੀ ਵਲੋਂ ਪ੍ਰੋਗਰਾਮ ਜਾਰੀ ਕੀਤੇ ਜਾਣਗੇ | ਇਨ੍ਹਾਂ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਪੰਜਾਬ ਦੇ ਲੋਕਾਂ ਨੂੰ ਜ਼ਮੀਨੀ ਪੱਧਰ 'ਤੇ ਕਾਂਗਰਸ ਪਾਰਟੀ ਨਾਲ ਜੋੜਨਾ ਹੋਵੇਗਾ | ਉਨ੍ਹਾਂ ਕਿਹਾ ਕਿ ਬਲਾਕ ਕਮੇਟੀਆਂ ਦੇ ਅਹੁਦੇਦਾਰਾਂ ਦੀਆਂ ਗਤੀਵਿਧੀਆਂ 'ਤੇ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ ਅਤੇ ਉਨ੍ਹਾਂ ਦੀ ਪੂਰੀ ਰਿਪੋਰਟ ਪਾਰਟੀ ਹਾਈ ਕਮਾਂਡ ਕੋਲ ਭੇਜੀ ਜਾਵੇਗੀ | ਉਨ੍ਹਾਂ ਕਮੇਟੀ ਅਹੁਦੇਦਾਰਾਂ ਨੂੰ ਸਪੱਸ਼ਟ ਕਰਦਿਆਂ ਕਿਹਾ ਕਿ ਜਿਨ੍ਹਾਂ ਮੈਂਬਰਾਂ ਵਲੋਂ ਪਾਰਟੀ ਲਈ ਸਮਾਂ ਨਹੀਂ ਹੈ ਉਹ ਆਪਣਾ ਪਦ ਛੱਡ ਸਕਦੇ ਹਨ | ਇਸ ਮੌਕੇ ਨਵਦੀਪ ਸਿੰਘ ਬੱਬੂ ਬਰਾੜ, ਦਰਸ਼ਨ ਸਿੰਘ ਢਿੱਲਵਾਂ, ਪਵਨ ਕੁਮਾਰ ਗੋਇਲ ਵਲੋਂ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਇਆ ਗਿਆ | ਇਸ ਮੌਕੇ ਸਾਬਕਾ ਕੋਰ ਕਮੇਟੀ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਪਵਨ ਗੋਇਲ, ਵਿਕਾਸ਼ ਕੁਮਾਰ ਘੰਟੀ ਡੋਡ ਬਲਾਕ ਪ੍ਰਧਾਨ ਜੈਤੋ (ਸ਼ਹਿਰੀ), ਪ੍ਰਭਜੀਤ ਸਿੰਘ ਪ੍ਰਭੀ ਬਰਾੜ ਬਲਾਕ ਪ੍ਰਧਾਨ ਬਾਜਾਖਾਨਾ, ਤਰਸੇਮ ਸਿੰਘ ਬੱਗੇਆਣਾ ਬਲਾਕ ਪ੍ਰਧਾਨ ਪੰਜਗਰਾਈਾ, ਭਗਵੰਤ ਸਿੰਘ ਸਾਬਕਾ ਸਰਪੰਚ ਚੈਨਾ, ਨੌਜਵਾਨ ਆਗੂ ਗੁਰਸੇਵਕ ਸਿੰਘ ਜੈਤੋ, ਨਹਿਰੂ ਸਿੰਘ ਬਰਾੜ ਰੋੜੀਕਪੂਰਾ, ਲਖਵਿੰਦਰ ਸਿੰਘ ਬਰਾੜ ਰੋੜੀਕਪੂਰਾ, ਅੰਮਿ੍ਤਪਾਲ ਸਿੰਘ ਬਰਾੜ ਰੋੜੀਕਪੂਰਾ, ਲਖਵਿੰਦਰ ਸਿੰਘ ਬਰਾੜ ਸੂਰਘੂਰੀ, ਪ੍ਰੀਤਪਾਲ ਸਿੰਘ ਭਲੂਰੀਆ ਸਾਬਕਾ ਸਰਪੰਚ, ਟੋਨੀ ਡੋਡ, ਜੀਤ ਸਿੰਘ ਝੱਖੜਵਾਲਾ, ਜ਼ੈਲਦਾਰ ਸੁਖਵਿੰਦਰ ਸਿੰਘ ਸੁੱਖਾ ਬਰਾੜ ਰਾਮੂਵਾਲਾ, ਗੁਰਦਿੱਤ ਸਿੰਘ ਖੱਚੜਾਂ, ਸੱਤਾ ਭਾਊ ਕਾਸਮਭੱਟੀ, ਡੀਸਰ ਸਿੰਘ ਸੂਰਘੂਰੀ, ਹਰਦੇਵ ਸਿੰਘ, ਲਾਭ ਸਿੰਘ ਅਜਿੱਤ ਗਿੱਲ ਅਤੇ ਯੁਧਵੀਰ ਸਿੰਘ ਢਿੱਲਵਾਂ ਤੋਂ ਇਲਾਵਾ ਕਾਂਗਰਸੀ ਵਰਕਰ ਹਾਜ਼ਰ ਸਨ |