ਬਰਗਾੜੀ, 17 ਜੂਨ (ਸੁਖਰਾਜ ਸਿੰਘ ਗੋਂਦਾਰਾ)-ਕਸਬਾ ਬਰਗਾੜੀ ਦੇ ਸੀਨੀਅਰ ਭਾਜਪਾ ਆਗੂ ਡਾ. ਬਲਵਿੰਦਰ ਸਿੰਘ ਅਗਵਾਈ 'ਚ ਭਾਜਪਾ ਦੇ ਆਗੂ ਚੌਕੀ ਬਰਗਾੜੀ ਦੇ ਨਵ ਨਿਯੁਕਤ ਇੰਚਾਰਜ ਏ.ਐਸ.ਆਈ. ਜਸਵਿੰਦਰ ਸਿੰਘ ਨੂੰ ਮਿਲੇ | ਆਗੂਆਂ ਨੇ ਚੌਕੀ ਇੰਚਾਰਜ ਦਾ ਭਰਵਾਂ ਸਵਾਗਤ ਕਰਦਿਆਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆਂ | ਭਾਜਪਾ ਆਗੂਆਂ ਨੇ ਉਨ੍ਹਾਂ ਨੂੰ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹਲ ਲਈ ਗੰਭੀਰ ਵਿਚਾਰ ਵਟਾਂਦਰਾ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਬਰਗਾੜੀ ਚੌਕੀ ਅਧੀਨ ਆਉਂਦੇ ਲਗਪਗ ਸਾਰੇ ਪਿੰਡਾਂ 'ਚ ਭਾਜਪਾ ਦੇ ਆਗੂ ਤੇ ਵਰਕਰ ਮੌਜੂਦ ਹਨ ਅਤੇ ਉਹ ਸਮਾਜ 'ਚ ਨਸ਼ੇ ਅਤੇ ਹੋਰ ਬੁਰਾਈਆਂ ਨੂੰ ਖਤਮ ਕਰਨ ਲਈ ਪੁਲਿਸ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣਗੇ | ਚੌਕੀ ਇੰਚਾਰਜ ਨੇ ਕਿਹਾ ਕਿ ਪੁਲਿਸ ਸਮਾਜ 'ਚ ਨਸ਼ੇ, ਚੋਰੀਆਂ, ਡਾਕੇ, ਲੁੱਟਾਂ-ਖੋਹ ਆਦਿ ਬੁਰਾਈਆਂ ਨੂੰ ਖਤਮ ਕਰਨ ਲਈ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੇ ਨਸ਼ਾ ਤਸਕਰਾਂ ਦਾ ਲੱਕ ਤੋੜ ਦਿੱਤਾ ਹੈ | ਉਨ੍ਹਾਂ ਵਲੋਂ ਬਣਾਈਆਂ ਕੋਠੀਆਂ, ਕਾਰਾਂ ਤੇ ਜ਼ਮੀਨਾਂ ਆਦਿ ਨੂੰ ਨਸ਼ਟ ਕਰ ਦਿੱਤਾ ਹੈ | ਸਰਕਾਰ ਦੀ ਅਜਿਹੀ ਕਾਰਵਾਈ ਨਾਲ ਹੁਣ ਕੋਈ ਵੀ ਵਿਅਕਤੀ ਨਸ਼ਾ ਵੇਚਣ ਜਾਂ ਕਰਨ ਦੀ ਹਿੰਮਤ ਨਹੀਂ ਕਰੇਗਾ | ਇਸ ਮੌਕੇ ਮੰਡਲ ਪ੍ਰਧਾਨ ਹਰਮੇਲ ਸਿੰਘ ਚਹਿਲ, ਜਸਵਿੰਦਰ ਕੌਰ, ਜਗਸੀਰ ਸਿੰਘ, ਆਤਮਾ ਰਾਮ, ਕਾਂਸਟੇਬਲ ਗੁਰਦੀਪ ਸਿੰਘ, ਹਰਪ੍ਰੀਤ ਸਿੰਘ ਚਹਿਲ ਆਦਿ ਹਾਜ਼ਰ ਸਨ |