25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਮਸ਼ਹੂਰ ਗ਼ਜ਼ਲ ਗਾਇਕ ਉਸਤਾਦ ਮਹਿਦੀ ਹਸਨ ਨੂੰ ਸ਼ਰਧਾਂਜਲੀ ਦਿੱਤੀ <br/>

ਅਜੀਤ ਡੈਸਕ 18-06-2025
ਫ਼ਰੀਦਕੋਟ, 17 ਜੂਨ (ਹਰਮਿੰਦਰ ਸਿੰਘ ਮਿੰਦਾ)-ਸਾਹਿਤ ਅਤੇ ਸੰਗੀਤ ਨੂੰ ਸਮਰਪਿਤ ਸੰਸਥਾ ਸੁਰ-ਆਂਗਨ ਵਲੋਂ ਆਪਣੇ ਸਿਲਵਰ ਜੁਬਲੀ ਸਮਾਗਮਾਂ ਤਹਿਤ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਮਸ਼ਹੂਰ ਗ਼ਜ਼ਲ ਗਾਇਕ ਉਸਤਾਦ ਮਹਿੰਦੀ ਹਸਨ ਦੀ ਬਰਸੀ ਨੂੰ ਸਮਰਪਿਤ 'ਸ਼ਾਮ-ਏ-ਮਹਿੰਦੀ ਹਸਨ' ਇਕ ਸੰਗੀਤਕ ਸ਼ਾਮ ਕਰਵਾਈ ਗਈ | ਇਸ ਸਮਾਗਮ ਵਿਚ ਕਾਲਜ ਦੇ ਪਿ੍ੰਸੀਪਲ ਡਾ. ਰਾਜੇਸ਼ ਮੋਹਨ ਨੇ ਮੁੱਖ ਮਹਿਮਾਨ ਵਜੋਂ ਅਤੇ ਬਾਬਾ ਫ਼ਰੀਦ ਇੰਸਟੀਚਿਊਟ ਦੇ ਸੰਗੀਤ ਵਿਭਾਗ ਦੇ ਮੁਖੀ ਡਾ. ਬਾਲ ਕਿ੍ਸ਼ਨ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ਦਾ ਆਗਾਜ਼ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਵਲੋਂ ਸ਼ਮ੍ਹਾ ਰੌਸ਼ਨ ਕਰਕੇ ਕੀਤਾ ਗਿਆ | ਡਾ. ਰਾਜੇਸ਼ ਮੋਹਨ ਨੇ ਦੱਸਿਆ ਕਿ ਗ਼ਜ਼ਲ ਦੇ ਬਾਦਸ਼ਾਹ ਵਜੋਂ ਜਾਣੇ ਜਾਂਦੇ ਮਸ਼ਹੂਰ ਗ਼ਜ਼ਲ ਗਾਇਕ ਉਸਤਾਦ ਮਹਿੰਦੀ ਹਸਨ ਜੋ ਕਿ ਸਾਲ 2012 ਵਿਚ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ ਸਨ | ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜਲੀ ਦੇ ਰੂਪ ਵਿਚ 'ਸ਼ਾਮ-ਏ-ਮਹਿੰਦੀ ਹਸਨ' ਇਕ ਸੰਗੀਤਕ ਸ਼ਾਮ ਕਰਵਾਈ ਗਈ ਹੈ | ਸੰਗੀਤ ਅਧਿਆਪਕ ਹਰਜੀਤ ਸਿੰਘ ਨੇ ਉਸਤਾਦ ਮਹਿੰਦੀ ਹਸਨ ਦੇ ਜੀਵਨ ਅਤੇ ਸੰਗੀਤ ਸਫ਼ਰ ਬਾਰੇ ਵਿਸ਼ੇਸ਼ ਭਾਸ਼ਣ ਦਿੱਤਾ | ਇਸ ਮੌਕੇ ਪ੍ਰੋ. ਬੀਰਇੰਦਰਜੀਤ ਸਿੰਘ, ਮਾਧਵ ਅਰੋੜਾ, ਅਰਸ਼ ਕਾਵਿਆ, ਹਰਸ਼ਵਰਧਨ, ਸਰਬਜੀਤ ਕੌਰ, ਹਰਮਨ ਹੈਰੀ, ਨੂਰ ਆਦਿ ਕਲਾਕਾਰਾਂ ਨੇ ਉਸਤਾਦ ਮਹਿੰਦੀ ਹਸਨ ਦੀਆਂ ਗ਼ਜ਼ਲਾਂ ਦੀ ਖ਼ੂਬਸੂਰਤ ਪੇਸ਼ਕਾਰੀ ਦੁਆਰਾ ਦਰਸ਼ਕਾਂ ਦਾ ਮਨੋਰੰਜਨ ਕੀਤਾ | ਮੰਚ ਸੰਚਾਲਨ ਹਰਪ੍ਰੀਤ ਕੌਰ ਨੇ ਕੀਤਾ | ਇਸ ਮੌਕੇ ਕੁਲਵਿੰਦਰ, ਅਮਨਦੀਪ ਕੌਰ, ਰਵੀ ਸ਼ਾਹ ਹਾਜ਼ਰ ਸਨ |

ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਭਾਜਪਾ ਦੇ ਸੀਨੀਅਰ ਆਗੂ ਚੌਕੀ ਇੰਚਾਰਜ ਬਰਗਾੜੀ ਨੂੰ ਮਿਲੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।