25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਹੈਰੋਇਨ ਸਮੇਤ ਇਕ ਨਸ਼ਾ ਤਸਕਰ ਕਾਬੂ

ਅਜੀਤ ਡੈਸਕ 18-06-2025
ਫ਼ਰੀਦਕੋਟ, 17 ਜੂਨ (ਜਸਵੰਤ ਸਿੰਘ ਪੁਰਬਾ)-'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮਤ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਸੀ.ਆਈ.ਏ ਸਟਾਫ਼ ਜੈਤੋ ਨੇ 1 ਨਸ਼ਾ ਤਸਕਰ ਨੂੰ ਗਿ੍ਫ਼ਤਾਰ ਕਰਕੇ ਉਸ ਕੋਲੋਂ 152 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਗਿ੍ਫਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਐਸ਼ਪ੍ਰੀਤ ਸਿੰਘ ਉਰਫ਼ ਐਸ਼ ਪੁੱਤਰ ਪਰਗਟ ਸਿੰਘ ਵਾਸੀ ਪਿੰਡ ਕਾਉਣੀ (ਫ਼ਰੀਦਕੋਟ) ਵਜੋਂ ਹੋਈ ਹੈ | ਪੁਲਿਸ ਪਾਰਟੀ ਨੇ ਦੋਸ਼ੀ ਤੋਂ ਬੁਲੇਟ ਮੋਟਰਸਾਈਕਲ ਅਤੇ ਮੋਬਾਈਲ ਫੋਨ ਵੀ ਬਰਾਮਦ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਅੰਗਰੇਜ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਕਰ ਰਹੇ ਸਨ ਤਾਂ ਬੰਦਾ ਸਿੰਘ ਬਹਾਦਰ ਕਾਲਜ ਕੋਲ ਦੋਸ਼ੀ ਐਸ਼ਪ੍ਰੀਤ ਸਿੰਘ ਉਰਫ਼ ਐਸ਼ ਇਕ ਬੁਲੇਟ ਮੋਟਰਸਾਈਕਲ 'ਤੇ ਬੈਠਾ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੀ ਬਿਨਾਅ 'ਤੇ ਕਾਬੂ ਕਰਕੇ ਤਲਾਸ਼ੀ ਕਰਨ 'ਤੇ 152 ਗ੍ਰਾਮ ਹੈਰੋਇਨ ਬਰਾਮਦ ਹੋਈ | ਇਸ ਸਬੰਧੀ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21(ਬੀ)/61/85 ਤਹਿਤ ਮੁਕੱਦਮਾ ਨੰਬਰ 261 ਮਿਤੀ 16.06.2025 ਦਰਜ ਕੀਤਾ ਗਿਆ ਹੈ | ਗਿ੍ਫ਼ਤਾਰ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ |
ਪਿਛਲੀ ਖ਼ਬਰ ਫ਼ਰੀਦਕੋਟ 'ਚ ਕੰਨਾਂ ਦਾ ਮੁਫ਼ਤ ਟੈਸਟ ਅਤੇ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ <br/> ਅਗਲੀ ਖ਼ਬਰ ਮਸ਼ਹੂਰ ਗ਼ਜ਼ਲ ਗਾਇਕ ਉਸਤਾਦ ਮਹਿਦੀ ਹਸਨ ਨੂੰ ਸ਼ਰਧਾਂਜਲੀ ਦਿੱਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।