25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਸੀ.ਪੀ.ਆਈ. ਵਲੋਂ ਇਜ਼ਰਾਈਲ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ <br/>

ਅਜੀਤ ਡੈਸਕ 18-06-2025
ਫ਼ਰੀਦਕੋਟ, 17 ਜੂਨ (ਸਰਬਜੀਤ ਸਿੰਘ)-ਭਾਰਤੀ ਕਮਿਊਨਿਸਟ ਪਾਰਟੀ ਵਲੋਂ ਦੇਸ਼ ਭਰ ਵਿਚ ਫ਼ਿਲਸਤੀਨੀਆਂ ਦੇ ਹੱਕ ਵਿਚ ਅਤੇ ਅਮਰੀਕੀ ਸਾਮਰਾਜ ਦੀ ਸ਼ਹਿ 'ਤੇ ਇਜਰਾਇਲੀ ਹਾਕਮਾਂ ਵਲੋਂ ਕੀਤੀ ਜਾ ਰਹੀ ਕਤਲੋਗਾਰਤ ਦੀ ਸਖ਼ਤ ਨਿੰਦਾ ਕਰਨ ਦੇ ਮਨੋਰਥ ਨਾਲ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਨੂੰ ਲਾਗੂ ਕਰਦਿਆਂ ਫ਼ਰੀਦਕੋਟ ਜ਼ਿਲ੍ਹੇ ਦੇ ਸਾਥੀਆਂ ਵਲੋਂ ਸ਼ਹੀਦ ਅਮੋਲਕ ਸਿੰਘ ਭਵਨ ਵਿਖੇ ਇਕ ਸਭਾ ਕੀਤੀ ਗਈ | ਇਸ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਦੇ ਕਾਰਜਕਾਰੀ ਜ਼ਿਲ੍ਹਾ ਸਕੱਤਰ ਕਾਮਰੇਡ ਗੁਰਨਾਮ ਸਿੰਘ ਮਾਨੀ ਸਿੰਘ ਵਾਲਾ, ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੁਖਜਿੰਦਰ ਸਿੰਘ ਤੂੰਬੜਭੰਨ, ਪੰਜਾਬ ਇਸਤਰੀ ਸਭਾ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਮਨਜੀਤ ਕੌਰ ਨੱਥੇਵਾਲਾ, ਪੈਨਸ਼ਨਰ ਆਗੂ ਪ੍ਰੇਮ ਚਾਵਲਾ, ਨੇ ਦੋਸ਼ ਲਗਾਇਆ ਕਿ ਅਮਰੀਕੀ ਸਾਮਰਾਜ ਦੇ ਦਬਾਅ ਹੇਠ ਇਜ਼ਰਾਇਲੀ ਹਾਕਮਾਂ ਵਲੋਂ ਫ਼ਿਲਸਤੀਨੀ ਲੋਕਾਂ ਦਾ ਵੱਡੇ ਪੱਧਰ 'ਤੇ ਜਾਨੀ ਅਤੇ ਮਾਲੀ ਨੁਕਸਾਨ ਕੀਤਾ ਜਾ ਰਿਹਾ ਹੈ, ਹਰ ਰੋਜ ਅਨੇਕਾਂ ਜ਼ਖ਼ਮੀਆਂ ਨੂੰ ਦਵਾਈਆਂ ਅਤੇ ਰਾਹਤ ਸਮੱਗਰੀ ਨਾ ਮਿਲਣ ਕਰਕੇ ਆਪਣੀਆਂ ਜਾਨਾਂ ਗੁਆ ਰਹੇ ਹਨ | ਉਨ੍ਹਾਂ ਕਿਹਾ ਕਿ ਅਮਰੀਕੀ ਸਾਮਰਾਜ ਦੇ ਦਬਾਅ ਹੇਠ ਭਾਰਤ ਦੀ ਹੁਕਮਰਾਨ ਮੋਦੀ ਸਰਕਾਰ ਇਸ ਸਭ ਕੁਝ ਬਾਰੇ ਖਾਮੋਸ਼ੀ ਧਾਰ ਕੇ ਤਮਾਸ਼ਾ ਵੇਖ ਰਹੀ ਹੈ | ਆਗੂਆਂ ਨੇ ਕਿਹਾ ਕਿ ਸੰਸਾਰ ਵਿਚ ਅਮਨ ਸ਼ਾਂਤੀ ਦੇ ਹਾਲਾਤ ਪੈਦਾ ਕਰਨ ਲਈ ਯੂ.ਐਨ.ਓ ਨੂੰ ਤੁਰੰਤ ਜੰਗ ਬੰਦੀ ਕਰਵਾਉਣ ਲਈ ਅੱਗੇ ਆਕੇ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ | ਇਸ ਉਪਰੰਤ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਭਾਈ ਘਨੱਈਆ ਚੌਂਕ ਤੱਕ ਰੋਸ ਮਾਰਚ ਕਰਕੇ ਇਜ਼ਰਾਇਲੀ ਹਾਕਮਾਂ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਕੁਲਵੰਤ ਸਿੰਘ ਚਾਨੀ, ਜ਼ਿਲ੍ਹਾ ਕੌਂਸਲ ਮੈਂਬਰ ਗੁਰਚਰਨ ਸਿੰਘ ਮਾਨ, ਬੋਹੜ ਸਿੰਘ ਔਲਖ, ਸੁਖਦਰਸ਼ਨ ਰਾਮ ਸ਼ਰਮਾ, ਜਗਤਾਰ ਸਿੰਘ ਭਾਣਾ ਸਾਬਕਾ ਸਰਪੰਚ, ਨਰੇਗਾ ਰੁਜ਼ਗਾਰ ਪ੍ਰਾਪਤੀ ਮਜ਼ਦੂਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਵੀਰ ਸਿੰਘ ਕੰਮੇਆਣਾ, ਕਾਮਰੇਡ ਮੁਖਤਿਆਰ ਸਿੰਘ ਭਾਣਾ, ਇੰਦਰਜੀਤ ਸਿੰਘ ਗਿੱਲ, ਪੈਨਸ਼ਨਰ ਆਗੂ ਸੋਮ ਨਾਥ ਅਰੋੜਾ, ਰਮੇਸ਼ ਕੌਸਲ ਤੇ ਰਮੇਸ਼ ਢੈਪਈ, ਪੰਜਾਬ ਇਸਤਰੀ ਸਭਾ ਦੇ ਆਗੂ ਆਸ਼ਾ ਚੌਧਰੀ ਅਤੇ ਜਸਪ੍ਰੀਤ ਕੌਰ, ਗੁਰਦੇਵ ਸਿੰਘ ਚੌਧਰੀ, ਬਲਕਾਰ ਸਿੰਘ, ਕੁਲਦੀਪ ਸਿੰਘ, ਬੂਟਾ ਸਿੰਘ, ਕੁਲਵੰਤ ਸਿੰਘ, ਗੁਰਦੀਪ ਸਿੰਘ, ਸੁਰਿੰਦਰ ਸਿੰਘ, ਜੈ ਸਿੰਘ ਭਾਣਾ, ਮੀਤਾ ਸਿੰਘ ਭਾਣਾ, ਜੋਤੀ ਪ੍ਰਕਾਸ ਤੇ ਹਰੀ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਾਲਤੂ ਕੁੱਤੇ ਨੂੰ ਲੈ ਕੇ ਹੋਈ ਲੜਾਈ 'ਚ ਇਕ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਫ਼ਰੀਦਕੋਟ 'ਚ ਕੰਨਾਂ ਦਾ ਮੁਫ਼ਤ ਟੈਸਟ ਅਤੇ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।