05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਕੇਂਦਰੀ ਜੇਲ੍ਹ 'ਚੋਂ ਸਿੰਮ ਸਮੇਤ ਮੋਬਾਈਲ ਫ਼ੋਨ ਬਰਾਮਦ

ਅਜੀਤ ਡੈਸਕ 19-06-2025
ਫ਼ਰੀਦਕੋਟ, 18 ਜੂਨ (ਸਰਬਜੀਤ ਸਿੰਘ)-ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ 'ਚ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਬੈਰਕਾਂ ਦੀ ਤਲਾਸ਼ੀ ਦੌਰਾਨ ਇਕ ਮੋਬਾਈਲ ਫ਼ੋਨ ਸਮੇਤ ਸਿੰਮ ਦੇ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਦੋ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਗੁਰਦਿੱਤ ਸਿੰਘ ਸਹਾਇਕ ਸਪੁਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਦੇ ਬਲਾਕ-10 ਦੀ ਬੈਰਕ ਨੰਬਰ: 3 ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਹਵਾਲਾਤੀ ਗੁਰਦਿੱਤ ਸਿੰਘ ਉਰਫ਼ ਭੀਮ ਪੁੱਤਰ ਜਗਸੀਰ ਸਿੰਘ ਪਾਸੋਂ ਇਕ ਮੋਬਾਈਲ ਫ਼ੋਨ ਬਰਾਮਦ ਹੋਇਆ ਹੈ | ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਹਵਾਲਾਤੀ ਖ਼ਿਲਾਫ਼ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਜਾਰੀ ਹੈ |
ਪਿਛਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਕਾਬੂ ਅਗਲੀ ਖ਼ਬਰ ਸਰਕਾਰ ਦੀ ਹਮਲਾਵਰ ਨੀਤੀ ਵਿਰੁੱਧ ਵੱਡੇ ਅੰਦੋਲਨ ਦੀ ਤਿਆਰੀ ਹੋਵੇਗੀ-ਡੱਲੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।