05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਕਾਬੂ

ਅਜੀਤ ਡੈਸਕ 19-06-2025
ਫ਼ਰੀਦਕੋਟ, 18 ਜੂਨ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਸ਼ੱਕ ਦੇ ਆਧਾਰ 'ਤੇ ਵੱਖ-ਵੱਖ ਪਿੰਡਾਂ 'ਚ ਦੋ ਵਿਅਕਤੀਆਂ ਨੂੰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਹਰਦੇਵ ਸਿੰਘ ਇੰਚਾਰਜ ਪਲਿਸ ਚੌਂਕੀ ਕਲੇਰ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡ ਪੱਕਾ ਤੋਂ ਕਰੀਬ ਇਕ ਕਿਲੋਮੀਟਰ ਪਿੱਛੇ ਸਨ ਤਾਂ ਸਾਹਮਣੇ ਤੋਂ ਆਉਂਦੇ ਮਨਪ੍ਰੀਤ ਸਿੰਘ ਉਰਫ਼ ਬਿੱਲਾ ਪੁੱਤਰ ਗੋਰਾ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 150 ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ | ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਇੰਚਾਰਜ ਪੁਲਿਸ ਚੌਂਕੀ ਗੋਲੇਵਾਲਾ ਵਲੋਂ ਪਿੰਡ ਪਿੱਪਲੀ ਪਾਸ ਸ਼ੱਕ ਦੇ ਆਧਾਰ 'ਤੇ ਲਖਵੀਰ ਸਿੰਘ ਉਰਫ਼ ਖੀਰਾ ਪੁੱਤਰ ਨੀਲੂ ਸਿੰਘ ਵਾਸੀ ਪਿੱਪਲੀ ਨੂੰ ਕਾਬੂ ਕਰਕੇ ਉਸ ਪਾਸੋਂ 50 ਪਾਬੰਦੀਸ਼ੁਦਾ ਨਸ਼ੇ ਦੀਆਂ ਗੋਲੀਆਂ ਅਤੇ 99000/-ਡਰੱਗ ਮਨੀ ਬਰਾਮਦ ਕੀਤੀ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਵਾਂ ਕਥਿਤ ਦੋਸ਼ੀਆਂ ਤੋਂ ਬਰਾਮਦ ਗੋਲੀਆਂ ਸਬੰਧੀ ਕੋਈ ਪੁਖਤਾ ਦਸਤਾਵੇਜ ਨਾ ਦਿਖਾਏ ਜਾਣ 'ਤੇ ਉਨ੍ਹਾਂ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਵਿਧਾਇਕ ਤੇ ਡਿਪਟੀ ਕਮਿਸ਼ਨਰ ਵਲੋਂ ਜਲ ਜੀਵਨ ਮਿਸ਼ਨ ਦੀਆਂ ਸਕੀਮਾਂ ਦੀ ਸਮੀਖਿਆ ਅਗਲੀ ਖ਼ਬਰ ਕੇਂਦਰੀ ਜੇਲ੍ਹ 'ਚੋਂ ਸਿੰਮ ਸਮੇਤ ਮੋਬਾਈਲ ਫ਼ੋਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।