05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਸਿਵਲ ਸਰਜਨ ਦਫ਼ਤਰ ਵਿਖੇ ਖ਼ੂਨਦਾਨ ਕੈਂਪ ਅੱਜ

ਅਜੀਤ ਡੈਸਕ 19-06-2025
ਸ੍ਰੀ ਮੁਕਤਸਰ ਸਾਹਿਬ, 18 ਜੂਨ (ਹਰਮਹਿੰਦਰ ਪਾਲ)-ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ 19 ਜੂਨ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਇਸ ਕੈਂਪ ਵਿਚ ਸਿਹਤ ਵਿਭਾਗ ਦੇ ਸਟਾਫ਼ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਅਤੇ ਆਮ ਲੋਕ ਵੀ ਸਵੈ-ਇੱਛੁਕ ਖ਼ੂਨਦਾਨ ਕਰ ਸਕਦੇ ਹਨ | ਖ਼ੂਨਦਾਨ ਕੈਂਪ ਦੀ ਸ਼ੁਰੂਆਤ ਡਾ. ਜਗਦੀਪ ਚਾਵਲਾ ਸਿਵਲ ਸਰਜਨ ਵਲੋਂ ਖ਼ੁਦ ਖ਼ੂਨਦਾਨ ਕਰਕੇ ਕੀਤੀ ਜਾਵੇਗੀ | ਜਾਣਕਾਰੀ ਦਿੰਦੇ ਹੋਏ ਡਾ. ਜਗਦੀਪ ਚਾਵਲਾ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਮੇਂ-ਸਮੇਂ 'ਤੇ ਲੋਕਾਂ ਨੂੰ ਖ਼ੂਨਦਾਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਾਰੇ ਲੋਕਾਂ ਨੂੰ ਆਪਣਾ ਬਲੱਡ ਗਰੁੱਪ ਜ਼ਰੂਰ ਪਤਾ ਹੋਣਾ ਚਾਹੀਦਾ ਹੈ ਤਾਂ ਜੋ ਐਮਰਜੈਂਸੀ ਦੌਰਾਨ ਖ਼ੂਨਦਾਨ ਕਰਨ ਲੱਗਿਆ ਜਾਂ ਇਲਾਜ ਕਰਵਾਉਣ ਲੱਗਿਆ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਉਨ੍ਹਾਂ ਦੱਸਿਆ ਕਿ ਥੈਲੇਸੀਮੀਆ ਪੀੜਤ, ਹਾਦਸਿਆਂ ਦੇ ਸ਼ਿਕਾਰ ਹੋਏ ਅਤੇ ਡੇਂਗੂ ਪੀੜਤਾਂ ਨੂੰ ਖ਼ੂਨ ਦੀ ਬਹੁਤ ਜ਼ਰੂਰਤ ਹੁੰਦੀ ਹੈ, ਇਸ ਲਈ ਹਰੇਕ ਤੰਦਰੁਸਤ ਵਿਅਕਤੀ ਨੂੰ ਹਰ ਤਿੰਨ ਮਹੀਨੇ ਬਾਅਦ ਖ਼ੂਨਦਾਨ ਕਰਨਾ ਚਾਹੀਦਾ ਹੈ |
ਪਿਛਲੀ ਖ਼ਬਰ ਖ਼ੂਨਦਾਨ ਕੈਂਪ ਸੰਬੰਧੀ ਪੋਸਟਰ ਜਾਰੀ ਅਗਲੀ ਖ਼ਬਰ ਆਲ ਗੁੱਡ ਓਵਰਸੀਜ਼ ਆਈਲਟਸ ਸੈਂਟਰ ਦੀ ਵਿਦਿਆਰਥਣ ਨੇ ਪ੍ਰਾਪਤ ਕੀਤੇ 65 ਸਕੋਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।