ਬਾਜਾਖਾਨਾ, 18 ਜੂਨ (ਜਗਦੀਪ ਸਿੰਘ ਗਿੱਲ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਾਜਾਖਾਨਾ ਦੀ ਮਹੀਨਾਵਾਰ ਮੀਟਿੰਗ ਲੰਬਵਾਲੀ ਵਿਖੇ ਬਲਾਕ ਪ੍ਰਧਾਨ ਡਾ. ਜਸਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਹੋਈ | ਜਿਸ ਵਿਚ ਬਲਾਕ ਦੇ ਅਹਿਮ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਗਈ | ਡਾ. ਜਰਨੈਲ ਸਿੰਘ ਡੋਡ ਨੇ ਸੂਬੇ ਅਤੇ ਜ਼ਿਲੇ੍ਹ ਦੀ ਗਤੀਵਿਧੀਆਂ ਬਾਰੇ ਬਲਾਕ ਦੇ ਮੈਂਬਰਾਂ ਨੂੰ ਜਾਣਕਾਰੀ ਦਿੱਤੀ | ਡਾ. ਅਮਰਜੀਤ ਸਿੰਘ ਨੇ ਵਿਚਾਰ ਪੇਸ਼ ਕਰਦਿਆਂ ਸਾਥੀਆਂ ਨੂੰ ਸਾਫ਼ ਸੁਥਰੀ ਅਤੇ ਨਸ਼ਾ ਰਹਿਤ ਪ੍ਰੈਕਟਿਸ ਕਰਨ ਦੀ ਅਪੀਲ ਕੀਤੀ ¢ ਮੀਟਿੰਗ ਵਿਚ ਕ੍ਰਿਸਟਲ ਹੈਲਥ ਕੇਅਰ ਹਸਪਤਾਲ ਤੋਂ ਡਾ. ਪਿ੍ੰਸ ਕੁਮਾਰ ਗਰਗ ਐਮ.ਡੀ.ਡੀ.ਐਮ ਕਾਰਡੀਓਲੋਜਿਸਟ ਵਿਸ਼ੇਸ਼ ਤÏਰ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਦਿਲ ਦੀਆਂ ਬਿਮਾਰੀਆਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਅੰਤ ਵਿਚ ਡਾ. ਜਸਵਿੰਦਰ ਸਿੰਘ ਬਲਾਕ ਪ੍ਰਧਾਨ ਬਾਜਾਖਾਨਾ ਨੇ ਸਾਥੀਆਂ ਨੂੰ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਅਤੇ ਭਰੂਣ ਹੱਤਿਆ ਖ਼ਿਲਾਫ਼ ਫ਼ਲੈਕਸ ਬਣਾ ਕੇ ਸਾਰੇ ਸਾਥੀਆਂ ਨੂੰ ਆਪਣੇ ਕਲੀਨਿਕ ਉਪਰ ਲਗਾਉਣ ਲਈ ਵੰਡੇ | ਮੀਟਿੰਗ 'ਚ ਡਾ. ਸੁਖਦੇਵ ਸਿੰਘ ਚੇਅਰਮੈਨ, ਡਾ. ਸੁਖਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ, ਡਾ. ਬਲਵੀਰ ਸਿੰਘ ਗੋਰਾ ਸਲਾਹਕਾਰ, ਡਾ. ਵਰਿੰਦਰ ਸਿੰਘ ਜਨਰਲ ਸੈਕਟਰੀ, ਡਾ. ਮਹਿੰਦਰ ਸਿੰਘ ਖਜ਼ਾਨਚੀ, ਡਾ: ਜਸਵੀਰ ਸਿੰਘ ਮੀਤ ਪ੍ਰਧਾਨ, ਡਾ. ਸਤਵਿੰਦਰ ਸਿੰਘ ਬਬਲਾ ਮੀਤ ਪ੍ਰਧਾਨ, ਡਾ. ਠਾਣਾ ਸਿੰਘ ਸਹਾਇਕ ਪ੍ਰੈਸ ਸਕੱਤਰ, ਡਾ. ਨਿਰਮਲ ਕੁਮਾਰ, ਡਾ. ਜਗਸੀਰ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਗੁਰਦੀਪ ਸਿੰਘ, ਡਾ. ਕੁਲਦੀਪ ਸਿੰਘ, ਡਾ. ਅਮਰੀਕ ਸਿੰਘ, ਡਾ. ਸੰਦੀਪ ਸਿੰਘ, ਡਾ. ਗੁਰਜੰਟ ਸਿੰਘ, ਡਾ. ਭਗਵਾਨ ਸਿੰਘ, ਡਾ. ਭੋਲਾ ਸਿੰਘ ਰੋਮਾਣਾ, ਡਾ. ਹਿੰਦਪਾਲ ਸਿੰਘ, ਡਾ. ਪਵਿੱਤਰ ਸਿੰਘ ਅਤੇ ਡਾ. ਭੋਲਾ ਸਿੰਘ ਆਦਿ ਹਾਜ਼ਰ ਸਨ |