ਫ਼ਰੀਦਕੋਟ, 18 ਜੂਨ (ਜਸਵੰਤ ਸਿੰਘ ਪੁਰਬਾ)-ਅੱਜ ਗੁਰਦੁਆਰਾ ਖ਼ਾਲਸਾ ਦੀਵਾਨ ਫ਼ਰੀਦਕੋਟ ਵਿਖੇ ਸੰਸਥਾ ਭਾਈ ਜੈਤਾ ਜੀ ਫ਼ਾਊਾਡੇਸਨ ਇੰਡੀਆ ਵਲੋਂ ਨਵੋਦਿਆ ਲਈ ਕਾਮਯਾਬ ਵਿਦਿਆਰਥੀਆਂ ਅਤੇ ਤਿਆਰੀ ਕਰਵਾਉਣ ਵਾਲੇ ਅਧਿਆਪਕ ਦੇ ਸਨਮਾਨ ਲਈ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਨਰਭਿੰਦਰ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਨ | ਸੰਸਥਾ ਦੇ ਕੋਆਰਡੀਨੇਟਰ ਹਰਵਿੰਦਰ ਸਿੰਘ ਮਰਵਾਹਾ ਨੇ ਦੱਸਿਆ ਕਿ ਹਰਪਾਲ ਸਿੰਘ ਮੈਨੇਜਿੰਗ ਟਰੱਸਟੀ, ਡਾ. ਬੀ. ਐਨ.ਐਸ ਵਾਲੀਆ ਅਤੇ ਕੁਲਮੀਤ ਸਿੰਘ ਅਮਰੀਕਾ ਦੀ ਅਗਵਾਈ 'ਚ ਚੱਲ ਰਹੀ ਸੰਸਥਾ ਭਾਈ ਜੈਤਾ ਜੀ ਫ਼ਾਊਾਡੇਸਨ ਇੰਡੀਆ ਸਿੱਖਿਆ ਦੇ ਖੇਤਰ 'ਚ ਬਹੁਤ ਵੱਡਮੁੱਲਾ ਯੋਗਦਾਨ ਪਾ ਰਹੀ ਹੈ | ਉਨ੍ਹਾਂ ਦੱਸਿਆ ਕਿ ਨਵੋਦਿਆ ਸਕੂਲਾਂ ਅੰਦਰ ਭੇਜਣ ਲਈ ਪੰਜਾਬ 'ਚ 125 ਅਤੇ ਫ਼ਰੀਦਕੋਟ ਜ਼ਿਲ੍ਹੇ ਅੰਦਰ 15 ਕੋਚਿੰਗ ਸੈਂਟਰ ਚਲਾਏ ਗਏ ਹਨ | ਇਨ੍ਹਾਂ ਕੋਚਿੰਗ ਸੈਂਟਰਾਂ ਅੰਦਰ ਬੱਚਿਆਂ ਨੂੰ ਜਵਾਹਰ ਨਵੋਦਿਆ ਵਿਦਿਆਲਿਆ 'ਚ ਦਾਖਲ ਹੋਣ ਲਈ ਮੁਫ਼ਤ ਤਿਆਰੀ ਕਰਵਾਈ ਗਈ | ਉਨ੍ਹਾਂ ਦੱਸਿਆ ਸੈਸ਼ਨ 2025-2026 ਲਈ ਜ਼ਿਲ੍ਹੇ ਵਿਚੋਂ ਕੁੱਲ 33 ਵਿਦਿਆਰਥੀ ਕਾਮਯਾਬ ਹੋਏ ਹਨ | ਉਨ੍ਹਾਂ ਦੱਸਿਆ ਸੁਪਰ ਥਰਟੀ ਪ੍ਰੋਗਰਾਮ ਤਹਿਤ +1 ਅਤੇ +2 ਦੇ ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਨੀਟ ਅਤੇ ਜੇ.ਈ.ਈ ਦੀ ਤਿਆਰੀ ਚੰਡੀਗੜ੍ਹ ਵਿਖੇ ਮੁਫ਼ਤ ਕਰਵਾਈ ਜਾਂਦੀ ਹੈ | ਮੁੱਖ ਮਹਿਮਾਨ ਨਰਭਿੰਦਰ ਸਿੰਘ ਗਰੇਵਾਲ ਨੇ ਭਾਈ ਜੈਤਾ ਜੀ ਫ਼ਾਊਡੇਸ਼ਨ ਦੇ ਇਸ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਵਿਦਿਆਰਥੀਆਂ ਨੂੰ ਕਿਹਾ ਕਿ ਜ਼ਿੰਦਗੀ 'ਚ ਕਾਮਯਾਬੀ ਲਈ ਕੇਵਲ ਅਤੇ ਕੇਵਲ ਸਖ਼ਤ ਮਿਹਨਤ ਜ਼ਰੂਰੀ ਹੈ | ਪਿ੍ੰਸੀਪਲ ਦਲਬੀਰ ਸਿੰਘ ਨੇ ਬੱਚਿਆਂ ਨੂੰ ਚੰਗਾ ਜੀਵਨ ਜਿਉਣ ਦੀ ਜਾਂਚ ਦੱਸੀ | ਮੰਚ ਸੰਚਾਲਨ ਸ਼ਿਵਜੀਤ ਸਿੰਘ ਸੰਘਾ ਨੇ ਕੀਤਾ | ਇਸ ਮੌਕੇ ਮਹਿਲ ਸਿੰਘ, ਗੋਬਿੰਦ ਸਿੰਘ, ਸੰਦੀਪ ਸਿੰਘ, ਸਿਮਰਨੂਰ ਸਿੰਘ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ ਮੋਗਾ, ਜ਼ਿਲ੍ਹਾ ਗਾਈਡੈਂਸ ਕਾਊਾਸਲਰ ਜਸਬੀਰ ਸਿੰਘ ਜੱਸੀ ਵੀ ਹਾਜ਼ਰ ਸਨ |