05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਨਸ਼ੀਲੇ ਪਦਾਰਥ ਸਮੇਤ ਦੋ ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 19-06-2025
ਫ਼ਰੀਦਕੋਟ, 18 ਜੂਨ (ਸਰਬਜੀਤ ਸਿੰਘ)-ਥਾਣਾ ਸਿਟੀ-2 ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਸ਼ੱਕ ਦੇ ਆਧਾਰ 'ਤੇ ਪੰਜ ਵਿਅਕਤੀਆਂ ਨੂੰ ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਥਾਣੇਦਾਰ ਸੁਖਦਰਸ਼ਨ ਸਿੰਘ ਐਸ.ਐਚ.ਓ. ਥਾਣਾ ਸਿਟੀ-2 ਫ਼ਰੀਦਕੋਟ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਸ਼ੈੱਡ ਨਜ਼ਦੀਕ ਸਕੂਟਰੀ 'ਤੇ ਜਾ ਰਹੇ ਅੰਕੁਸ਼ ਪੁੱਤਰ ਸ਼ਾਮ ਸੁੰਦਰ, ਸ਼ਾਮ ਸੁੰਦਰ ਪੁੱਤਰ ਨਿਆਮਤ ਰਾਏ ਅਤੇ ਗੀਤਾ ਰਾਣੀ ਪਤਨੀ ਸ਼ਾਮ ਸੁੰਦਰ ਵਾਸੀ ਫ਼ਰੀਦਕੋਟ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 25 ਗ੍ਰਾਮ ਹੈਰੋਇਨ, ਇਕ ਕੰਪਿਊਟਰ ਕੰਡਾ, 15,000 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਦੀ ਸਕੂਟਰੀ ਅਤੇ ਦੋ ਮੋਬਾਈਲ ਫ਼ੋਨ ਵੀ ਕਬਜ਼ੇ 'ਚ ਲੈ ਲਏ ਗੲੈ ਹਨ | ਮੁੱਖ ਥਾਣਾ ਅਫਸਰ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਥਾਣੇਦਾਰ ਬੂਟਾ ਸਿੰਘ ਦੀ ਅਗਵਾਈ ਵਾਲੀ ਪੁਲਿਸ ਵਲੋਂ ਸਾਦਿਕ ਰੋਡ 'ਤੇ ਸ਼ੱਕ ਦੇ ਆਧਾਰ 'ਤੇ ਦੋ ਵਿਅਕਤੀਆਂ ਨਿਮਲਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਅਤੇ ਮੋਹਨਜੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਬੁਰਜ ਮਸਤਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ ਛੇ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਪੰਜਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ-2 ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਬਾਜਾਖਾਨਾ ਵਿਖੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਅਗਲੀ ਖ਼ਬਰ ਸੇਵਾ ਨਿਯਮ ਸੋਧਣ ਲੱਗੀ ਸਰਕਾਰ ਵਿਰੁੱਧ ਸੰਘਰਸ਼ ਦੀ ਚਿਤਾਵਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।