ਬਰਗਾੜੀ, 18 ਜੂਨ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਡਾ. ਸਤਨਾਮ ਸਿੰਘ ਸਿੱਧੂ ਨਿਆਮੀਵਾਲਾ ਨੇ ਪਿਛਲੇ ਦਿਨੀਂ ਪਾਰਟੀ ਦੇ ਕੁਝ ਸੀਨੀਅਰ ਲੀਡਰਾਂ ਦੀ ਘਰ ਵਾਪਸੀ 'ਤੇ ਕਿਹਾ ਕਿ ਇਨ੍ਹਾਂ ਸੀਨੀਅਰ ਲੀਡਰਾਂ ਜਿਵੇਂ ਸਿਕੰਦਰ ਸਿੰਘ ਮਲੂਕਾ, ਅਨਿਲ ਜੋਸ਼ੀ, ਸੋਹਣ ਸਿੰਘ ਆਦਿ ਦੇ ਫਿਰ ਤੋਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਵਿਚ ਵਾਪਸ ਆਉਣ ਨਾਲ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ | ਇਨ੍ਹਾਂ ਸਾਰੇ ਲੀਡਰਾਂ ਨੂੰ ਪਤਾ ਹੈ ਕਿ ਪੰਜਾਬ ਦਾ ਭਲਾ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੀ ਮਜ਼ਬੂਤ ਹੋ ਸਕਦਾ ਹੈ | ਸਮੁੱਚੇ ਪੰਜਾਬੀਆਂ ਖਾਸ ਕਰਕੇ ਸਿੱਖ ਪੰਥ ਨੂੰ ਆਪਣੇ ਗਿਲੇ ਸ਼ਿਕਵੇ ਭੁਲਾ ਕੇ ਇਕ ਝੰਡੇ ਹੇਠ ਇੱਕਠੇ ਹੋਣਾ ਚਾਹੀਦਾ ਹੈ | ਪੰਜਾਬ ਦੇ ਲੋਕ ਹੁਣ ਕਾਂਗਰਸ ਅਤੇ ਝਾੜੂ ਸਰਕਾਰਾਂ ਦੇ ਕੰਮ ਨੂੰ ਵੇਖਣ ਤੋਂ ਬਾਅਦ ਫਿਰ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਨੂੰ ਯਾਦ ਕਰਨ ਲੱਗੇ ਹਨ |