04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਜ਼ਿਲ੍ਹਾ ਵਾਸੀਆਂ ਨੂੰ ਯੋਗ ਨਾਲ ਜੋੜ ਕੇ ਬਣਾਇਆ ਜਾ ਰਿਹਾ ਤੰਦਰੁਸਤ-ਡੀ.ਸੀ.

ਅਜੀਤ ਡੈਸਕ 19-06-2025
ਸ੍ਰੀ ਮੁਕਤਸਰ ਸਾਹਿਬ, 18 ਜੂਨ (ਰਣਜੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ 'ਸੀ.ਐੱਮ. ਦੀ ਯੋਗਸ਼ਾਲਾ' ਸਿਹਤਮੰਦ ਪੰਜਾਬ ਬਣਾਉਣ ਦੀ ਲਹਿਰ 'ਚ ਅਹਿਮ ਯੋਗਦਾਨ ਨਿਭਾਅ ਰਹੀ ਹੈ, ਜਿਸ ਵਿਚ ਜ਼ਿਲ੍ਹਾ ਵਾਸੀਆਂ ਨੂੰ ਯੋਗ ਨਾਲ ਜੋੜ ਕੇ ਉਨ੍ਹਾਂ ਨੂੰ ਸਿਹਤਮੰਦ ਤੇ ਤੰਦਰੁਸਤ ਬਣਾਇਆ ਜਾ ਰਿਹਾ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਦਿੱਤੀ | ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਯੋਗਾ ਕੋਆਰਡੀਨੇਟਰ ਅਜ਼ਾਦ ਸਿੰਘ ਨੇ ਦੱਸਿਆ ਕਿ ਸੀ.ਐੱਮ. ਦੀ ਯੋਗਸ਼ਾਲਾ ਪ੍ਰੋਗਰਾਮ ਤਹਿਤ ਨਿਰੰਤਰ ਤੌਰ 'ਤੇ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਯੋਗ ਮਨੁੱਖੀ ਜੀਵਨ ਨੂੰ ਨਿਰੋਲ, ਤੰਦਰੁਸਤ ਤੇ ਰੋਗ ਮੁਕਤ ਬਣਾਉਂਦਾ ਹੈ | ਇਸ ਦੇ ਰੋਜ਼ਾਨਾ ਅਭਿਆਸ ਨਾਲ ਸਰੀਰ ਤਾਂ ਫ਼ਿੱਟ ਰਹਿੰਦਾ ਹੀ ਹੈ, ਸਗੋਂ ਮਨ ਤੇ ਆਤਮਾ ਨੂੰ ਵੀ ਸ਼ਾਂਤੀ ਮਿਲਦੀ ਹੈ | ਉਨ੍ਹਾਂ ਦੱਸਿਆ ਕਿ ਜੋ ਮੈਂਬਰ ਲਗਾਤਾਰ ਯੋਗ ਕਰ ਰਹੇ ਹਨ, ਜਿਸ ਦੇ ਨਾਲ ਉਨ੍ਹਾਂ ਦੀਆਂ ਕਈ ਸਰੀਰਕ ਤੇ ਮਾਨਸਿਕ ਬਿਮਾਰੀਆਂ ਠੀਕ ਹੋ ਰਹੀਆਂ ਹਨ | ਇਸ ਦੌਰਾਨ ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿਚ ਰੋਜ਼ਾਨਾਂ 22 ਯੋਗਾ ਟਰੇਨਰਾਂ ਵਲੋਂ 128 ਕਲਾਸਾਂ ਲਗਾਈਆਂ ਜਾ ਰਹੀਆਂ ਹਨ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ 21 ਜੂਨ ਨੂੰ ਗੁਰੂ ਗੋਬਿੰਦ ਸਿੰਘ ਪਾਰਕ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਸਵੇਰੇ 6 ਤੋਂ 7:30 ਵਜੇ ਤੱਕ ਮਨਾਇਆ ਜਾ ਰਿਹਾ ਹੈ ਅਤੇ ਆਪਣੇ-ਆਪ ਨੂੰ ਤੰਦਰੁਸਤ ਰੱਖਣ ਲਈ ਇਸ ਯੋਗਾ ਦਿਵਸ ਦੌਰਾਨ ਵੱਧ ਤੋਂ ਵੱਧ ਗਿਣਤੀ ਵਿਚ ਭਾਗ ਲਿਆ ਜਾਵੇ |
ਪਿਛਲੀ ਖ਼ਬਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 20 ਨੂੰ ਅਗਲੀ ਖ਼ਬਰ ਮੁੱਕਣ 'ਚ ਨਹੀਂ ਆ ਰਿਹੈ ਕਾਂਗਰਸ ਦਾ ਕਾਟੋ-ਕਲੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।