23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਭਾਜਪਾ ਦੀ ਕੇਂਦਰ ਸਰਕਾਰ ਨੇ ਹਰ ਵਰਗ ਦੀ ਭਲਾਈ ਲਈ ਵਿਸ਼ੇਸ਼ ਯੋਜਨਾਵਾਂ ਬਣਾਈਆਂ : ਜਸਪਾਲ ਪੰਜਗਰਾਈਾ

ਅਜੀਤ ਡੈਸਕ 21-06-2025
ਕੋਟਕਪੂਰਾ, 20 ਜੂਨ (ਮੋਹਰ ਸਿੰਘ ਗਿੱਲ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਸੁਨੀਲ ਕੁਮਾਰ ਜਾਖੜ ਅਤੇ ਮਨਜੀਤ ਸਿੰਘ ਰਾਏ ਸਾਬਕਾ ਚੇਅਰਮੈਨ ਭਾਰਤ ਸਰਕਾਰ ਦੇ ਨਿਰਦੇਸ਼ 'ਤੇ ਜ਼ਿ੍ਹਲਾ ਫ਼ਰੀਦਕੋਟ ਦੇ ਇੰਚਾਰਜ ਜਸਪਾਲ ਸਿੰਘ ਪੰਜਗਰਾਈਾ ਦੀ ਅਗਵਾਈ ਹੇਠ ਸਥਾਨਕ ਬੱਸ ਅੱਡੇ 'ਚ ਕੇਂਦਰ ਦੀ ਭਾਜਪਾ ਸਰਕਾਰ ਦੇ 11 ਸਾਲ ਪੂਰੇ ਹੋਣ 'ਤੇ ਪ੍ਰਦਰਸ਼ਨੀਂ ਲਾਈ ਗਈ | ਇਸ ਸਮੇਂ ਕੇਂਦਰ ਸਰਕਾਰ ਵਲੋਂ ਕੀਤੇ ਹੋਏ ਕੰਮਾਂ ਸਬੰਧੀ ਵਰਕਰਾਂ ਅਤੇ ਆਮ ਲੋਕਾਂ ਨੂੰ ਜਾਣੂ ਕਰਵਾਇਆ ਗਿਆ | ਕੰਮਾਂ ਸਬੰਧੀ ਜਾਣਕਾਰੀ ਦੇਣ ਵਾਲੇ ਪਰਚੇ ਵੀ ਇਸ ਦੌਰਾਨ ਵੰਡੇ ਗਏ | ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਅਤੇ ਜਸਪਾਲ ਸਿੰਘ ਪੰਜਗਰਾਈਾ ਨੇ ਇਸ ਮੌਕੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਵਲੋਂ ਗ਼ਰੀਬਾਂ ਦੀ ਸੇਵਾ ਕਰਨਾ, ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ, ਮਹਿਲਾ ਸ਼ਸ਼ਤਰੀਕਰਨ, ਦੇਸ਼ ਦੀ ਸੁਰੱਖਿਆ ਅਤੇ ਵਪਾਰ ਨੂੰ ਉਪਰ ਲੈ ਕੇ ਜਾਣ 'ਚ ਸਰਕਾਰ ਨੇ ਚੰਗੀਆਂ ਨੀਤੀਆਂ ਬਣਾ ਕੇ ਉਨ੍ਹਾਂ ਨੂੰ ਲਾਗੂ ਕੀਤਾ ਹੈ | ਭਾਜਪਾ ਆਗੂਆਂ ਨੇ ਕਿਹਾ ਕਿ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਦੇਸ਼ ਪਹਿਲਾਂ ਨਾਲੋਂ ਕਿਤੇ ਅੱਗੇ ਨਿਕਲ ਗਿਆ ਹੈ | ਰਾਸ਼ਟਰੀ ਸੁਰੱਖਿਆ ਕਰਕੇ ਦੁਨੀਆਂ ਵਿਚ ਸ਼ਕਤੀਸ਼ਾਲੀ ਅਤੇ ਵਿਕਸਤ ਦੇਸ਼ਾਂ ਵਿਚ ਭਾਰਤ ਦਾ ਨਾਅ ਆਉਣ ਲੱਗਾ ਹੈ | ਉਨ੍ਹਾਂ ਕਿਹਾ ਕਿ ਗ਼ਰੀਬ ਕਲਿਆਣ ਯੋਜਨਾ ਤਹਿਤ ਗ਼ਰੀਬਾਂ ਨੂੰ 4 ਕਰੋੜ ਘਰ ਬਣਾ ਕੇ ਦੇਣਾ ਅਤੇ 81 ਕਰੋੜ ਲਾਪਾਤਰੀਆਂ ਨੂੰ ਮੁਫ਼ਤ ਰਾਸ਼ਨ ਦੇਣਾ ਅਤੇ ਕਿਸਾਨਾਂ ਲਈ ਅਨੇਕਾਂ ਭਲਾਈ ਸਕੀਮਾਂ ਚਾਲੂ ਕਰਨਾ ਸ਼ਲਾਘਾਯੋਗ ਹੈ | ਇਸ ਮੌਕੇ ਬਰਗਾੜੀ ਸਿੰਘ, ਨਸੀਬ ਸਿੰਘ ਔਲਖ, ਮਨਵੀਰ ਸਿੰਘ ਰੰਗਾ, ਮਨਜੀਤ ਸਿੰਘ ਨੇਗੀ, ਜਸਵੀਰ ਸਿੰਘ ਫ਼ੌਜੀ, ਛੱਤੀ ਕੋਟਕਪੂਰਾ, ਗਗਨ ਕੋਟਕਪੂਰਾ, ਹਰਪ੍ਰੀਤ ਸਿੰਘ ਸਿੱਧੂ ਅਤੇ ਹੋਰ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ <h4>ਕੌਮਾਂਤਰੀ ਯੋਗ ਦਿਵਸ 'ਤੇ ਵਿਸ਼ੇਸ਼</h4> ਸਾਰੀਆਂ ਗੱਲਾਂ ਛੱਡੋ ਪਹਿਲਾਂ ਸਿਹਤ ਜ਼ਰੂਰੀ ਏ.... ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਨੇ ਮਿਸ਼ਨ ਲਾਈਫ਼ ਤਹਿਤ 'ਪਲਾਸਟਿਕ ਦਾ ਬਾਈਕਾਟ ਕਰੋ' ਵਿਸ਼ੇ 'ਤੇ ਜਾਗਰੂਕਤਾ ਰੈਲੀ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।