ਜੈਤੋ, 20 ਜੂਨ (ਗੁਰਚਰਨ ਸਿੰਘ ਗਾਬੜੀਆ)-ਜੈਤੋ ਪੁਲਿਸ ਨੇ 2 ਨੌਜਵਾਨਾਂ ਨੂੰ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਮਿਲੀ ਜਾਣਕਾਰੀ ਦੇ ਅਨੁਸਾਰ ਏ.ਐਸ.ਆਈ. ਭੁਪਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਵਾਂ ਚੈਂਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਚੌਰਸਤਾ ਰਾਮਗੜ੍ਹ (ਭਗਤੂਆਣਾ) ਵਿਖੇ ਮੌਜੂਦ ਸਨ ਤਾਂ ਭਗਤੂਆਣਾ ਵਲੋਂ 2 ਮੋਟਰਸਾਈਕਲ ਸਵਾਰ ਮੋਨੇ ਨੌਜਵਾਨ ਨੂੰ ਸ਼ੱਕ ਦੀ ਬਿਨ੍ਹਾਂ 'ਤੇ ਕਾਬੂ ਕੀਤਾ ਗਿਆ | ਜਿਨ੍ਹਾਂ ਦੇ ਮੋਟਰਸਾਈਕਲ ਦੇ ਹੈਂਡਲ ਨਾਲ ਬੰਨੇ ਲਿਫਾਫ਼ਾ ਪਾਰਦਰਸ਼ੀ ਵਿਚ ਨਸ਼ੀਲੀਆਂ ਗੋਲੀਆਂ ਦੇ ਪੱਤੇ ਸਾਫ਼ ਦਿਖਾਈ ਦੇ ਰਹੇ ਹਨ | ਜਿਸ 'ਤੇ ਐਸ.ਆਈ ਸਿਕੰਦਰ ਸਿੰਘ ਸਮੇਤ ਸਾਥੀ ਕਰਮਚਾਰੀ ਦੇ ਮੌਕਾ ਪਰ ਪੁੱਜ ਕੇ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਵਲੋਂ ਕਾਬੂ ਕੀਤੇ ਨੌਜਵਾਨਾਂ ਦਾ ਨਾਮ ਪਤਾ ਪੁੱਛਿਆ ਜਿਨ੍ਹਾਂ ਨੇ ਆਪਣਾ ਨਾਮ ਜਗਦੀਸ਼ ਸਿੰਘ ਉਰਫ਼ ਰਵੀ ਪੁੱਤਰ ਭੋਲਾ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਮਹਿਮਾ ਸਰਕਾਰੀ ਨੇੜੇ ਗੁਰਦੁਆਰਾ ਸਾਹਿਬ ਜ਼ਿਲ੍ਹਾ ਬਠਿੰਡਾ ਅਤੇ ਦੂਜੇ ਨੌਜਵਾਨ ਨੇ ਆਪਣਾ ਨਾਮ ਮੰਗਲਦੀਪ ਸਿੰਘ ਉਰਫ ਮੰਗਾ ਪੁੱਤਰ ਬਿੰਦਰ ਸਿੰਘ ਪੁੱਤਰ ਜੀਤ ਸਿੰਘ ਵਾਸੀ ਕੋਟਲੀ ਅਬਲੂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੱਸਿਆ ਜਿੰਨ੍ਹਾਂ ਦੀ ਹਸਬ ਜ਼ਾਬਤਾ ਅਨੁਸਾਰ ਤਲਾਸ਼ੀ ਕਰਨ 'ਤੇ 1850 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਰੁੱਕਾ ਮÏਸੂਲ ਥਾਣਾ ਹੋਣ ਪਰ ਮੁਕੱਦਮਾ ਨੰਬਰ 81 ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਜੈਤੋ ਬਰਖਿਲਾਫ ਦੋਸ਼ੀਆਨ ਉਕਤਾਨ ਦੇ ਦਰਜ ਰਜਿਸਟਰ ਕੀਤਾ ਗਿਆ |