23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਜੈਤੋ ਵਲੋਂ ਜਾਂਚ ਕੈਂਪ ਭਲਕੇ

ਅਜੀਤ ਡੈਸਕ 21-06-2025
ਜੈਤੋ, 20 ਜੂਨ (ਗੁਰਮੀਤਪਾਲ ਰੋੜੀਕਪੂਰਾ)-ਪਰਮ ਪੂਜਨੀਕ ਬ੍ਰਹਮਲੀਨ ਸੰਤ ਕਰਨੈਲ ਦਾਸ ਜੀ ਜਲਾਲ ਵਾਲਿਆਂ ਦੇ ਅਸ਼ੀਰਵਾਦ ਸਦਕਾ ਅਤੇ ਸਵਾਮੀ ਬ੍ਰਹਮ ਮੁਨੀ ਜੀ ਸ਼ਾਸ਼ਤਰੀ ਜਲਾਲ ਵਾਲਿਆਂ ਦੀ ਰਹਿਨੁਮਾਈ 'ਚ 22 ਜੂਨ ਦਿਨ ਐਤਵਾਰ ਨੂੰ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਜੈਤੋ ਵਿਖੇ ਬਵਾਸੀਰ ਦਾ ਮੁਫ਼ਤ ਜਾਂਚ ਕੈਂਪ ਲਾਇਆ ਜਾ ਰਿਹਾ ਹੈ | ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ (ਰਜਿ:) ਚੈਨਾ ਰੋਡ ਜੈਤੋ ਦੇ ਪ੍ਰਧਾਨ ਸੰਤ ਰਿਸ਼ੀ ਰਾਮ ਜਲਾਲ ਵਾਲਿਆਂ ਨੇ ਦੱਸਿਆ ਕਿ ਕੈਂਪ ਦੌਰਾਨ ਬਵਾਸੀਰ ਰੋਗ ਦੇ ਮਾਹਿਰ ਡਾ. ਰਾਜ ਕੁਮਾਰ ਬੀ.ਏ.ਐਮ.ਐਸ. ਅਤੇ ਡਾ. ਰਾਹੁਲ ਗਰਗ ਬੀ.ਏ.ਐਮ.ਐਸ.( ਰੋਹਤਕ ਬਵਾਸੀਰ ਹਸਪਤਾਲ ਕਾਲਿਆਂਵਾਲੀ) ਸਵੇਰੇ 9:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਮਰੀਜ਼ਾਂ ਦੀ ਜਾਂਚ ਕਰਨਗੇ | ਉਨ੍ਹਾਂ ਦੱਸਿਆ ਕਿ ਪੀੜਤ ਮਰੀਜ਼ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਆਪਣਾ ਆਧਾਰ ਕਾਰਡ ਜਰੂਰੀ ਲੈ ਕੇ ਆਉਣ |
ਪਿਛਲੀ ਖ਼ਬਰ ਵਰਕਰਾਂ ਨੇ ਲੱਡੂ ਵੰਡ ਕੇ ਰਾਹੁਲ ਗਾਂਧੀ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਨਰਮੇ ਦੀ ਫ਼ਸਲ 'ਤੇ ਕੀੜਿਆਂ ਦੀ ਰੋਕਥਾਮ ਲਈ ਕਿਸਾਨ ਧਿਆਨ ਦੇਣ-ਮੁੱਖ ਖੇਤੀਬਾੜੀ ਅਫ਼ਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।