ਜੈਤੋ, 20 ਜੂਨ (ਗੁਰਚਰਨ ਸਿੰਘ ਗਾਬੜੀਆ, ਗੁਰਮੀਤਪਾਲ)-ਸਥਾਨਕ ਬੱਸ ਸਟੈਂਡ ਵਿਖੇ ਕੇਂਦਰ ਦੀ ਭਾਜਪਾ ਸਰਕਾਰ ਦੇ 11 ਸਾਲ ਪੂਰੇ ਹੋਣ ਸਬੰਧੀ ਪ੍ਰਦਰਸ਼ਨੀ ਲਗਾਈ ਗਈ ਜਿਸ ਵਿਚ ਕੇਂਦਰ ਸਰਕਾਰ ਵਲੋਂ ਕੀਤੇ ਗਏ ਕੰਮਾਂ ਸਬੰਧੀ ਲੋਕਾਂ ਨੂੰ ਜਾਣੂ ਕਰਵਾਇਆ ਗਿਆ | ਸਰਕਾਰ ਦੁਆਰਾ ਕੀਤੇ ਕੰਮਾਂ ਸਬੰਧੀ ਪੇਪਰ ਵੰਡੇ ਗਏ | ਇਸ ਮੌਕੇ ਭਾਜਪਾ ਆਗੂ ਜਸਪਾਲ ਸਿੰਘ ਪੰਜਗਰਾਈਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਹਰ ਵਰਗ ਦੇ ਲੋਕਾਂ ਲਈ ਅਨੇਕਾਂ ਸਕੀਮਾਂ ਦੇ ਕੇ ਦੇਸ਼ ਦੀ ਤਰੱਕੀ ਕਰਕੇ ਦੁਨੀਆਂ ਵਿਚ ਚੌਥੇ ਸਥਾਨ ਦੀ ਅਰਥ ਵਿਵਸਥਾ 'ਤੇ ਪਹੁੰਚਾ ਦਿੱਤਾ | ਉਨ੍ਹਾਂ ਕਿਹਾ ਕਿ ਜੇਕਰ ਗੱਲ ਕਰੀਏ ਗਰੀਬ ਕਲਿਆਣ ਯੋਜਨਾ ਤਹਿਤ ਗਰੀਬਾਂ ਨੂੰ 4 ਕਰੋੜ ਘਰ ਬਣਾਕੇ ਅਤੇ 81 ਕਰੋੜ ਲਾਭ ਪਾਤਰੀਆਂ ਨੂੰ ਮੁਫ਼ਤ ਰਾਸ਼ਨ ਦੇਣਾ ਅਤੇ ਕਿਸਾਨਾਂ ਲਈ ਅਨੇਕਾ ਸਕੀਮਾਂ ਦੇ ਕੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੱਕਣਾ ਆਦਿ ਕੰਮ ਕੀਤੇ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਲੋਂ ਪਿੰਡਾਂ ਵਿਚ ਛੱਪੜਾਂ ਦਾ ਨਵੀਨੀਕਰਨ ਅਤੇ ਪਿੰਡਾਂ ਵਿਚ ਇੰਟਰਲਾਕ ਟਾਇਲਾਂ ਲਾ ਕੇ ਵਿਕਾਸ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਸ਼ਾਮ ਲਾਲ ਗੋਇਲ, ਸੰਦੀਪ ਟੋਨੀ ਸ਼ਰਮਾ, ਰਾਮ ਰਤਨ ਜਿੰਦਲ, ਚੰਦਰ ਸ਼ੇਖਰ ਸੂਰੀ, ਹਰਦੀਪ ਸ਼ਰਮਾ ਬਾਹਮਣ ਵਾਲਾ, ਵਕੀਲ ਸਿੰਘ ਬਰਗਾੜੀ, ਨਸੀਬ ਸਿੰਘ ਅÏਲਖ, ਹਰਪ੍ਰੀਤ ਸਿੰਘ ਸਿੱਧੂ, ਹਰਮੇਲ ਸਿੰਘ ਬੁਰਜ, ਆਤਮਾ ਰਾਮ, ਕਰਮ ਚੰਦ ਅਤੇ ਮਹੇਸ਼ ਜੈਤੋ ਆਦਿ ਆਗੂ ਮੌਜੂਦ ਸਨ |