ਜੈਤੋ, 20 ਜੂਨ (ਗੁਰਮੀਤਪਾਲ ਰੋੜੀਕਪੂਰਾ)-ਪਰਮ ਪੂਜਨੀਕ ਬ੍ਰਹਮਲੀਨ ਸੰਤ ਕਰਨੈਲ ਦਾਸ ਜੀ ਜਲਾਲ ਵਾਲਿਆਂ ਦੇ ਅਸ਼ੀਰਵਾਦ ਸਦਕਾ ਅਤੇ ਸਵਾਮੀ ਬ੍ਰਹਮ ਮੁਨੀ ਜੀ ਸ਼ਾਸ਼ਤਰੀ ਜਲਾਲ ਵਾਲਿਆਂ ਦੀ ਰਹਿਨੁਮਾਈ 'ਚ 22 ਜੂਨ ਦਿਨ ਐਤਵਾਰ ਨੂੰ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਜੈਤੋ ਵਿਖੇ ਬਵਾਸੀਰ ਦਾ ਮੁਫ਼ਤ ਜਾਂਚ ਕੈਂਪ ਲਾਇਆ ਜਾ ਰਿਹਾ ਹੈ | ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ (ਰਜਿ:) ਚੈਨਾ ਰੋਡ ਜੈਤੋ ਦੇ ਪ੍ਰਧਾਨ ਸੰਤ ਰਿਸ਼ੀ ਰਾਮ ਜਲਾਲ ਵਾਲਿਆਂ ਨੇ ਦੱਸਿਆ ਕਿ ਕੈਂਪ ਦੌਰਾਨ ਬਵਾਸੀਰ ਰੋਗ ਦੇ ਮਾਹਿਰ ਡਾ. ਰਾਜ ਕੁਮਾਰ ਬੀ.ਏ.ਐਮ.ਐਸ. ਅਤੇ ਡਾ. ਰਾਹੁਲ ਗਰਗ ਬੀ.ਏ.ਐਮ.ਐਸ.( ਰੋਹਤਕ ਬਵਾਸੀਰ ਹਸਪਤਾਲ ਕਾਲਿਆਂਵਾਲੀ) ਸਵੇਰੇ 9:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਮਰੀਜ਼ਾਂ ਦੀ ਜਾਂਚ ਕਰਨਗੇ | ਉਨ੍ਹਾਂ ਦੱਸਿਆ ਕਿ ਪੀੜਤ ਮਰੀਜ਼ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਆਪਣਾ ਆਧਾਰ ਕਾਰਡ ਜਰੂਰੀ ਲੈ ਕੇ ਆਉਣ |