23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਭਾਈ ਜਗਮੋਹਨ ਸਿੰਘ ਚਹਿਲ ਨਮਿਤ ਅੰਤਿਮ ਅਰਦਾਸ ਕੱਲ੍ਹ

ਅਜੀਤ ਡੈਸਕ 21-06-2025
ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)-ਭਾਈ ਜਤਿੰਦਰ ਸਿੰਘ ਚਹਿਲ ਦੇ ਪਿਤਾ, ਜਤਿੰਦਰ ਪਾਲ ਸਿੰਘ ਵਹਿਣੀਵਾਲ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ (ਰਿਟਾ.) ਦੇ ਸਹੁਰਾ ਸਾਹਿਬ, ਭਾਈ ਰਤਨਦੀਪ ਸਿੰਘ ਚਹਿਲ ਐਡਵੋਕੇਟ ਅਤੇ ਭਾਈ ਹਰਸ਼ਦੀਪ ਸਿੰਘ ਚਹਿਲ ਅਸਿਸਟੈਂਟ ਜ਼ਿਲ੍ਹਾ ਅਟਾਰਨੀ ਦੇ ਸਤਿਕਾਰਯੋਗ ਦਾਦਾ ਜੀ ਭਾਈ ਜਗਮੋਹਨ ਸਿੰਘ ਚਹਿਲ (84) ਵਾਸੀ ਪੱਤੀ ਤੰਬੂ ਸਾਹਿਬ ਮਲੋਟ ਰੋਡ ਸ੍ਰੀ ਮੁਕਤਸਰ ਸਾਹਿਬ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ਦਿਹਾਂਤ 'ਤੇ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ, ਸੀਨੀਅਰ 'ਆਪ' ਆਗੂ ਸੰਤ ਸਿੰਘ ਬਰਾੜ, ਭਾਈ ਅਪਮਿੰਦਰ ਸਿੰਘ, ਭਾਈ ਸੁਰਿੰਦਰ ਸਿੰਘ ਰੂਪੀ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬਾਵਾ ਗੁਰਿੰਦਰ ਸਿੰਘ ਕੋਕੀ, ਭਾਈ ਜਸ਼ਨਦੀਪ ਸਿੰਘ ਚਹਿਲ ਇੰਚਾਰਜ ਕਾਂਗਰਸ ਹਲਕਾ ਰਾਮਪੁਰਾ ਫੂਲ, ਰਾਜਬਲਵਿੰਦਰ ਸਿੰਘ ਮਰਾੜ੍ਹ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਤੇ ਸੀਨੀਅਰ ਆਗੂ ਹਰਬੰਸ ਗਰੀਬ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਗੁਰਦਾਸ ਗਿਰਧਰ, ਡਾ. ਸਤਪਾਲ ਸਿੰਘ ਵਾਲੀਆ, ਬੂਟਾ ਰਾਮ ਕਮਰਾ ਸਮੇਤ ਹੋਰ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਤੋਂ ਇਲਾਵਾ ਇਲਾਕਾ ਵਾਸੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ | ਸਵ. ਭਾਈ ਜਗਮੋਹਨ ਸਿੰਘ ਚਹਿਲ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ 2 ਜੂਨ ਦਿਨ ਐਤਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਚਹਿਲ ਪੈਲਸ ਮਲੋਟ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ |
ਪਿਛਲੀ ਖ਼ਬਰ ਯੋਗਾ ਪਤੰਜਲੀ ਵਲੋਂ ਅੱਜ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ ਅਗਲੀ ਖ਼ਬਰ ਲਾਇਨ ਕਲੱਬ (ਗੰਗਸਰ) ਜੈਤੋ ਨੇ ਮੁਫ਼ਤ ਫਿਜ਼ਿਓਥੈਰੇਪੀ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।