24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ

ਅਜੀਤ ਡੈਸਕ 21-06-2025
ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹੰਗਾਮੀ ਮੀਟਿੰਗ ਮੋਰਚੇ ਦੇ ਸਾਂਝੇ ਪ੍ਰਧਾਨਗੀ ਮੰਡਲ ਹੇਠ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ ਜਿਸ ਵਿਚ ਸਭ ਤੋਂ ਪਹਿਲਾਂ 'ਅਜੀਤ' ਦੇ ਪੱਤਰਕਾਰ ਸੁਖਪਾਲ ਸਿੰਘ ਢਿੱਲੋਂ ਪਿੰਡ ਭਾਗਸਰ ਦੀ ਸੜਕ ਹਾਦਸੇ ਵਿਚ ਹੋਈ ਮੌਤ 'ਤੇ ਦੁੱਖ ਪ੍ਰਗਟ ਕੀਤਾ ਗਿਆ ਅਤੇ ਦੋ ਮਿੰਟ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ | ਇਸ ਤੋਂ ਇਲਾਵਾ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ ਲੈਂਡ ਪੂਲਿੰਗ ਸਕੀਮ ਤਹਿਤ ਪੰਜਾਬ ਦੀਆਂ ਜ਼ਮੀਨਾਂ ਐਕਵਾਇਰ ਕੀਤੀਆਂ ਜਾ ਰਹੀਆਂ ਹਨ, ਉਸ ਦੀ ਨਿਖੇਧੀ ਕੀਤੀ ਗਈ ਅਤੇ ਕਿਹਾ ਗਿਆ ਕਿ ਕਿਸੇ ਵੀ ਕੀਮਤ 'ਤੇ ਜ਼ਮੀਨਾਂ ਐਕਵਾਇਰ ਨਹੀਂ ਹੋਣ ਦਿੱਤੀਆਂ ਜਾਣਗੀਆਂ ਤੇ ਲੈਂਡ ਪੂਲਿੰਗ ਸਕੀਮ ਦਾ ਪੁਰਜ਼ੋਰ ਵਿਰੋਧ ਕੀਤਾ ਜਾਵੇਗਾ | ਇਸ ਮੌਕੇ ਭਾਕਿਯੂ ਕਾਦੀਆਂ ਦੇ ਸੂਬਾ ਜਨਰਲ ਸਕੱਤਰ ਜਗਦੇਵ ਸਿੰਘ ਕਾਨਿਆਂਵਾਲੀ, ਕੌਮੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਡੋਹਕ, ਭਾਕਿਯੂ ਉਗਰਾਹਾਂ ਦੇ ਬਲਾਕ ਪ੍ਰਧਾਨ ਰਾਜਾ ਸਿੰਘ ਮਹਾਂਬੱਧਰ, ਭਾਕਿਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦੇਵਨ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਮਾਸਟਰ ਬਲਵਿੰਦਰ ਸਿੰਘ ਥਾਂਦੇਵਾਲਾ, ਭਾਕਿਯੂ ਲੱਖੋਵਾਲ (ਟਿਕੈਤ) ਦੇ ਜ਼ਿਲ੍ਹਾ ਸਕੱਤਰ ਜਥੇਦਾਰ ਗੁਰਮੀਤ ਸਿੰਘ ਲੰਬੀਢਾਬ, ਭਾਕਿਯੂ ਡਕੌਂਦਾ (ਬੁਰਜ ਗਿੱਲ) ਦੇ ਜ਼ਿਲ੍ਹਾ ਖ਼ਜ਼ਾਨਚੀ ਅਮਨਦੀਪ ਸਿੰਘ ਹਰੀਕੇ ਕਲਾਂ, ਪੰਜਾਬ ਕਿਸਾਨ ਯੂਨੀਅਨ ਦੇ ਬੁਲਾਰੇ ਜਰਨੈਲ ਸਿੰਘ ਰੋੜਾਂਵਾਲਾ, ਭਾਕਿਯੂ ਡਕੌਂਦਾ (ਧਨੇਰ) ਦੇ ਜ਼ਿਲ੍ਹਾ ਪਰਮਿੰਦਰ ਸਿੰਘ ਉੜਾਂਗ, ਭਾਕਿਯੂ ਮਾਲਵਾ ਦੇ ਜ਼ਿਲ੍ਹਾ ਆਗੂ ਸੁਖਦੇਵ ਸਿੰਘ ਨਵਾਂ ਭੁੱਲਰ, ਭਾਕਿਯੂ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਗੋਨਿਆਣਾ, ਕੁੁੱਲ ਹਿੰਦ ਕਿਸਾਨ ਸਭਾ (ਅਜੇ ਭਵਨ) ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਕੱਟਿਆਵਾਲੀ, ਕੁੱਲ ਹਿੰਦ ਕਿਸਾਨ ਸਭਾ (ਪੁੰਨਾਂਵਾਲ) ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਧਰਮਪਾਲ ਸਿੰਘ ਝਬੇਲਵਾਲੀ, ਜਥੇਦਾਰ ਹਰਪ੍ਰੀਤ ਸਿੰਘ ਝਬੇਲਵਾਲੀ, ਮਾਸਟਰ ਗੁਰਚਰਨ ਸਿੰਘ ਗੰਧੜ, ਹਰਮਨਦੀਪ ਸਿੰਘ ਬਾਂਮ, ਜਗਸੀਰ ਸਿੰਘ ਦੂਹੇਵਾਲਾ, ਨਿਰਮਲ ਸਿੰਘ ਸੰਗੂਧੌਣ, ਬਲਦੇਵ ਸਿੰਘ ਹਰੀਕੇ ਕਲਾਂ, ਜਸਵਿੰਦਰ ਸਿੰਘ ਵਣਵਾਲਾ, ਸੁਖਪਾਲ ਸਿੰਘ ਲੰਬੀ, ਦਰਸ਼ਨ ਸਿੰਘ ਵੜਿੰਗ, ਗੁਰਦਰਸਨ ਸਿੰਘ ਰੁਪਾਣਾ, ਅਵਤਾਰ ਸਿੰਘ ਫੂਲੇਵਾਲਾ, ਗੁਰਜੰਟ ਸਿੰਘ, ਜਸਪਾਲ ਸਿੰਘ, ਸੁਖਮੰਦਰ ਸਿੰਘ ਅਤੇ ਹੋਰ ਕਿਸਾਨ ਆਗੂ ਲੋਕ ਸਭਾ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਓਮ ਪ੍ਰਕਾਸ਼ ਖਿੱਚੀ ਨੇ ਮੁੜ ਕਾਂਗਰਸ 'ਚ ਕੀਤੀ ਘਰ ਵਾਪਸੀ ਅਗਲੀ ਖ਼ਬਰ ਯੋਗਾ ਪਤੰਜਲੀ ਵਲੋਂ ਅੱਜ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।