24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਪਿੰਡ ਮਲੋਟ ਦੇ ਕਈ ਪਰਿਵਾਰ ਅਕਾਲੀ ਦਲ ਛੱਡ ਕੇ 'ਆਪ' 'ਚ ਸ਼ਾਮਿਲ ਹੋਏ

ਅਜੀਤ ਡੈਸਕ 21-06-2025
ਮਲੋਟ, 20 ਜੂਨ (ਪਾਟਿਲ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਨੀਤੀਆਂ ਤੋਂ ਪ੍ਰਭਾਵਿਤ ਅਤੇ ਹਾਲ ਹੀ ਵਿਚ ਨਸ਼ਿਆਂ ਵਿਰੁੱਧ ਸ਼ੁਰੂ ਕੀਤੇ ਗਏ ਯੁੱਧ ਤੋਂ ਖ਼ੁਸ਼ ਹੋਏ ਵੱਖ-ਵੱਖ ਪਾਰਟੀਆਂ ਦੇ ਲੋਕ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ | ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤੋਂ ਖ਼ੁਸ਼ ਹੋ ਕੇ ਲੋਕ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਵਿਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਦੱਸਿਆ ਕਿ ਸਰਕਾਰ ਦੀ ਇਸ ਨੀਤੀ ਤੋਂ ਆਮ ਵਰਗ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਲੋਕ ਆਮ ਆਦਮੀ ਪਾਰਟੀ ਦਾ ਪੱਲਾ ਫ਼ੜ੍ਹ ਰਹੇ ਹਨ | ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡ ਮਲੋਟ ਦੇ 2 ਦਰਜਨ ਤੋਂ ਵੱਧ ਪਰਿਵਾਰ ਅਕਾਲੀ ਦਲ ਛੱਡ ਆਪ 'ਚ ਸ਼ਾਮਿਲ ਹੋਏ ਗਏ ਹਨ | ਇਸ ਮੌਕੇ ਅਰਸ਼ਦੀਪ ਸਿੰਘ ਸਿੱਧੂ ਨਿੱਜੀ ਸਕੱਤਰ, ਸ਼ਿੰਦਰਪਾਲ ਨਿੱਜੀ ਸਕੱਤਰ, ਬਲਾਕ ਪ੍ਰਧਾਨ ਕੁਲਵਿੰਦਰ ਬਰਾੜ, ਦਲਜੋਤ ਸਿੰਘ ਜੋਤੀ ਗਿੱਲ ਸਰਪੰਚ, ਬਲਕਰਨ ਸਿੰਘ ਗਿੱਲ, ਸਤਨਾਮ ਸਿੰਘ ਗਿੱਲ, ਜਸਵਿੰਦਰ ਕੰਗ, ਹਰਗੋਬਿੰਦ ਸਿੰਘ ਗਿੱਲ, ਬਲਦੇਵ ਸਿੰਘ ਗਿੱਲ, ਯਾਦਵਿੰਦਰ ਸਿੰਘ ਰਾਜਾ ਮਾਨ, ਕਰਨੈਲ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਪਲੇਸਮੈਂਟ ਕੈਂਪ ਦੌਰਾਨ 110 ਪ੍ਰਾਰਥੀਆਂ ਨੂੰ ਮਿਲਿਆ ਰੁਜ਼ਗਾਰ ਅਗਲੀ ਖ਼ਬਰ ਓਮ ਪ੍ਰਕਾਸ਼ ਖਿੱਚੀ ਨੇ ਮੁੜ ਕਾਂਗਰਸ 'ਚ ਕੀਤੀ ਘਰ ਵਾਪਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।