ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਤੋਂ ਰੋਜ਼ਾਨਾ 'ਅਜੀਤ' ਦੇ ਪੱਤਰਕਾਰ ਸੁਖਪਾਲ ਸਿੰਘ ਢਿੱਲੋਂ ਪਿਛਲੇ ਦਿਨੀਂ ਸੜਕ ਹਾਦਸੇ ਵਿਚ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ਦਿਹਾਂਤ 'ਤੇ ਸੀਨੀਅਰ 'ਆਪ' ਆਗੂ ਸੰਤ ਸਿੰਘ ਬਰਾੜ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਗੁਰਦਾਸ ਗਿਰਧਰ, ਡਾ. ਸੁਰਿੰਦਰ ਸਿੰਘ ਭੁੱਲਰ ਚੱਕ ਮਦਰੱਸਾ, ਡਾ. ਬਲਰਾਜ ਸਿੰਘ ਭੁੱਲਰ, ਏ.ਐੱਸ.ਆਈ. ਜੋਗਿੰਦਰ ਸਿੰਘ, ਮਹਿਲ ਸਿੰਘ ਮਦਰੱਸਾ, ਨਿਸ਼ਾਨ ਸਿੰਘ ਸਾਬਕਾ ਸਰਪੰਚ, ਗ੍ਰਾਮ ਪੰਚਾਇਤ ਚੱਕ ਮਦਰੱਸਾ, ਸਾਬਕਾ ਸਰਪੰਚ ਸੁਖਪਾਲ ਸਿੰਘ ਰਾਮਗੜ੍ਹ ਚੂੰਘਾਂ, ਪੰਜਾਬ ਗੌਰਮਿੰਟ ਪੈਨਸ਼ਨਰ ਯੂਨੀਅਨ ਦੇ ਆਗੂ ਜਸਵੰਤ ਸਿੰਘ ਬਰਾੜ ਭਾਗਸਰ, ਕਾਮਰੇਡ ਮੇਜਰ ਸਿੰਘ ਭਾਗਸਰ, ਲੇਖਕ ਡਾਕਟਰ ਨਰਿੰਦਰ ਭੱਪਰ ਝਬੇਲਵਾਲੀ, ਹਰਦੀਪ ਸਿੰਘ ਹੁੰਦਲ ਰੁਪਾਣਾ, ਪ੍ਰਗਟ ਸਿੰਘ ਜੰਬਰ, ਅਧਿਆਪਕ ਆਗੂ ਨਵਦੀਪ ਸਿੰਘ ਸੁੱਖੀ ਆਦਿ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ | ਉਨ੍ਹਾਂ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ 22 ਜੂਨ ਦਿਨ ਐਤਵਾਰ ਨੂੰ ਸਵੇਰੇ 11 ਵਜੇ ਤੋਂ 12:45 ਵਜੇ ਤੱਕ ਗੁਰਦੁਆਰਾ (ਨਵਾਂ) ਸ੍ਰੀ ਅਕਾਲਸਰ ਸਾਹਿਬ ਪਿੰਡ ਭਾਗਸਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ |