24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਸਿਹਤ ਵਿਭਾਗ ਵਲੋਂ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਗਤੀਵਿਧੀਆਂ

ਅਜੀਤ ਡੈਸਕ 21-06-2025
ਸ੍ਰੀ ਮੁਕਤਸਰ ਸਾਹਿਬ, 20 ਜੂਨ (ਹਰਮਹਿੰਦਰ ਪਾਲ)-ਸਿਹਤ ਮੰਤਰੀ ਪੰਜਾਬ ਵਲੋਂ ਪੰਜਾਬ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਡਾ. ਜਗਦੀਪ ਚਾਵਲਾ ਸਿਵਲ ਸਰਜਨ ਦੀ ਅਗਵਾਈ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਦੇ ਨਾਲ ਮੈਡੀਕਲ ਕਾਲਜਾਂ, ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਨੂੰ ਨਾਲ ਲੈ ਕੇ ਘਰ-ਘਰ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆ ਕੀਤੀਆਂ ਜਾ ਰਹੀਆਂ ਹਨ | ਇਸ ਸੰਬੰਧ ਵਿਚ ਅੱਜ ਮਾਤਾ ਜਰਨੈਲ ਕੌਰ ਨਰਸਿੰਗ ਇੰਸਟੀਚਿਊਟ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੂੰ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਡੇਂਗੂ ਪ੍ਰਤੀ ਜਾਗਰੂਕ ਕਰਕੇ ਮੱਛਰਾਂ ਦੇ ਲਾਰਵੇ ਦੀ ਪਹਿਚਾਣ ਕਰਨ ਤੇ ਨਸ਼ਟ ਕਰਨ ਸੰਬੰਧੀ ਦੱਸਿਆ ਗਿਆ ਅਤੇ ਇਹ ਸੁਨੇਹਾ ਸਮਾਜ ਵਿਚ ਵੱਧ ਤੋਂ ਵੱਧ ਪਹੁੰਚਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਸਿਹਤ ਮੰਤਰੀ ਪੰਜਾਬ ਵਲੋਂ ਸਿਹਤ ਵਿਭਾਗ ਦੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਨਾਲ-ਨਾਲ ਮੈਡੀਕਲ ਕਾਲਜਾਂ ਦੇ ਵਿਦਿਆਰਥੀਆਂ ਤੇ ਨਰਸਿੰਗ ਵਿਦਿਆਰਥੀਆਂ ਅਤੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਡੇਂਗੂ ਦਾ ਲਾਰਵਾ ਖਤਮ ਕਰਨ ਲਈ ਗਤੀਵਿਧੀਆਂ ਕਰਨ ਲਈ ਅਪੀਲ ਕੀਤੀ ਗਈ ਹੈ | ਇਸ ਸੰਬੰਧ ਵਿਚ ਅੱਜ ਬਠਿੰਡਾ ਰੋਡ, ਮਲੋਟ ਰੋਡ, ਕੋਟਕਪੂਰਾ ਰੋਡ ਸਥਿਤ ਪੌਦਿਆਂ ਦੀਆਂ ਨਰਸਰੀਆਂ, ਖ਼ਾਲੀ ਪਲਾਟਾਂ ਅਤੇ ਜਨਤਕ ਥਾਵਾਂ ਵਿਚ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ | ਇਸ ਮੌਕੇ ਭਗਵਾਨ ਦਾਸ, ਲਾਲ ਚੰਦ ਜ਼ਿਲ੍ਹਾ ਸਿਹਤ ਇੰਸਪੈਕਟਰ ਨੇ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਣੀਆਂ ਬਹੁਤ ਜ਼ਰੂਰੀ ਹਨ | ਇਸ ਮੌਕੇ ਵਿਨੋਦ ਕੁਮਾਰ ਸਹਾਇਕ ਮਲੇਰੀਆ ਅਫ਼ਸਰ, ਭਗਵਾਨ ਦਾਸ ਲਾਲ ਚੰਦ ਜ਼ਿਲ੍ਹਾ ਸਿਹਤ ਇੰਸਪੈਕਟਰ, ਸਿਹਤ ਵਰਕਰ ਬਲਵਿੰਦਰ ਸਿੰਘ, ਮਨਜੀਤ ਸਿੰਘ, ਬ੍ਰੀਡਿੰਗ ਚੈੱਕਰ ਅਤੇ ਮਾਤਾ ਜਰਨੈਲ ਕੋਰ ਇੰਸਟੀਚਿਊਟ ਦੇ ਵਿਦਿਆਰਥੀਆਂ ਹਾਜ਼ਰ ਸਨ |
ਪਿਛਲੀ ਖ਼ਬਰ ਮਲੋਟ ਸ਼ਹਿਰ ਨੂੰ ਹਰਿਆ-ਭਰਿਆ ਰੱਖਣ ਲਈ ਸਥਾਪਿਤ ਕੀਤੇ ਪਾਰਕਾਂ 'ਚ ਸਫ਼ਾਈ ਦਾ ਮੰਦਾ ਹਾਲ ਅਗਲੀ ਖ਼ਬਰ ਭਾਜਪਾ ਵਲੋਂ ਹਲਕੇ ਅੰਦਰ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।